ਆਮ ਆਦਮੀ ਪਾਰਟੀ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ

ਮੋਗਾ, 23 ਮਾਰਚ (ਪਰਮਜੀਤ ਸਿੰਘ ਜੰਡੂ) : ਅੱਜ ਸਥਾਨਕ ਸਿਟੀ ਪਾਰਟਕ ਗਿੱਲ ਰੋਡ ਵਿਖੇ ਆਮ ਆਦਮੀ ਪਾਰਟੀ ਵੱਲੋਂ ਐਡਵੋਕੇਟ ਨਸੀਬ ਬਾਵਾ ਜਿਲਾ ਪ੍ਰਧਾਨ ਮੋਗਾ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੌਰਾਨ ਅਵਤਾਰ ਸਿੰਘ ਬੰਟੀ, ਅਨਿਲ ਸ਼ਰਮਾ, ਨਵਦੀਪ ਸੰਘਾ, ੳੂਸ਼ਾ ਰਾਣੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਸਥਾਪਿਤ ਭਗਤ ਸਿੰਘ ਦੇ ਆਦਮ ਕੱਦ ਬੁੱਤ ’ਤੇ ਫੁੱਲ ਮਾਲਾਵਾਂ ਭੇਂਟ ਕਰਕੇ ਉਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਬਾਵਾ ਨੇ ਕਿਹਾ ਕਿ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਵੱਲੋਂ ਦਿੱਤੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਇਨਾਂ ਸ਼ਹੀਦਾਂ ਦੀ ਬਦੌਲਤ ਅੰਗਰੇਜਾਂ ਦੀ ਗੁਲਾਮੀ ਦੀਆਂ ਜੰਜੀਰਾਂ ਤੋੜ ਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਅੱਜ ਦੇ ਨੌਜਵਾਨ ਨੂੰ ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ ਤੋਂ ਚੰਗੀ ਤੇ ਉਸਾਰੂ ਸੋਚ ਦੇ ਧਾਰਨੀ ਹੋਣ ਤੇ ਨਸ਼ਿਆਂ ਦਾ ਤਿਆਗ ਕਰਨ। ਉਹਨਾਂ ਕਿਹਾ ਕਿ ਇਸ ਬੁੱਤ ਦੀ ਸਥਾਪਤੀ ਦਾ ਮੰਤਵ ਇਹੀ ਹੈ ਕਿ ਸਾਡੀ ਆਉਣ ਵਾਲੀ ਨੌਜਵਾਨ ਪੀੜੀ ਸਾਡੇ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਉਨਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਆਪਣਾ ਜੀਵਨ ਬਤੀਤ ਕਰ ਸਕਣ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕਰ ਸਕਣ। ਉਨਾਂ ਸਮੁੱਚੀ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਸਮਾਜ ਵਿੱਚ ਫੈਲੀਆਂ ਸਮਾਜਿਕ ਕੁਰੀਤੀਆਂ ਤੋਂ ਲੋਕਾਂ ਨੂੰ ਜਾਗਰੂਕ ਕਰਕੇ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਨਿਰਮਾਣ ਕਰਨ ਵਿਚ ਆਪਣਾ ਯੋਗਦਾਨ ਪਾਉਣ ।