ਜੇਲਾਂ ਨੂੰ ਸਹੀ ਮਾਅਨਿਆਂ ਵਿੱਚ ਸੁਧਾਰ ਘਰ ਬਣਾਇਆ ਜਾਵੇਗਾ--ਜੇਲ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ, 26 ਅਪਰੈਲ(ਪੱਤਰ ਪਰੇਰਕ)-ਜੇਲ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਸੈਂਟਰਲ ਜੇਲ ਅੰਮਿ੍ਰਤਸਰ ਦੇ ਡੀ.ਐਸ.ਪੀ. ਸ੍ਰੀ ਬਲਵਿੰਦਰ ਸਿੰਘ ਅਤੇ ਹੈਡ ਵਾਰਡਨ ਸ੍ਰੀ ਭਗਵੰਤ ਸਿੰਘ ਨੂੰ ਸ਼ਾਨਦਾਰ ਕਾਰਗੁਜ਼ਾਰੀ ਨਿਭਾਉਣ ਬਦਲੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਏ.ਡੀ.ਜੀ.ਪੀ. ਜੇਲਾਂ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਵੀ ਹਾਜ਼ਰ ਸਨ। ਸ. ਰੰਧਾਵਾ ਨੇ ਦੱਸਿਆ ਕਿ ਬੀਤੇੇ ਦਿਨੀਂ ਦੋਵਾਂ ਅਧਿਕਾਰੀਆਂ ਵੱਲੋਂ ਮੁਸਤੈਦੀ ਨਾਲ ਡਿੳੂਟੀ ਨਿਭਾਉਂਦਿਆਂ ਅੰਮਿ੍ਰਤਸਰ ਜੇਲ ਵਿੱਚ ਵਾਟਰ ਕੂਲਰ ਵਿੱਚੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ ਜਿਨਾਂ ਵਿੱਚ 1780 ਬੀੜੀਆਂ ਦੇ ਬੰਡਲ, ਤੰਬਾਕੂ ਅਤੇ ਸਿਗਰੇਟ ਦੇ 2-2 ਪੈਕੇਟ ਸ਼ਾਮਲ ਸਨ। ਸ. ਰੰਧਾਵਾ ਨੇ ਕਿਹਾ ਕਿ ਜੇਲਾਂ ਨੂੰ ਸਹੀ ਮਾਅਨਿਆਂ ਵਿੱਚ ਸੁਧਾਰ ਘਰ ਬਣਾਇਆ ਜਾਵੇਗਾ ਅਤੇ ਜੇਲਾਂ ਵਿੱਚ ਕੋਈ ਵੀ ਗੈਰ ਸਮਾਜੀ ਗਤੀਵਿਧੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਖਾਸ ਕਰ ਕੇ ਨਸ਼ਿਆਂ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਜੇਲ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਸੁਧਾਰ  ਕਰਨ ਲਈ ਜਿੱਥੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਅਫਸਰਾਂ ਨੂੰ ਸਨਮਾਨਤ ਕੀਤਾ ਜਾਵੇਗਾ ਉਥੇ ਡਿੳੂਟੀ ਵਿੱਚ ਕੋਤਾਹੀ ਕਰਨ ਵਾਲਿਆਂ ਨੂੰ ਦੰਡਿਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਆਉਦੇ ਹਫਤੇ ਉਹ ਜੇਲ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਵਿਭਾਗ ਦੀ ਕਾਰਜਪ੍ਰਣਾਲੀ ਦੀ ਸਮੀਖਿਆ ਕਰਨਗੇ।