ਕੈਂਬਬਿਜ਼ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ 100 ਫੀਸਦੀ

ਮੋਗਾ, 23 ਮਾਰਚ (ਜਸ਼ਨ) : ਕੈਂਬਬਿਜ਼ ਇੰਟਰਨੈਸ਼ਨਲ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਮਾਪਿਆਂ ’ਚ ਨਤੀਜੇ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ ਅਤੇ 100 ਫੀਸਦੀ ਹਾਜ਼ਰੀ ਲਗਾਉਣ ਵਾਲੇ ਬੱਚਿਆਂ ਦਾ ਟਰਾਫੀ ਦੇ ਕੇ ਸਨਮਾਨ ਕੀਤਾ ਗਿਆ। ਸਕੂਲ ਦਾ ਨਤੀਜਾ 100 ਫੀਸਦੀ ਹੋਣ ’ਤੇ ਬੱਚਿਆਂ ਦੇ ਮਾਪਿਆਂ ਨੇ ਪਿ੍ਰੰਸੀਪਲ ਸਤਵਿੰਦਰ ਕੌਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨਾਂ ਦੀ ਪੂਰੀ ਟੀਮ ਨੇ ਸਾਡੇ ਬੱਚਿਆਂ ਨੂੰ ਪੜਾਈ ਦੇ ਨਾਲ ਨਾਲ ਸਮੇਂ ਦੇ ਹਾਣੀ ਬਣਾਇਆ ਹੈ ਅਤੇ ਵੱਖ ਵੱਖ ਪ੍ਰਕਾਰ ਦੀਆਂ ਹੋਣ ਵਾਲੀਆਂ ਗਤੀਵਿਧੀਆਂ ਤੋਂ ਉਹ ਬਹੁਤ ਪ੍ਰਭਾਵਿਤ ਹੁੰਦੇ ਹਨ। ਸਕੂਲ ਪਿ੍ਰੰਸੀਪਲ ਸਤਵਿੰਦਰ ਕੌਰ ਅਤੇ ਐਡਮਨਿਸਟੇ੍ਰਟਰ ਪਰਮਜੀਤ ਕੌਰ ਨੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਦੇ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਚੇਅਰਮੈਨ ਦਵਿੰਦਰਪਾਲ ਸਿੰਘ, ਕੁਲਦੀਪ ਸਿੰਘ ਸਹਿਗਲ, ਵਾਈਸ ਪ੍ਰਧਾਨ ਇਕਬਾਲ ਸਿੰਘ, ਡਾ. ਗੁਰਚਰਨ ਸਿੰਘ ਨੇ ਮਾਪਿਆਂ ਤੇ ਬੱਚਿਆਂ ਨੂੰ ਵਧਾਈ ਦਿੱਤੀ।