ਰਾਊਂਕੇ ਕਲਾਂ ’ਚ ਅੱਖਾਂ ਅਤੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਚੈੱਕਅਪ ਕੈਂਪ ਲਗਾਇਆ

ਮੋਗਾ,28 ਅਪਰੈਲ (ਜਸ਼ਨ)-ਮੋਗਾ ਜ਼ਿਲ੍ਹੇ ਦੇ ਪਿੰਡ ਰਾਊਂਕੇ ਕਲਾਂ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਸੈਮੀਨਾਰ ਅਤੇ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ: ਕਮਲਦੀਪ ਕੌਰ ਮਾਹਲ ਜ਼ਿਲਾ ਡੈਂਟਲ ਸਿਹਤ ਅਫਸਰ ਕਮ ਡਿਪਟੀ ਡਾਇਰੈਕਟਰ (ਡੈਂਟਲ ਵਿਭਾਗ) ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ। ਇਸ ਮੌਕੇ ਡਾ: ਮਾਹਲ ਨੇ ਪਿੰਡ ਵਾਸੀਆਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਬਹੁਤ ਜਰੂਰੀ ਹੈ ਅਤੇ ਆਮ ਤੌਰ ਅਸੀਂ ਦੰਦਾਂ ਦੀਆਂ ਬਿਮਾਰੀਆਂ ਨੂੰ ਗੰਭੀਰਤਾ ਨਾਲ ਨਹੀਂ ਲੈਦੇ ਅਤੇ ਬਾਅਦ ਵਿੱਚ ਕਿਸੇ ਵੱਡੀ ਬਿਮਾਰੀ ਦਾ ਰੂਪ ਧਾਰਨ ਕਰ ਲੈਂਦੀ ਹੈ। ਉਹਨਾਂ ਕਿਹਾ ਕਿ ਦੰਦਾਂ ਦੀ ਬੀਮਾਰੀ ਤੋਂਪੀੜਤ ਮਰੀਜ਼ ਸਮੇਂ ਸਮੇਂ ਤੇ ਸਰਕਾਰੀ ਹਸਪਤਾਲ ਵਿਖੇ ਦੰਦਾਂ ਦੇ ਵਿਭਾਗ ਵਿੱਚ ਆਪਣੇ ਦੰਦਾ ਦਾ ਚੈਕਅਪ ਜਰੂਰ ਕਰਵਾਉਣ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਬੰਧਨ ਕਲਾਂ ਡਾ ਚੰਚਲ ਸੂਦ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਅਤੇ ਦੰਦਾਂ ਦੀਆਂ ਬਿਮਾਰੀਆ ਦਾ ਬਿਲਕੁਲ ਮੁਫਤ ਚੈਕਅਪ ਅਤੇ ਮੁਫਤ ਦਵਾਈਆ ਦਾ ਪ੍ਰਬੰਧ ਕੀਤਾ ਗਿਆ ਹੈ। ਕੈਂਪ ਦੌਰਾਨ 100 ਤੋਂ ਵੱਧ ਮਰੀਜ਼ਾਂ ਨੇ ਆਪਣਾ ਚੈਕਅਪ ਕਰਵਾਇਆ ਅਤੇ ਦਵਾਈਆਂ ਵੀ ਲਈਆ। ਇਸ ਮੌਕੇ ਦੰਦਾਂ ਦੇ ਮਾਹਿਰ ਡਾ ਚੰਦਨ ਜੈਨ ਨੇ ਦੰਦਾਂ ਦੇ ਮਰੀਜ਼ਾਂ ਦਾ ਚੈਕਅਪ ਕੀਤਾ ਅਤੇ ਅਪਥੈਲਮਿਕ ਅਫਸਰ ਗੁਰਮੀਤ ਸਿੰਘ ਨੇ ਅੱਖਾਂ ਦਾ ਚੈਕਅਪ ਕੀਤਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸਿਹਤ ਵਿਭਾਗ ਅਧਿਕਾਰੀ ਅਤੇ ਕਰਮਚਾਰੀਆਂ ਦਾ ਵਿਸ਼ੇਸ ਸਨਮਾਨ ਵੀ ਕੀਤਾ। ਇਸ ਮੌਕੇ ਸਰਪੰਚ ਸਵਾਰਨ ਸਿੰਘ ਰਾਊਕੇ ਕਲਾਂ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਹ ਉਪਰਾਲਾ ਸ਼ਲਾਘਾਯੋਗ ਹੈ ਅਤੇ ਸਮੇਂ ਸਮੇਂ ਤੇ ਪਿੰਡ ਦੇ ਸਹਿਯੋਗ ਸਦਕਾ ਪਿੰਡ ਅੰਦਰ ਮੈਡੀਕਲ ਚੈਕਅਪ ਅਤੇ  ਦਵਾਈਆਂ ਦਾ ਪ੍ਰਬੰਧ ਕਰਨ ਦੇ ਵਿਸ਼ੇਸ ਯਤਨ ਕੀਤੇ ਜਾਇਆ ਕਰਨਗੇ। ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਸਿਹਤ ਵਿਭਾਗ ਦਾ ਸਟਾਫ ਵੀ ਹਾਜ਼ਰ ਸੀ।ਇਸ ਮੌਕੇ ਦੰਦਾਂ ਅਤੇ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਪੈਫਲਿਟ ਵੀ ਵੰਡੇ ਗਏ।