ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਭਲਾਈ ਸਕੀਮਾਂ ਬਾਰੇ ਸਮੁੱਚਾ ਵੇਰਵਾ ਇਕੱਤਰ ਕਰਨ ਦੀ ਕੀਤੀ ਹਦਾਇਤ

ਮੋਗਾ 26 ਮਾਰਚ(ਜਸ਼ਨ)-ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਨੂੰ ਜ਼ਿਲੇ ਦੇ ਅਧਿਕਾਰੀ ਯਕੀਨੀ ਬਣਾਉਣ, ਤਾਂ ਜੋ ਇਨਾਂ ਸਕੀਮਾਂ ਤੋਂ ਲੋੜਵੰਦ ਵਿਅਕਤੀ ਲਾਭ ਉਠਾ ਸਕਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੇਸ਼ ਤਿ੍ਰਪਾਠੀ ਨੇ ਅਨੁਸੂਚਿਤ ਜਾਤੀ ਸਬ-ਪਲਾਨ (ਐਸ.ਸੀ.ਐਸ.ਪੀ) ਅਤੇ ਵਿਸ਼ੇਸ਼ ਕੇਂਦਰੀ ਸਹਾਇਤਾ ਪ੍ਰੋਗਰਾਮ ਤਹਿਤ ਗਠਿਤ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਇਸ ਮੌਕੇ ਵੱਖ-ਵੱਖ ਵਿਭਾਗਾਂ ਦੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਵੀ ਲਿਆ। ਉਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਭਲਾਈ ਸਕੀਮਾਂ ਬਾਰੇ ਸਮੁੱਚਾ ਵੇਰਵਾ ਇਕੱਤਰ ਕਰਨ ਦੀ ਹਦਾਇਤ ਵੀ ਕੀਤੀ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਜ਼ਿਲਾ ਭਲਾਈ ਅਫ਼ਸਰ ਹਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਅਨੁਸੂੁਚਿਤ ਜਾਤੀ ਦੇ ਲੋਕਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲੈ ਕੇ ਇਨਾਂ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਵਾਉਣਾ ਹੈ, ਤਾਂ ਜੋ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦਾ ਸਮਾਜਿਕ, ਆਰਥਿਕ ਅਤੇ ਵਿਦਿਅਕ ਪੱਧਰ ਉੱਚਾ ਚੁੱਕਿਆ ਜਾ ਸਕੇ। ਉਪ ਮੁੱਖ ਕਾਰਜਕਾਰੀ ਅਫ਼ਸਰ ਵੱਲੋ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ 68 ਲਾਭਪਾਤਰੀ ਕਵਰ ਕੀਤੇ ਗਏ ਹਨ, ਜਿਨਾਂ ਵਿੱਚੋ 54 ਲਾਭਪਾਤਰੀ ਅਨੁਸੂਚਿਤ ਜਾਤੀ ਨਾਲ ਸਬੰਧਤ ਹਨ। ਜ਼ਿਲਾ ਮੈਨੇਜਰ ਅਨੁਸੂਚਿਤ ਜਾਤੀ ਤੇ ਪਛੜੀਆਂ ਸ੍ਰੇਵੱਲੋ ਦੱਸਿਆ ਗਿਆ ਕਿ ਬੈਕ ਟਾਈ-ਅਪ ਸਕੀਮ ਤਹਿਤ 55 ਲਾਭਪਾਤਰੀਆਂ ਨੂੰ 10 ਹਜ਼ਾਰ ਰੁਪਏ ਪ੍ਰਤੀ ਲਾਭਪਾਤਰੀ ਸਬਸਿਡੀ ਦੇ ਕੇ ਕੁੱਲ 5.50 ਲੱਖ ਰੁਪਏ ਖਰਚ ਕੀਤੇ ਗਏ ਹਨ। ਜ਼ਿਲਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਤਹਿਤ 83 ਲੱਖ 50 ਹਜ਼ਾਰ ਰੁਪਏ ਖਰਚ ਕੀਤੇ ਗਏ ਹਨ। ਇਸੇ ਤਰਾਂ ਸਮਾਜਿਕ ਸਰੱਖਿਆ ਸਕੀਮ ਤਹਿਤ ਸਾਲ 2017-18 ਦੌੋਰਾਨ ਪੈਨਸ਼ਨ ਸਕੀਮ ਲਈ 23 ਲੱਖ 93 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਜ਼ਿਲਾ ਭਲਾਈ ਅਫਸਰ ਨੇ ਦੱਸਿਆ ਕਿ ਸਾਲ 2017-18 ਦੌਰਾਨ ਆਸ਼ੀਰਵਾਦ ਸਕੀਮ ਤਹਿਤ ਫ਼ਰਵਰੀ 2018 ਤੱਕ 1,672 ਲਾਭਪਾਤਰੀ ਕਵਰ ਕੀਤੇ ਗਏ ਹਨ, ਜਦ ਕਿ ਪੋਸਟ ਮੈਟਿ੍ਰਕ ਸ਼ਕਾਲਰਸ਼ਿਪ ਸਕੀਮ ਤਹਿਤ ਲਗਭੱਗ 6,700 ਵਿਦਆਰਥੀਆਂ ਵੱਲੋਂ ਅਪਲਾਈ ਕੀਤਾ ਗਿਆ ਹੈ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਜੇ.ਐਸ.ਚਾਹਲ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ: ਗੁਰਮੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਗੁਰਦਰਸ਼ਨ ਸਿੰਘ ਬਰਾੜ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ ਰੰਧਾਵਾ, ਜ਼ਿਲਾ ਖੁਰਾਕ ਤੇ ਸਪਲਾਈ ਅਫ਼ਸਰ ਮਨਦੀਪ ਸਿੰਘ, ਜ਼ਿਲਾ ਪ੍ਰੋਗਰਾਮ ਅਫ਼ਸਰ ਮਨਜੀਤ ਕੌੋਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਗੁਲਬਰਗ ਲਾਲ, ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ.ਕਰਨਲ  ਐਚ.ਐਸ.ਗਿੱਲ, ਡਾ: ਗੁਰਕੀਰਤ ਸਿੰਘ ਗਿੱਲ ਪੀ.ਏ.ਟੂ ਐਮ.ਐਲ.ਏ ਮੋਗਾ, ਮਨਜੀਤ ਸਿੰਘ ਧਾਲੀਵਾਲ ਸ੍ਰ ਸਤਨਾਮ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ, ਮੁਖਤਿਆਰ ਸਿੰਘ(ਗੈਰ ਸਰਕਾਰੀ ਮੈਬਰ) ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਹਾਜ਼ਰ ਸਨ।