ਡਰੋਲੀ ਭਾਈ ਵਿਖੇ ਕੱਚੀਆਂ ਪਹੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ,ਕੈਪਟਨ ਅਮਰਿੰਦਰ ਸਿੰਘ ਅਤੇ ਐਮ.ਐਲ.ਏ. ਡਾ. ਹਰਜੋਤ ਕਮਲ ਦਾ ਕੀਤਾ ਧੰਨਵਾਦ

ਮੋਗਾ, 20 ਮਾਰਚ  (ਜਸ਼ਨ) : ਮੋਗਾ ਦੇ ਪਿੰਡ ਡਰੋਲੀ ਭਾਈ ਵਿਖੇ ਮਨਰੇਗਾ ਤਹਿਤ ਕੱਚੇ ਰਾਸਤਿਆਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਕੰਮ ਦੀ ਸ਼ੁਰੂਆਤ ਡਰੋਲੀ ਭਾਈ ਦੇ ਸਰਪੰਚ ਨਾਹਰ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਤੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਸਰਪੰਚ ਨਾਹਰ ਸਿੰਘ, ਪੰਚ ਗੁਰਲਾਭ ਸਿੰਘ ਗੁਰਜੀਤ ਸਿੰਘ, ਪਰਮਜੀਤ ਸਿੰਘ, ਸੁਖਮੰਦਰ ਸਿੰਘ, ਸੁਖਦੇਵ ਸਿੰਘ, ਮਨਜੀਤ ਫੌਜੀ ਨੇ ਦੱਸਿਆ ਕਿ ਪਿੰਡ ਵਿੱਚ ਮਨਰੇਗਾ ਤਹਿਤ ਪਿੰਡਾਂ ਦੀਆਂ ਟਾਹਣੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਪਿੰਡਾਂ ਵਿੱਚ ਕੱਚੀਆਂ ਪਹੀਆਂ ਨੂੰ ਇੱਟਾਂ ਲਗਾ ਕੇ ਪੱਕਾ ਕੀਤਾ ਜਾਵੇਗਾ, ਜਿਸ ਨਾਲ ਬਾਰਿਸ਼ ਆਦਿ ਦੇ ਮੌਸਮ ਵਿੱਚ ਕੱਚੀਆਂ ਪਹੀਆਂ ਤੇ ਪਾਣੀ ਖੜਨ ਨਾਲ ਹੋਣ ਵਾਲੇ ਚਿੱਕੜ ਤੋਂ ਨਿਜਾਤ ਮਿਲੇਗੀ ਅਤੇ ਆਉਣ ਜਾਣ ਵਾਲਿਆਂ ਨੂੰ ਵੀ ਸਹੂਲਤ ਮਿਲੇਗੀ। ਇਸ ਮੌਕੇ ਤੇ ਉਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਐਮ.ਐਲ.ਏ. ਡਾ. ਹਰਜੋਤ ਕਮਲ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸਤਬੀਰ ਸਿੰਘ ਗੋਲਡੀ, ਜਸਪਾਲ ਸਿੰਘ, ਗੁਰਦੇਵ ਸਿੰਘ ਸੈਕਟਰੀ, ਇਕਬਾਲ ਸਿੰਘ ਸੰਘਾ, ਹੈਪੀ ਸੰਘਾ, ਗਗਨ ਸੰਘਾ, ਜਸਪ੍ਰੀਤ ਸੋਨੂੰ, ਗੁਰਮੇਲ ਸਿੰਘ, ਵੀਰ ਸਿੰਘ, ਸੁਖਦੇਵ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ, ਮਹਿੰਦਰ ਸਿੰਘ, ਕੁਲਦੀਪ ਸਿੰਘ ਤੋਂ ਇਲਾਵਾ ਮਨਰੇਗਾ ਸੈਕਟਰੀ ਚੰਦਨ ਸੋਹਲ ਵੀ ਹਾਜ਼ਰ ਸਨ। : 
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ