ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਗਾ ਦੀ ਮੀਟਿੰਗ ਹੋਈ

ਮੋਗਾ, 3 ਅਪਰੈਲ (ਜਸ਼ਨ)-ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਗਾ ਦੀ ਵਿਸ਼ੇਸ਼ ਮੀਟਿੰਗ ਅਮਰੀਕ ਸਿੰਘ ਦੀ ਅਗਵਾਈ ਹੇਠ ਦਫਤਰ ਆਰਸਨ ਆਰਟ ਮੋਗਾ ਵਿਖੇ ਹੋਈ। ਮੀਟਿੰਗ ਵਿਚ ਦਲ ਵੱਲੋਂ ਕਰਵਾਏ ਜਾ ਰਹੇ ਮਹੀਨਾਵਾਰ ਗੁਰਮਤਿ ਸਮਾਗਮ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਉਨਾਂ ਦੱਸਿਆ ਕਿ ਅਜੋਕੇ ਸਮੇਂ ਦਾ ਇਨਾਂ ਗੁਰਮਤਿ ਸਮਾਗਮ ਦੀ ਬਹੁਤ ਵੱਡੀ ਲੋੜ ਹੈ। ਉਨਾਂ ਦੱਸਿਆ ਕਿ 8 ਅਪ੍ਰੈਲ ਦਿਨ ਐਤਵਾਰ ਨੂੰ ਗੁਰਦੁਆਰਾ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਤੋਂ ਸ਼ਹਿਰ ਦੀਆਂ ਸਮੂਹ ਧਾਰਮਿਕ ਜੱਥੇਬੰਦੀਆਂ ਦੇ ਬੈਨਰ ਹੇਠ ਕੱਢੇ ਜਾ ਰਹੇ ਦਸਤਾਰ ਚੇਤਨਾ ਮਾਰਚ ਦਾ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕੁਲਵਿੰਦਰ ਸਿੰਘ ਸੋਨੂੰ ਅਤੇ ਬਲਜੀਤ ਸਿੰਘ ਨੇ ਦੱਸਿਆ ਕਿ ਸਮੁੱਚੇ ਦਲ ਵੱਲੋਂ ਇਸ ਚੇਤਨਾ ਮਾਰਚ ਵਿਚ ਵਿਸ਼ੇਸ਼ ਤੌਰ ਤੇ ਆਪਣਾ ਆਪਣਾ ਯੋਗਦਾਨ ਪਾਏਗਾ। ਉਨਾਂ ਦੱਸਿਆ ਕਿ ਮਿਤੀ 6, 7 ਤੇ 8 ਅਪ੍ਰੈਲ ਨੂੰ ਭਾਈ ਰਣਜੀਤ ਸਿੰਘ ਖਾਲਸਾ ਢੱਡਰੀਆਂ ਵਾਲਿਆਂ ਦੇ ਧਾਰਮਿਕ ਦੀਵਾਨ ਸ਼ਾਮ 7 ਵਜੇ ਤੋਂ 10 ਵਜੇ ਤੱਕ ਫਤਹਿਗੜ ਪੰਜਤੂਰ ਵਿਚ ਕਰਵਾਏ ਜਾ ਰਹੇ ਹਨ ਜਿਸ ਵਿਚ ਮੋਗਾ ਦਲ ਦੇ ਸਮੁੱਚੇ ਨੌਜਵਾਨ ਵੀਰਾਂ ਦੀ ਵਿਸ਼ੇਸ਼ ਤੌਰ ਤੇ ਸੇਵਾ ਵੀ ਲਾਈ ਗਈ ਹੈ। ਮੀਟਿੰਗ ਵਿਚ ਕੁਲਜੀਤ ਸਿੰਘ ਰਾਜਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਸਿੱਖੀ ਪ੍ਰਚਾਰ ਲਈ ਵਿਸ਼ੇਸ਼ ਤੌਰ ਤੇ ਦਸਤਾਰ ਮੁਕਾਬਲੇ ਵੀ ਕਰਵਾਏ ਜਾਣਗੇ। ਮੀਟਿੰਗ ਵਿਚ ਪ੍ਰਦੀਪ ਸਿੰਘ, ਅਮਨਦੀਪ ਸਿੰਘ, ਭੁਪਿੰਦਰ ਸਿੰਘ, ਅਸ਼ਮੀਤ ਸਿੰਘ, ਗੁਰਜੰਟ ਸਿੰਘ ਜੰਟਾ, ਸ਼ਮਸ਼ੇਰ ਸਿੰਘ, ਹਰਪਿੰਦਰ ਸਿੰਘ, ਕੇਵਲ ਸਿੰਘ, ਕੁਲਵਿੰਦਰ ਸਿੰਘ ਸੋਨੂੰ, ਹਰਪਾਲ ਸਿੰਘ, ਰਣਜੀਤ ਸਿੰਘ ਆਦਿ ਆਗੂ ਹਾਜ਼ਰ ਸਨ।


