ਸ਼੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਦਾ ਬਾਰਵੀਂ ਸਾਇੰਸ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

ਕੋਟਈਸੇਖਾਂ ,24 ਅਪਰੈਲ (ਜਸ਼ਨ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2018  ਦੌਰਾਨ ਬਾਰਵੀਂ ਕਲਾਸ ਦੇ ਲਏ ਇਮਤਿਹਾਨਾਂ ਉਪਰੰਤ ਅੱਜ ਐਲਾਨੇ ਨਤਜਿਆਂ ਮੁਤਾਬਕ ਸ਼੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਦਾ ਬਾਰਵੀਂ ਸਾਇੰਸ ਗਰੁੱਪ ਦਾ ਨਤੀਜਾ ਹਮੇਸ਼ਾਂ ਵਾਂਗ 100% ਰਿਹਾ । ਸਾਇੰਸ ਗਰੁੱਪ ਦੇ 140 ਵਿਦਿਆਰਥੀਆਂ ਨੇ ਇਮਤਿਹਾਨ ਦਿੱਤੇ ਅਤੇ 140 ਵਿਦਿਆਰਥੀ ਹੀ ਚੰਗੇ ਨੰਬਰ ਲੈ ਕੇ ਪਾਸ ਹੋਏ । ਸਾਇੰਸ ਗਰੁੱਪ ਦੇ ਨਤੀਜੇ ਵਿੱਚ ਸੁਖਮਨਪ੍ਰੀਤ ਕੌਰ ਪੁੱਤਰੀ ਕੁਲਬੀਰ ਸਿੰਘ ਪਿੰਡ ਖਡੂਰ ਨੇ 90.44% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਅਲਕਾ ਸ਼ਰਮਾ ਪੁੱਤਰੀ ਰਸ਼ਪਾਲ ਸਿੰਘ ਪਿੰਡ ਕੋਟ-ਈਸੇ-ਖਾਂ ਨੇ 90.44 % ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਕਰਮਨਪ੍ਰੀਤ ਕੌਰ ਪੁੱਤਰੀ ਸੁਖਪਾਲ ਸਿੰਘ ਪਿੰਡ ਮੌਜਗੜ ਨੇ 90.22% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਨਾ ਸਿਰਫ਼ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਬਲਕਿ ਹੇਮਕੰੁਟ ਸਕੂਲ ਨੂੰ ਸਿੱਖਿਆ ਦਾ ਚਾਨਣਮੁਨਾਰਾ ਹੋਣ ’ਤੇ ਵੀ ਮੋਹਰ ਲਗਾਈ।

ਇਸੇ ਤਰਾਂ ਕਾਮਰਸ ਗਰੁੱਪ ਵਿੱਚ ਵੀ 98 ਵਿਦਿਆਰਥੀਆਂ ਨੇ ਇਮਤਿਹਾਨ ਦਿੱਤੇ  ਤੇ 97 ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ । ਕਾਮਰਸ ਗਰੱੁਪ ਵਿੱਚੋਂ ਰੁਪਿੰਦਰ ਕੌਰ ਪੱੁਤਰੀ ਮਨਦੀਪ ਸਿੰਘ ਪਿੰਡ ਕਿਸ਼ਨਪੁਰਾ ਕਲਾਂ ਨੇ 91.77% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ,ਅੰਮਿ੍ਰਤਪਾਲ ਕੌਰ ਪੁੱਤਰੀ ਬੂਟਾ ਸਿੰਘ ਪਿੰਡ ਅਕਾਲੀਆਂ ਵਾਲਾ ਨੇ 91.11% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਰਮਨਦੀਪ ਕੌਰ ਪੁੱਤਰੀ ਬਚਿੱਤਰ ਸਿੰਘ ਪਿੰਡ ਢੋਲੇ ਵਾਲਾ ਨੇ 90.44% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।ਆਰਟਸ ਗਰੁੱਪ ਵਿੱਚ 77 ਵਿਦਿਆਰਥੀਆਂ ਨੇ ਇਮਤਿਹਾਨ ਦਿੱਤੇ ਜਿਸ ਵਿੱਚੋਂ 76 ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ।  ਵਿਦਿਆਰਥੀਆਂ ਦੇ ਚੰਗੇ ਨਤੀਜੇ ਆਉਣ ਤੇ ਸੰਸਥਾ ਦੇ ਚੇਅਰਮੈਨ ਸ. ਕੁਲਵੰਤ ਸਿੰਘ ਸੰਧੂ ਅਤੇ ਐਮ. ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ।  ਉਨਾਂ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਕੂਲ ਦੇ ਸ਼ਾਨਾਮੱਤੇ ਨਤੀਜੇ ਦਾ ਸਿਹਰਾ ਪਿ੍ਰੰਸੀਪਲ ਅਤੇ ਸਮੂਹ ਸਟਾਫ ਨੂੰ ਜਾਂਦਾ ਹੈ ਜਿਹਨਾਂ ਵਿਦਿਆਰਥੀਆਂ ਦੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਟੀਮ ਦੇ ਰੂਪ ਵਿਚ ਅਗਵਾਈ ਦੇ ਕੇ ਇਸ ਮੰਜ਼ਿਲ ਦੀ ਪ੍ਰਾਪਤੀ ਨੂੰ ਸੰਭਵ ਬਣਾਇਆ।*

**************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ