ਬਾਬਾ ਰੇਸ਼ਮ ਸਿੰਘ ਖੁਖਰਾਣਾ ਦੀ ਮਾਤਾ ਦਾ ਹੋਇਆ ਅੰਤਿਮ ਸੰਸਕਾਰ

ਬਾਘਾਪੁਰਾਣਾ,24 ਅਪ੍ਰੈਲ(ਰਾਜਿੰਦਰ ਸਿੰਘ ਕੋਟਲਾ/ਪਵਨ ਗਰਗ):ਸਿੱਖ ਕੌਮ ਦੇ ਹੱਕਾਂ ਲਈ ਲੜੇ ਜਾ ਰਹੇ ਹਰ ਸੰਘਰਸ਼ ਵਿੱਚ ਮੋਹਰੀ ਹੋ ਕੇ ਰੋਲ ਅਦਾ ਕਰਨ ਵਾਲੇ ਅਤੇ ਗੁਰਦੁਆਰਾ ਦੁਖਭੰਜਨਸਰ ਖੁਖਰਾਣਾ (ਮੋਗਾ) ਦੇ ਮੁੱਖ ਸੇਵਾਦਾਰ ਬਾਬਾ ਰੇਸ਼ਮ ਸਿੰਘ ਖੁਖਰਾਣਾ ਦੀ ਸਤਿਕਾਰਯੋਗ ਮਾਤਾ ਅਮਰ ਕੌਰ (86ਸਾਲ)ਅਕਾਲ ਪੁਰਖ ਦਾ ਭਾਣੇ ਅਨੁਸਾਰ ਅਕਾਲ ਚਲਾਣਾ ਕਰ ਗਏ ਸਨ। ਜਿਨਾਂ ਦਾ ਅੰਤਿਮ ਸੰਸਕਾਰ ਪਿੰਡ ਖੁਖਰਾਣਾ ਦੇ ਸ਼ਮਸ਼ਾਨਘਾਟ ਵਿਖੇ ਗੁਰਮਰਿਯਾਦਾ ਅਨੁਸਾਰ ਕੀਤਾ ਗਿਆ। ਅੰਤਿਮ ਅਰਦਾਸ ਵਿੱਚ ਹਜਾਰਾਂ ਦੀ ਗਿਣਤੀ ’ਚ ਸੰਗਤਾਂ ਇੱਕਤਰ ਹੋਈਆਂ। ਇਸ ਮੌਕੇ ’ਤੇ ਬਾਬਾ ਗੁਰਵਿੰਦਰ ਸਿੰਘ ਡੇਮਰੂ,ਭਾਈ ਗੋਰਾ ਸਿੰਘ, ਭਾਈ ਅਮਰਜੀਤ ਸਿੰਘ,ਰਾਜਿੰਦਰ ਸਿੰਘ ਖਾਲਸਾ, ਦਮਦਮੀ ਟਕਸਾਲ ਜੱਥਾ ਜੋਗੇਵਾਲਾ, ਸਮੂਹ ਨਗਰ ਪੰਚਾਇਤ ਖੁਖਰਾਣਾ,ਭਾਈ ਗੁਰਪ੍ਰੀਤ ਸਿੰਘ ਆਦਿ ਰਿਸ਼ਤੇਦਾਰ,ਦੋਸਤ-ਮਿੱਤਰ ਅਤੇ ਆਸ-ਪਾਸ ਦੀਆਂ ਸੰਗਤਾਂ ਹਾਜਰ ਸਨ। ਬਾਬਾ ਰੇਸ਼ਮ ਸਿੰਘ ਖੁਖਰਾਣਾ ਜੀ ਨੇ ਇਸ ਮੌਕੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ  ਮਾਤਾ ਜੀ ਦਾ ਭੋਗ ਅਤੇ ਅੰਤਿਮ ਅਰਦਾਸ 29 ਅਪ੍ਰੈਲ ਦਿਨ ਐਤਵਾਰ ਨੂੰ ਗੁਰਦੁਆਰਾ ਦੁਖਭੰਜਨਸਰ ਪਿੰਡ ਖੁਖਰਾਣਾ (ਮੋਗਾ) ਵਿਖੇ 12 ਤੋਂ 1 ਵਜੇ ਵਜੇ ਹੋਵੇਗਾ ਸਮੂਹ ਪੰਥਕ ਜੱਥੇਬੰਦੀਆਂ ਅਤੇ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।
   ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ