ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਬਜਟ ਵਿਚ 100 ਕਰੋੜ ਰੁਪਏ ਰਾਖਵੇਂ ਰੱਖ ਕੇ ਕੈਪਟਨ ਅਮਰਿੰਦਰ ਸਿੰਘ ਨੇ ਸੱਚੇ ਸਿੱਖ ਹੋਣ ਦਾ ਸਬੂਤ ਦਿੱਤਾ -ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ

ਮੋਗਾ, 25 ਮਾਰਚ (ਜਸ਼ਨ)- ਕਾਂਗਰਸ ਦੇ ਸੂਬਾ ਸਕੱਤਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਸਬੰਧੀ ਵਿਚਾਰ ਪ੍ਰਗਟ ਕਰਦਿਆਂ ਆਖਿਆ ਕਿ ਉਹਨਾਂ ਆਖਿਆ ਕਿ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ 2019 ਵਿਚ ਪੂਰਨ ਸਮਰਪਣ ਅਤੇ ਉਤਸ਼ਾਹ ਨਾਲ ਮਨਾਉਣ ਲਈ ਬਜਟ ਵਿਚ 100 ਕਰੋੜ ਰੁਪਏ ਰਾਖਵੇਂ ਰੱਖ ਕੇ ਕੈਪਟਨ ਅਮਰਿੰਦਰ ਸਿੰਘ ਨੇ ਨਾਲ ਸਿਰਫ਼ ਸੱਚੇ ਸਿੱਖ ਹੋਣ ਦਾ ਸਬੂਤ ਦਿੱਤਾ ਹੈ ਬਲਕਿ ਇਸ ਰਾਸ਼ੀ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਬਖਸ਼ਿਸ਼ ਕੀਤੇ ਸਰਬੱਤ ਦੇ ਭਲੇ ਦੇ ਫਲਸਫ਼ੇ ਨੂੰ ਦੁਨੀਆਂ ਦੇ ਕੋਨੇ ਕੋਨੇ ਤੱਕ ਪਹੰੁਚਾਉਣ ਵਿਚ ਸਹਾਇਤਾ ਮਿਲੇਗੀ। ਉਹਨਾਂ ਆਖਿਆ ਕਿ ਸੁਲਤਾਨਪੁਰ ਲੋਧੀ ਲਈ 10 ਕਰੋੜ ਰੁਪਏ ਅਤੇ ਡੇਰਾ ਬਾਬਾ ਨਾਨਕ ਲਈ 10 ਕਰੋੜ ਰੁਪਏ ਦੀ ਵਿਸ਼ੇਸ਼ ਗਰਾਂਟ ਨਾਲ ਇਹਨਾਂ ਸਥਾਨਾਂ ’ਤੇ ਆਉਣ ਵਾਲੇ ਸ਼ਰਧਾਲੂਆਂ ਵਾਸਤੇ ਲੋੜੀਂਦਾ ਬੁਨਿਆਦੀ ਢਾਂਚਾ ਮਜਬੂਤ ਕੀਤਾ ਜਾ ਸਕੇਗਾ। ਇੰਦਰਜੀਤ ਤਲਵੰਡੀ ਭੰਗੇਰੀਆਂ ਨੇ ਆਖਿਆ ਕਿ ਇਹਨਾਂ ਉਤਸਵਾਂ ਦੇ ਹਿੱਸੇ ਵਜੋਂ ਗੁਰੂ ਨਾਨਕ ਦੇਖ ਯੂਨੀਵਰਸਿਟੀ ਲਈ 25 ਕਰੋੜ ਰੁਪਏ ਰਾਖਵੇਂ ਕੀਤੇ ਜਾਣਾ ਸ਼ਲਾਘਾਯੋਗ ਕਦਮ ਹੈ। ਉਹਨਾਂ ਆਖਿਆ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਜੈਤੋ ਦੇ ਮੋਰਚੇ ਦੀ ਯਾਦ ਨੂੰ ਸਦੀਵੀ ਕਰਨ ਲਈ ਸਮਾਰਕ ਸਥਾਪਿਤ ਕਰਨ ਵਾਸਤੇ 38 ਕਰੋੜ ਰੁਪਏ ਰੱਖਣ ਦੀ ਤਜਵੀਜ਼ ਵੀ ਸ਼ਲਾਘਾਯੋਗ ਹੈ ਵਿਸ਼ੇਸ਼ਕਰ ਜਲਿਆਂਵਾਲਾ ਬਾਗ ਦੇ ਬਲੀਦਾਨ ਦੀ ਸ਼ਤਾਬਦੀ ਮੌਕੇ ਵੱਖ ਵੱਖ ਸਮਾਗਮਾਂ ਲਈ 10 ਕਰੋੜ ਰੁਪਏ ਰੱਖੇ ਜਾਣਾ ਸੂਬਾ ਸਰਕਾਰ ਦੀ ਲੋਕਾਂ ਅਤੇ ਸ਼ਹੀਦਾਂ ਪ੍ਰਤੀ ਸਮਰਪਣ ਦੀ ਭਾਵਨਾ ਦਾ ਪ੍ਰਗਟਾਵਾ ਕਰਦੀ ਹੈ ਜਿਸ ਸਦਕਾ ਲੋਕ ਕੈਪਟਨ ਸਰਕਾਰ ਤੋਂ ਪੂਰੀ ਤਰਾਂ ਸੰਤੁਸ਼ਟ ਨਜ਼ਰ ਆ ਰਹੇ ਹਨ।