ਸਿੱਖ ਧਰਮ ਲਈ ਦਸਤਾਰ ਦੀ ਬਹੁਤ ਜ਼ਿਆਦਾ ਅਹਿਮੀਅਤ ਹੈ-ਭਾਈ ਸੁਖਵਿੰਦਰ ਸਿੰਘ ਬਹਿਰੀਨ

ਬਰਗਾੜੀ 28 ਅਪ੍ਰੈਲ (ਮਨਪ੍ਰੀਤ ਸਿੰਘ ਬਰਗਾੜੀ, ਸਤਨਾਮ ਬੁਰਜ ਹਰੀਕਾ) ਸਿੱਖ ਧਰਮ ਵਿੱਚ ਦਸਤਾਰ ਦੀ ਬਹੁਤ ਹੀ ਜਿਆਦਾ ਅਹਿਮੀਅਤ ਕਿਉਂਕਿ ਇਹ ਪਹਿਰਾਵਾ ਸਿੱਖਾਂ ਨੂੰ ਬਹੁਤ ਹੀ ਕੁਰਬਾਨੀਆਂ ਦੇਣ ਤੋਂ ਬਾਅਦ ਪ੍ਰਾਪਤ ਹੋਇਆ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸੀ ਇਹ ਦਾਤ ਸਿੱਖਾਂ ਨੂੰ ਇਕ ਵੱਖਰੀ ਪਹਿਚਾਨ ਦਿੰਦੀ ਹੈ। ਇਹ ਪ੍ਰਗਟਾਵਾ ਪੰਥ ਖਾਲਸਾ ਬਹਿਰੀਨ ਦੇ ਸੇਵਾਦਾਰ ਭਾਈ ਸੁਖਵਿੰਦਰ ਸਿੰਘ ਖਾਲਸਾ ਨੇ ਕੀਤਾ। ਉਹਨਾਂ ਕਿਹਾ ਕਿ ਪੱਗ ਸਿਰਫ ਸਿਰ ਢੱਕਣ ਦਾ ਜਰੀਆ ਨਹੀਂ ਸਗੋਂ ਇਹ ਖਾਲਸੇ ਦੀ ਚੜ੍ਹਦੀ ਕਲਾ ਨੂੰ ਦਰਸਾਉਦਾ ਹੈ। ਇਸ ਲਈ ਹਰ ਸਿੱਖ ਨੂੰ ਦਸਤਾਰ ਸਜਾਉਣੀ ਚਾਹੀਦੀ ਹੈ। ਉਹਨਾਂ ਅੱਗੇ ਕਿਹਾ ਕਿ ਸਮੂਹ ਗੁਰਦੁਆਰਿਆਂ ਦੇ ਗ੍ਰੰਥੀ ਸਿੰਘ ਅਤੇ ਹੋਰ ਸੇਵਾਦਾਰਾਂ ਨੂੰ ਬੱਚਿਆਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਦਸਤਾਰ ਸਜਾਉਣ ਲਈ ਪ੍ਰੇਰਤ ਕਰਨਾ ਚਾਹੀਦਾ ਹੈ।