ਦੰਦਾਂ ਦੀ ਸਿਹਤ ਸਬੰਧੀ ਸੈਮੀਨਾਰ ਲਗਾਇਆ ਗਿਆ

ਮੋਗਾ, 26 ਮਾਰਚ (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਜੀ ਦੇ ਹੁਕਮਾ ਮੁਤਾਬਿਕ ਪੂਰੇ ਪੰਜਾਬ ਅੰਦਰ ਦੰਦਾ ਦੀ ਸਿਹਤ ਸਬੰਧੀ ਹਫਤਾ ਮਨਾਇਆ ਗਿਆ। ਜਿਸ ਦੇ ਤਹਿਤ ਜਿਲਾ ਮੋਗਾ ਅੰਦਰ ਵੀ ਦੰਦਾਂ ਦੀ ਸਿਹਤ ਸਬੰਧੀ ਜਾਗਰੂਕਤਾ ਸੈਮੀਨਾਰ  ਦੌਧਰ ਵਿਖੇ ਕਰਵਾਇਆ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਡਾ: ਸੁਸ਼ੀਲ ਜੈਨ ਨੇ ਮੁੱਖ ਮਹਿਮਾਨ ਵਜਂੋ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਿਚਕਾਰ ਦੰਦਾਂ ਦੀ ਸਿਹਤ ਸੰਭਾਲ ਸਬੰਧੀ ਪੋਸਟਰ ਮੁਕਾਬਲੇ ਕਰਵਾਏ ਗਏ। ਪੋਸਟਰ ਮੇਕਿੰਗ ਮੁਕਾਬਲੇ ਦੌਰਾਨ ਬੀ ਐਡ ਦੀ ਵਿਦਿਆਰਥਣ ਮਨਦੀਪ ਕੌਰ ਪਹਿਲੇ ਦਰਜੇ ,ਸਿਮਰਜੀਤ ਕੌਰ ਦੂਸਰੇ ਦਰਜੇ, ਕਿਰਨਦੀਪ ਕੌਰ ਅਤੇ ਵੀਰਪਾਲ ਕੌਰ ਨੇ ਕ੍ਰਮਵਾਰ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਵਿਦਿਆਰਥਣਾਂ ਨੂੰ ਸਿਹਤ ਵਿਭਾਗ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਡਾ ਸੁਸੀਲ ਜੈਨ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਦੰਦਾਂ ਦੀ ਸਾਂਭ ਸੰਭਾਲ ਬਹੁਤ ਜਰੂਰੀ ਹੈ। ਮੂੰਹ ਅਤੇ ਦੰਦਾਂ ਦੀ ਸਿਹਤ ਸਬੰਧੀ ਜਾਣਕਾਰੀ ਹੋਣੀ ਜਰੂਰੀ  ਅਤੇ ਦੰਦ ਸਾਡੇ ਸਰੀਰ ਦਾ ਬਹੁਤ ਹੀ ਮਹੱਤਵਪੂਰਨ ਅੰਗ ਹਨ ਅਤੇ ਕੁਦਰਤ ਦੀ ਅਨਮੋਲ ਦਾਤ ਹਨ ਅਤੇ ਦੰਦਾਂ ਦੀ ਸਾਂਭ ਸੰਭਾਲ ਸਬੰਧੀ ਕਿਹਾ ਕਿ ਬਚਪਨ ਤੋਂ ਹੀ ਦੰਦਾਂ ਦੀ ਸਾਂਭ ਸੰਭਾਲ ਕਰਨੀ ਜਰੂਰੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਨਹੀ ਵਰਤਣੀ ਚਾਹੀਦੀ ਅਤੇ ਆਮ ਤੌਰ ਤੇ ਲੋਕ ਦੰਦਾਂ ਦੀ ਸਬੰਧੀ ਪੂਰੀ ਜਾਗਰੂਕ ਨਹੀਂ ਹੁੰਦੇ ਇਸ ਲਈ ਦੰਦਾਂ ਦੀ ਸਾਂਭ ਸੰਭਾਲ ਸਿਹਤ ਲਈ ਬਹੁਤ ਜਰੂਰੀ ਹੈ। ਇਸ ਮੌਕੇ ਜਿਲਾ ਜਿਲਾ ਡੈਟਲ ਸਿਹਤ ਅਫਸਰ ਮੋਗਾ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਕਿਹਾ ਦੰਦਾਂ ਦੀ ਸਿਹਤ ਪ੍ਰਤੀ ਦੇਣਾ ਬਹੁਤ ਜ਼ਰੂਰੀ ਹੈ ਵਿਦਿਆਰਥੀਆਂ ਨੂੰ ਦੰਦਾਂ ਦੀਆਂ ਬਿਮਾਰੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਅਤੇ ਇਸ ਦੇ ਬਚਾਅ ਅਤੇ ਬੁਰਸ਼ ਕਰਨ ਦੇ ਵੀ ਠੀਕ ਤਰੀਕੇ ਦੱਸੇ ਤਾਂ ਜੋ ਦੰਦਾ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਤੰਬਾਕੂ ਦੀ ਵਰਤੋਂ ਕਰਨ ਤੋਂ ਵੀ ਗਰੇਜ਼ ਕਰਨ ਲਈ ਵਿਸੇਸ ਤੌਰ ਤੇ ਕਿਹਾ। ਇਸ ਮੌਕੇ ਜਿਲਾ ਸਿੱਖਿਆ ਅਤੇ ਸੂਚਨਾ ਅਫਸਰ ਕਿ੍ਰਸ਼ਨਾ ਸ਼ਰਮਾ ਨੇ ਕਿਹਾ ਕਿ ਜ਼ਿਲੇ ਅੰਦਰ ਵੱਖ ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਦੰਦਾ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਜਾਣਕਾਰੀ ਹਰ ਘਰ ਤੱਕ ਪਹੁੰਚ ਸਕੇ ਅਤੇ ਇਸ ਜਾਗਰੂਕਤਾ ਲਈ ਮੀਡੀਆ ਵਿੰਗ ਸਿਹਤ ਵਿਭਾਗ ਵੱਲੋਂ ਹੋਰ ਵੀ ਸਮੇ ਸਮੇਂ ਤੇ ਯਤਨ ਕੀਤੇ ਜਾਣਗੇ। ਇਸ ਮੌਕੇ ਮੰਚ ਸੰਚਾਲਕ ਦੀ ਭੂਮਿਕਾ ਅੰਮਿ੍ਰਤ ਸ਼ਰਮਾ ਨੇ ਨਿਭਾਈ ਅਤੇ ਇਸ ਸੈਮੀਨਾਰ ਦੌਰਾਨ ਸਮੂਹ ਵਿਦਿਆਰਥੀ ਅਤੇ ਡਾ: ਗੌਤਮਵੀਰ ਸੋਢੀ ਤੋਂ ਇਲਾਵਾ ਹੋਰ ਸਟਾਫ ਵੀ ਹਾਜ਼ਰ ਸਨ।