‘ਗ੍ਰਾਮ ਸਵਰਾਜ ਅਭਿਆਨ‘ ਤਹਿਤ ਜ਼ਿਲਾ ਪੱਧਰੀ ‘ਗ੍ਰਾਮ ਸਵਰਾਜ ਦਿਵਸ‘ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ

ਮੋਗਾ ਅਪ੍ਰੈਲ 28: (ਜਸ਼ਨ): 14 ਅਪ੍ਰੈਲ ਤੋਂ 5 ਮਈ ਤੱਕ ਮਨਾਏ ਜਾ ਰਹੇ ‘ਗ੍ਰਾਮ ਸਵਰਾਜ ਅਭਿਆਨ‘ ਤਹਿਤ ਅੱਜ ਜ਼ਿਲਾ ਪੱਧਰੀ ‘ਗ੍ਰਾਮ ਸਵਰਾਜ ਦਿਵਸ‘ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐਸ ਦੇ ਆਦੇਸ਼ਾਂ ਅਨੁਸਾਰ ਜ਼ਿਲਾ ਪ੍ਰੀਸ਼ਦ ਕੰਪਲੈਕਸ ਮੋਗਾ ਵਿਖੇ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਜੇਸ਼ ਤਿ੍ਰਪਾਠੀ ਨੇ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਲਾਲ ਵਿਸਵਾਸ਼ ਬੈਂਸ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੋਗਾ-2 ਜਸਵੰਤ ਸਿਘ ਬੜੈਚ ਅਤੇ ਡਿਪਟੀ ਮੁੱਖ ਕਾਰਜਕਾਰੀ ਅਫ਼ਸਰ ਹਰਨੰਦਨ ਸਿੰਘ ਵੀ ਮੌਜੂਦ ਸਨ।
         ਇਸ ਮੌਕੇ ਸ੍ਰੀ ਰਜੇਸ਼ ਤਿ੍ਰਪਾਠੀ ਨੇ ਦੱਸਿਆ ਕਿ ‘ਪ੍ਰਧਾਨ ਮੰਤਰੀ ਸਹਿਜ ਬਿਜਲੀ ਹਰ ਘਰ ਯੋਜਨਾ-ਸੌਭਾਗਿਆ ਸਕੀਮ‘ ਤਹਿਤ ਜ਼ਿਲੇ ਦੇ 31 ਪਿੰਡਾਂ ਦਾ ਸਰਵੇ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਇਨਂਾਂ ਪਿੰਡਾਂ ਦੇ 63 ਯੋਗ ਲਾਭਪਾਤਰੀਆਂ ਨੂੰ ਘਰੇਲੂ ਬਿਜਲੀ ਕੁਨੈਕਸ਼ਨ ਦੇ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ 17 ਯੋਗ ਲਾਭਪਾਤਰੀਆਂ ਨੂੰ ਵੀ ਪ੍ਰਵਾਨਗੀ ਪੱਤਰ ਵੰਡੇ ਗਏ। ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਲੋੜਵੰਦ ਵਿਅਕਤੀਆਂ ਤੱਕ ਪੁੱਜਦਾ ਕਰਨ ਦੀ ਹਦਾਇਤ ਵੀ ਕੀਤੀ। ਉਨਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਅਨੁਸੂਚਿਤ ਜਾਤੀਆਂ ਦੇ ਵਿਅਕਤੀਆਂ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤੇ ਅਣਤੋਦਿਆ ਅੰਨ ਯੋਜਨਾ ਦੇ ਮੈਂਬਰਾਂ ਅਤੇ ਲੋੜਵੰਦ ਲਾਭਪਾਤਰਾਂ ਨੂੰ ਗੈਸ ਕੁਨੈਕਸ਼ਨ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਇਹ ਸਕੀਮ 5 ਮਈ ਤੱਕ ਇਸੇ ਤਰਾਂ ਜਾਰੀ ਰਹੇਗੀ।
         ਇਸ ਮੌਕੇ ਵਧੀਕ ਨਿਗਰਾਨ ਇੰਜਨੀਅਰ ਸਬ ਅਰਬਨ ਮੋਗਾ ਅਤੇ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭਪਾਤਰੀ ਹਾਜ਼ਰ ਸਨ।   
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ