ਬਜਟ ’ਚ 4250 ਕਰੋੜ ਰੁਪਏ ਕਰਜ਼ਾ ਮੁਆਫੀ ਲਈ ਰੱਖ ਕੇ ਕੈਪਟਨ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ : ਭੁਪਿੰਦਰ ਸਿੰਘ ਰੋਡੇ

ਮੋਗਾ, 27 ਮਾਰਚ (ਜਸ਼ਨ)-ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਰੋਡੇ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਆਖਿਆ ਕਿ ਕਿਸਾਨ ਕਰਜ਼ਿਆਂ ਦੀ ਮੁਆਫੀ ਲਈ 4250 ਕਰੋੜ ਰੁਪਏ ਦੀ ਰਾਸ਼ੀ ਰੱਖੇ ਜਾਣ ਨਾਲ ਨਾ ਸਿਰਫ ਕਿਸਾਨਾਂ ਦੇ ਸ਼ੰਕਿਆਂ ਦੀ ਨਵਿਰਤੀ ਹੋਈ ਹੈ, ਬਲਕਿ ਕੈਪਟਨ ਅਮਰਿੰਦਰ ਸਿੰਘ ਦੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਵੀ ਮੁੜ ਤੋਂ ਸੂਬੇ ਦੇ ਲੋਕਾਂ ਨੂੰ ਮਿਲਿਆ ਹੈ। ਉਨਾਂ ‘ਸਾਡਾ ਮੋਗਾ ਡੌਟ ਕੌਮ’ ਨਾਲ ਗੱਲਬਾਤ ਕਰਦਿਆ ਕਿਹਾ ਕਿ ਪਿਛਲੇ ਸਾਲ ਤਕਰੀਬਨ 1200 ਕਰੋੜ ਰੁਪਏ ਦੀ ਰਾਸ਼ੀ ਕਿਸਾਨੀ ਕਰਜ਼ਿਆਂ ਦੀ ਮੁਆਫੀ ਤੇ ਖਰਚੀ ਗਈ ਹੈ ਅਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ 4250 ਕਰੋੜ ਤੋਂ ਇਲਾਵਾ ਹੋਰ ਰਾਸ਼ੀ ਦੇ ਇੰਤਜ਼ਾਮ ਕਰਨ ਦੇ ਵਾਅਦੇ ਨੇ ਦਰਸਾ ਦਿੱਤਾ ਹੈ ਕਿ ਸੂਬੇ ਦੀ ਕਾਂਗਰਸ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਚੋਣ ਮਨੋਰਥ ਪੱਤਰ ਮੁਤਾਬਿਕ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਵਚਨ ਪੂਰਾ ਕਰਨ ਦਾ ਵਾਅਦਾ ਜ਼ਰੂਰ ਨਿਭਾਏਗੀ।*

**************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪ