ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ : ਚੇਅਰਮੈਨ ਖਣਮੁੱਖ ਭਾਰਤੀ ਪੱਤੋ

ਮੋਗਾ, 27 ਮਾਰਚ (ਜਸ਼ਨ)-ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪੇਸ ਕੀਤੇ ਬਜਟ ਤੋਂ ਆਮ ਲੋਕਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ ਅਤੇ ਨਵੀਂ ਕਾਗਰਸ ਸਰਕਾਰ ਤੋਂ ਜੋ ਆਸਾਂ ਲੋਕਾਂ ਨੇ ਰੱਖੀਆਂ ਸਨ, ਉਹ ਪੂਰੀਆਂ ਨਾ ਹੋਣ ਕਾਰਨ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਨਾ ਕਰਨਾ, ਬਿਜਲੀ ਦੇ ਬਿੱਲ ਲਾਉਣ ਦੀ ਤਿਆਰੀ, ਵਿਕਾਸ ਦੇ ਰੁਕੇ ਕੰਮ ਅਤੇ ਬੇਰੋਜ਼ਗਾਰ ਘੁੰਮਦੇ ਨੌਜਵਾਨਾਂ ਦੇ ਚਿਹਰਿਆਂ ’ਤੇ ਨਿਰਾਸ਼ਾ ਦਾ ਕਾਰਨ ਕਾਂਗਰਸ ਵੱਲੋਂ ਚੋਣ ਮਨੋਰਥ ਵਿਚ ਕੀਤੇ ਵਾਅਦਿਆਂ ਦੀ ਪੂਰਤੀ ਨਾ ਕਰਨਾ ਹੈ। ਉਨਾਂ ਕਿਹਾ ਕਿ ਪ੍ਰਾਪਰਟੀ ਦੇ ਖੇਤਰ ਵਿਚ ਉਦਾਸੀ ਦਾ ਆਲਮ ਦਰਸਾਉਂਦਾ ਹੈ ਕਿ ਪੰਜਾਬ ਵਿਚ ਵਿਕਾਸ ਪੱਖੋਂ ਪੂਰੀ ਤਰਾਂ ਖੜੋਤ ਆ ਗਈ ਹੈ। ਉਨਾਂ ਆਖਿਆ ਕਿ ਲੋਕਾਂ ਪ੍ਰਤੀ ਕਾਂਗਰਸ ਸਰਕਾਰ ਦੀ ਇਹ ਨੀਤੀ 2019 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਲਈ ਭਾਰੀ ਪਏਗੀ।