ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਜੀ ਖੋਸਾ ਦੀ ਯਾਦ ਵਿੱਚ 30 ਮਾਰਚ ਦਾ ਸ਼ਹੀਦੀ ਜੋੜ ਮੇਲਾ ਸਿਰਜੇਗਾ ਨਵਾਂ ਇਤਿਹਾਸ-ਜਥੇਦਾਰ ਅਵਤਾਰ ਸਿੰਘ ਖੋਸਾ

ਮੋਗਾ, 26 ਮਾਰਚ (ਜਸ਼ਨ)-‘ਧੰਨ ਧੰਨ ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਜੀ ਖੋਸਾ ਦੀ ਯਾਦ ਵਿੱਚ 24 ਮਾਰਚ ਤੋਂ ਆਰੰਭ ਹੋਇਆ ਸ਼ਹੀਦੀ ਜੋੜ ਮੇਲਾ 30 ਮਾਰਚ ਨੂੰ ਸਮਾਪਤ ਹੋਵੇਗਾ ਅਤੇ ਇਸ ਜੋੜ ਮੇਲੇ ਵਿੱਚ ਉੱਚ ਕੋਟੀ ਦੇ ਧਾਰਮਿਕ ਅਤੇ ਰਾਜਨੀਤਿਕ ਆਗੂ ਪਹੁੰਚ ਰਹੇ ਹਨ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਰਮਹੰਸ ਸੰਤ ਗੁਰਜੰਟ ਸਿੰਘ ਜੀ ਸਲੀ੍ਹਣੇ ਵਾਲਿਆਂ ਦੇ ਗੜਵਈ ਜਥੇਦਾਰ ਅਵਤਾਰ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਦੱਸਿਆ ਕਿ ਇਸ ਜੋੜ ਮੇਲੇ ਦੌਰਾਨ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਆਨੰਦਪੁਰ ਸਾਹਿਬ,ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ,ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜਥੇਦਾਰ ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਅਬਚਲ ਨਗਰ ਨਾਦੇੜ ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ,ਮਨਜੀਤ ਸਿੰਘ ਜੀ.ਕੇ.ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਮੁੱਖੀ ਦਮਦਮੀ ਟਕਸਾਲ ਚੌਕ ਮਹਿਤਾ,ਸਵਾਮੀ ਬ੍ਰਹਮਮੁਨੀ ਜੀ ਵਿਵੇਕ ਆਸ਼ਰਮ ਜਲਾਲ,ਸੰਤ ਬਾਬਾ ਅਰਜਨ ਸਿੰਘ ਜੀ ਗਿਆਰਵੀਂ ਵਾਲੇ ਦੌਧਰ,ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਸ: ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ(ਬ),ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ, ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ,ਬਲਵਿੰਦਰ ਸਿੰਘ ਭੂੰਦੜ ,ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ,ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠਿਆ,ਬੀਬੀ ਜੰਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ਼੍ਰੀ ਕਮਲ ਸ਼ਰਮਾ ਸਾਬਕਾ ਪ੍ਰਧਾਨ ਭਾਰਤੀ ਜਨਤਾ ਪਾਰਟੀ (ਪੰਜਾਬ),ਸਾਬਕਾ ਮੰਤਰੀ ਜਥੇਦਾਰ ਹਰੀ ਸਿੰਘ ਜੀਰਾ,ਮਾਲਵੇ ਦੇ ਜਰਨੈਲ ਪਰਮਬੰਸ ਸਿੰਘ ਬੰਟੀ ਰੋਮਾਣਾ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ,ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਸਾਬਕਾ ਕੈਬਨਿਟ ਮੰਤਰੀ ਡਾ:ਦਲਜੀਤ ਸਿੰਘ ਚੀਮਾ, ਸਾਬਕਾ ਮੈਂਬਰ ਰਾਜ ਸਭਾ ਬੀਬੀ ਗੁਰਚਰਨ ਕੌਰ ਪੰਜਗਰਾਂਈ ਭਾਰਤੀ ਜਨਤਾ ਪਾਰਟੀ ਆਦਿ ਤੋਂ ਇਲਾਵਾ  ਵੱਡੀ ਗਿਣਤੀ ਵਿੱਚ ਦੇਸ਼ ਵਿਦੇਸ਼ ਤੋਂ ਸੰਗਤਾਂ ਪਹੁੰਚ ਰਹੀਆਂ ਹਨ।