ਬਜਟ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਿਚ ਸਹਾਈ ਹੋਵੇਗਾ- ਵਿਨੋਦ ਬਾਂਸਲ

ਮੋਗਾ, 27 ਮਾਰਚ (ਜਸ਼ਨ)-ਮੋਗਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਵਿਨੋਦ ਬਾਂਸਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਸਾਲ 2018-19 ਲਈ ਪੇਸ਼ ਕੀਤੇ ਬਜਟ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਆਖਿਆ ਕਿ ਬਜਟ ਕਿਸਾਨ ਪੱਖੀ ਹੋਣ ਦੇ ਨਾਲ-ਨਾਲ ਸੂਬੇ ਵਿਚ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਨੂੰ ਹੋਰ ਕਾਰਗਰ ਢੰਗ ਨਾਲ ਲਾਗੂ ਕਰਨ ਵੱਲ ਸੇਧਿਤ ਹੋਣ ਕਰਕੇ ਲੋਕਾਂ ਵਿਚ ਪੂਰਨ ਸੰਤੁਸ਼ਟੀ ਪਾਈ ਜਾ ਰਹੀ ਹੈ। ਵਿਨੋਦ ਬਾਂਸਲ ਨੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਆਖਿਆ ਕਿ ਇਹ ਬਜਟ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਿਚ ਸਹਾਈ ਹੋਵੇਗਾ। ਉਨਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਬੇਕਿਰਕੀ ਨਾਲ ਪੰਜਾਬ ਦੇ ਸੋਮਿਆਂ ਦੀ ਨਿੱਜੀ ਹਿਤਾਂ ਲਈ ਵਰਤੋਂ ਕੀਤੀ ਅਤੇ ਸੂਬੇ ਨੂੰ ਆਰਥਿਕ ਮੰਦਹਾਲੀ ਵੱਲ ਧੱਕਿਆ, ਪਰ ਇਹ ਬਜਟ ਸੂਬੇ ਨੂੰ ਮੁੜ ਤੋਂ ਲੀਹ ਤੇ ਲਿਆਉਣ ਲਈ ਕਾਰਗਰ ਸਿੱਧ ਹੋਵੇਗਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬਾ ਮੁੜ ਤੋਂ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਛੂਹੇਗਾ।

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ