ਗੁਰੂ ਨਾਨਕ ਕਾਲਜ ਮੋਗਾ ਵਿਖੇ ‘ਵੋਟਰ ਜਾਗਰੂਕਤਾ ਕੈਂਪ’ ਲਗਾਇਆ ਗਿਆ

ਮੋਗਾ 24 ਮਾਰਚ: (ਜਸ਼ਨ)-ਭਾਰਤ ਦੇ ਚੋਣ ਕਮਿਸਨ ਦੇ ਦਿਸ਼ਾਂ-ਨਿਰਦਸ਼ਾਂ ਅਤੇ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਮੋਗਾ ਸ. ਦਿਲਰਾਜ ਸਿੰਘ ਦੀਆਂ ਹਦਾਇਤਾਂ ਅਨੁਸਾਰ ਅੱਜ ਗੁਰੂ ਨਾਨਕ ਕਾਲਜ ਮੋਗਾ ਵਿਖੇ ‘ਵੋਟਰ ਜਾਗਰੂਕਤਾ ਕੈਂਪ’ ਲਗਾਇਆ ਗਿਆ, ਤਾਂ ਜਂੋ ਕੋਈ ਵੀ ਯੋਗ ਵੋਟਰ ਵੋਟ ਬਣਾਉਣ ਦੇ ਹੱਕ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਚੋਣ ਅਫਸਰ ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਵੋਟ ਬਣਾਉਣ ਲਈ ਫਾਰਮ-6 ਭਰ ਕੇ ਚੋਣਕਾਰ ਰਜਿਸਟ੍ਰੇਸਨ ਅਫਸਰ ਜਾਂ ਸਬੰਧਤ ਬੂਥ ਲੈਵਲ ਅਫਸਰ(ਬੀ.ਐਲ.ਓ) ਨੁੰ ਦਿੱਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਨੈਸਨਲ ਵੋਟਰ ਸਰਵਿਸ ਪੋਰਟਲ (ਐਨਵੀਐਸਪੀ) ‘ਤੇ ਆਨ-ਲਾਈਨ ਫਾਰਮ ਵੀ ਭਰੇ ਜਾ ਸਕਦੇ ਹਨ। ਉਨਾਂ ਯੋਗਤਾ ਮਿਤੀ 1 ਜਨਵਰੀ, 2018 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਜਿਲੇ ਦੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਬਣਾ ਕੇ ਲੋਕਤੰਤਰ ਦੀ ਮਜਬੂਤੀ ਲਈ ਭਾਗੀਦਾਰ ਬਣਨ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਸਵਰਨਜੀਤ ਸਿੰਘ, ਸਵੀਪ ਜਿਲਾ ਕੋ-ਆਰਡੀਨੇਟਰ ਬਲਵਿੰਦਰ ਸਿੰਘ, ਮੈਡਮ ਸਿਮਰ ਗਿੱਲ, ਕਾਲਜ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।