ਵੀਰ ਸਿੰਘ ਸਕੂਲ ਵਿੱਚ ਖਾਲਸਾ ਸਾਜਨਾ ਦਿਵਸ ਤੇ ਦਸਤਾਰ ਦਿਵਸ ਮਨਾਇਆ ਗਿਆ

ਬਾਘਾਪੁਰਾਣਾ,14 ਅਪ੍ਰੈਲ (ਜਸਵੰਤ ਗਿੱਲ)-ਇਲਾਕੇ ਦੀ ਨਾਮਵਰ ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਖਾਲਸਾ ਸਾਜਨਾ ਦਿਵਸ ਮਨਾਇਆ ਤੇ ਖਾਲਸਾ ਦਿਵਸ ਦੀ ਮਹਾਨਤਾ ਬਾਰੇ ਚਾਨਣਾ ਪਾਇਆ। ਸਕੂਲ ਵਿੱਚ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਦਸਤਾਰ ਲਾਜ਼ਮੀ ਕੀਤੀ ਗਈ ਤੇ ਇਸਦੇ ਅਨੁਸਾਰ ਬੱਚਿਆਂ ਨੇ ਦਸਤਾਰ ਦਿਵਸ ਵੀ ਮਨਾਇਆ ਤੇ ਲੜਕੀਆਂ ਨੇ ਕੇਸਗੀਆਂ ਸਜਾਈਆਂ ਅਤੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ। ਇਸ ਸਮੇਂ ਸਕੂਲ ਦੇ ਪਿ੍ਰੰਸੀਪਲ ਤੇਜਿੰਦਰ ਕੌਰ ਗਿੱਲ , ਮੈਨਜਿੰਗ ਡਾਇਰੈਕਟਰ ਸੁਖਮਿੰਦਰਪਾਲ ਸਿੰਘ ਗਿੱਲ , ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ, ਜਸਵੀਰ ਸਿੰਘ, ਸੰਦੀਪ ਸਿੰਘ, ਜਗਜੀਤ ਸਿੰਘ, ਡੀ.ਪੀ ਤਰਸੇਮ ਸਿੰਘ, ਗੁਰਜੀਤ ਸਿੰਘ, ਲੱਕੀ ਸ਼ਰਮਾ, ਅਰਜੁਨ ਸਿੰਘ, ਪਰਮਜੀਤ ਸਿੰਘ ਖਾਲਸਾ ਹਾਜ਼ਰ ਸਨ।


