ਦੰਦ ਸਾਡੇ ਸਰੀਰ ਦੀ ਅਨਮੋਲ ਦਾਤ ਹਨ: ਸਿਵਲ ਸਰਜਨ ਡਾ ਸ਼ੁਸੀਲ ਜੈਨ

ਮੋਗਾ,20 ਮਾਰਚ (ਜਸ਼ਨ) : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਜੀ ਦੇ ਹੁਕਮਾ ਮੁਤਾਬਿਕ ਪੂਰੇ ਪੰਜਾਬ ਅੰਦਰ ਦੰਦਾ ਦੀ ਸਿਹਤ ਸਬੰਧੀ ਹਫਤੇ ਦੀ ਸ਼ੁਰੂਆਤ ਕਰਦੇ ਹੋਏ ਅੱਜ ਦੰਦਾ ਦੀ ਸਿਹਤ ਦਿਵਸ ਸਰਕਾਰੀ ਨਰਸਿੰਗ ਸਕੂਲ ਮੋਗਾ ਵਿਖੇ ਮਨਾਇਆ ਗਿਆ ।ਇਸ ਮੌਕੇ ਜਾਗਰੂਕਤਾ ਸੈਮੀਨਾਰ ਦੌਰਾਨ ਸਿਵਲ ਸਰਜਨ ਮੋਗਾ ਡਾ ਸ਼ੁਸੀਲ ਜੈਨ ਨੇ ਮੁੱਖ ਮਹਿਮਾਨ ਵਜੋ ਸਿ਼ਰਕਤ ਕੀਤੀ ਅਤੇ ਇਸ ਮੌਕੇ ਸਿਵਲ ਸਰਜਨ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਕਿ ਦੰਦਾਂ ਦੀ ਸਾਂਭ ਸੰਭਾਲ ਬਹੁਤ ਜਰੂਰੀ ਹੈ।ਮੂੰਹ ਅਤੇ ਦੰਦਾਂ ਦੀ ਸਿਹਤ ਸਬੰਧੀ ਜਾਣਕਾਰੀ ਹੋਣੀ ਜਰੂਰੀ  ਅਤੇ ਦੰਦ ਸਾਡੇ ਸਰੀਰ ਦਾ ਬਹੁਤ ਹੀ ਮਹੱਤਵਪੂਰਨ ਅੰਗ ਹਨ ਅਤੇ ਕੁਦਰਤ ਦੀ ਅਨਮੋਲ ਦਾਤ ਹਨ। ਇਸ ਮੌਕੇ ਡੈਂਟਲ ਸਿਹਤ ਅਫਸਰ  ਡਾ ਵਰੁਣ ਗਰਗ ਨੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੰਦਾ ਦੀ ਸਾਂਭ ਸੰਭਾਲ ਸਬੰਧੀ ਕਿਹਾ ਕਿ ਬਚਪਨ ਤੋਂ ਹੀ ਦੰਦਾਂ ਦੀ ਸਾਂਭ ਸੰਭਾਲ ਕਰਨੀ ਜਰੂਰੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਨਹੀ ਵਰਤਣੀ ਚਾਹੀਦੀ ਅਤੇ ਆਮ ਤੌਰ ਤੇ ਲੋਕ ਦੰਦਾਂ ਦੀ ਸਬੰਧੀ ਪੂਰੀ ਜਾਗਰੂਕ ਨਹੀਂ ਹੁੰਦੇ ਇਸ ਲਈ ਦੰਦਾਂ ਦੀ ਸਾਂਭ ਸੰਭਾਲ ਸਿਹਤ ਲਈ ਬਹੁਤ ਜਰੂਰੀ ਹੈ।ਇਸ ਮੌਕੇ ਜਿਲਾ ਸਿੱਖਿਆ ਅਤੇ ਸੂਚਨਾ ਅਫਸਰ ਕ੍ਰਿਸ਼ਨਾ ਸ਼ਰਮਾ ਨੇ  ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਿਲੇ ਅੰਦਰ ਵੱਖ ਵੱਖ ਸਕੂਲਾਂ ਕਾਲਜਾ ਦੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਦੰਦਾ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਦੰਦਾਂ ਦੀ ਸਾਂਭ ਸੰਭਾਲ ਸਬੰਧੀ ਪੂਰੀ ਜਾਣਕਾਰੀ ਹਰ ਇੱਕ ਤੱਕ ਪਹੁੰਚ ਸਕੇ ।ਜਿਸ ਦੌਰਾਨ ਲੋਕਾਂ ਨੇ ਮੂੰਹ ਅਤੇ ਦੰਦਾ ਦੀਆਂ ਬਾਰੇ ਰੁਬਰੂ ਹੋ ਕੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਮੰਚ ਸੰਚਾਲਕ ਦੀ ਭੂਮੀਕਾ ਅੰਮ੍ਰਿਤ ਸ਼ਰਮਾ ਜਿਲਾ ਬੀ ਸੀ ਸੀ ਕੋਆਰਡੀਨੇਟਰ ਨੇ ਨਿਭਾਈ।

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ