ਸਰਪੰਚ ਕੁਲਬੀਰ ਸਿੰਘ ਲੌਂਗੀਵਿੰਡ ਨੂੰ ਸਦਮਾ,ਮਾਤਾ ਦਾ ਦੇਹਾਂਤ,29 ਅਪਰੈਲ ਨੂੰ ਹੋਵੇਗਾ ਅੰਤਿਮ ਸੰਸਕਾਰ

ਧਰਮਕੋਟ,27 ਅਪਰੈਲ(ਜਸ਼ਨ)-ਲੌਂਗੀਵਿੰਡ  ਦੇ ਸਰਪੰਚ ਕੁਲਬੀਰ ਸਿੰਘ ਸੰਧੂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਮਾਤਾ ਕਸ਼ਮੀਰ ਕੌਰ ਪਤਨੀ ਸਵਰਗੀ ਮਲੂਕ ਸਿੰਘ ਸੰਧੂ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ 2 ਮਹੀਨਿਆਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਕੁਝ ਦਿਨ ਪਹਿਲਾਂ ਉਹ ਦਿਲ ਦੀ ਬੀਮਾਰੀ ਤੋਂ ਵੀ ਗ੍ਰਸਤ ਹੋ ਗਏ ਸਨ । ਧਰਮਕੋਟ ਹਲਕੇ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਪਰਿਵਾਰ ਦੇ ਅਤਿ ਨਜ਼ਦੀਕੀ ਸਾਬਕਾ  ਚੇਅਰਮੈਨ ਸ: ਕੁਲਬੀਰ ਸਿੰਘ ਲੌਂਗੀਵਿੰਡ  ਦੇ ਮਾਤਾ ਕਸ਼ਮੀਰ ਕੌਰ ਦੀ ਮੌਤ ਦੀ ਖਬਰ ਪਤਾ ਲੱਗਦਿਆਂ ਕਾਂਗਰਸੀ ਹਲਕਿਆਂ ’ਚ ਸ਼ੋਕ ਦੀ ਲਹਿਰ ਦੌੜ ਗਈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੀ ਟੀਮ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਕਸ਼ਮੀਰ ਕੌਰ ਦਾ ਅੰਤਿਮ ਸੰਸਕਾਰ ਉਹਨਾਂ ਦੇ ਭਰਾ ਦੇ ਵਿਦੇਸ਼ ਤੋਂ ਵਾਪਸ ਆਉਣ ’ਤੇ  29 ਅਪਰੈਲ ਦਿਨ ਐਤਵਾਰ ਨੂੰ  10 ਵਜੇ  ਪਿੰਡ ਲੌਂਗੀਵਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। 

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ