‘ਪੜੋ ਪੰਜਾਬ ਪੜਾਓ ਪੰਜਾਬ‘ ਤਹਿਤ ਅਧਿਆਪਕਾਂ ਨੂੰ ਪ੍ਰੀ-ਪ੍ਰਾਇਮਰੀ ਦੀ ਮਹੱਤਤਾ, ਬਾਲ ਮਨੋਵਿਗਿਆਨ ਅਤੇ ਬੱਚਿਆਂ ਦੇ ਵਿਕਾਸ ਬਾਰੇ ਜਾਣਕਾਰੀ ਦਿੱਤੀ ਗਈ

ਮੋਗਾ 2 ਮਈ (ਜਸ਼ਨ)-ਪੰਜਾਬ ਸਰਕਾਰ ਦੁਆਰਾ ਪ੍ਰਾਇਮਰੀ ਸਿੱਖਿਆ ਵਿੱਚ ਸੁਧਾਰ ਹਿੱਤ ‘ਪੜੋ ਪੰਜਾਬ ਪੜਾਓ ਪੰਜਾਬ‘ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ ਅਤੇ ਪਿਛਲੇ ਸਮੇ ਦੌਰਾਨ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕੀਤੀ ਗਈ ਹੈ। ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਸਿੱਖਿਆ ਅਫ਼ਸਰ(ਸੈ) ਗੁਰਦਰਸ਼ਨ ਸਿੰਘ ਬਰਾੜ, ਉੱਪ ਜਿਲਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ, ਡਾਈਟ ਪਿ੍ਰੰਸੀਪਲ ਸੁਖਚੈਨ ਸਿੰਘ ਹੀਰਾ ਅਤੇ ਜ਼ਿਲਾ ਕੋ-ਆਰਡੀਨੇਟਰ ਸੁਖਦੇਵ ਸਿੰਘ ਅਰੋੜਾ ਦੀ ਅਗਵਾਈ ਹੇਠ ਜ਼ਿਲਾ ਸਿੱਖਿਆ ਅਤੇ ਸਿਖਲਾਈ ਸੰਸਥਾ ਮੋਗਾ ਵਿਖੇ ਜ਼ਿਲੇ ਭਰ ਦੇ ਵੱਖ-ਵੱਖ ਸਕੂਲਾਂ ਵਿੱਚੋ 40 ਸਕੂਲ ਮੁਖੀਆਂ ਦੀ ਤਿੰਨ ਰੋਜ਼ਾ ਪ੍ਰੀ ਪ੍ਰਾਇਮਰੀ ਟ੍ਰੇਨਿੰਗ 30 ਅਪ੍ਰੈਲ ਤੋ 2 ਮਈ ਤੱਕ ਲਗਾਈ ਗਈ। ਇਸ ਟ੍ਰੇਨਿੰਗ ਦੌਰਾਨ ਰਿਸੋਰਸ ਪਰਸਨ ਅਮਿਤ ਕੁਮਾਰ, ਕੁਲਦੀਪ ਸਿੰਘ, ਰਜਨੀ ਕੱਕੜ, ਸਵਰਨਜੀਤ ਸਿੰਘ ਅਤੇ ਪ੍ਰਥਮ ਵਲੰਟੀਅਰ ਰਾਣੀ ਵੱਲੋ ਅਧਿਆਪਕਾਂ ਨੂੰ ਪ੍ਰੀ-ਪ੍ਰਾਇਮਰੀ ਦੀ ਮਹੱਤਤਾ, ਬਾਲ ਮਨੋਵਿਗਿਆਨ, ਬੱਚਿਆਂ ਦੇ ਵਿਕਾਸ, ਰੋਜ਼ਾਨਾ ਸਡਿਊਲ ਗਤੀਵਿਧੀਆਂ ਅਤੇ ਸਹਾਇਕ ਸਮੱਗਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਧਿਆਪਕਾਂ ਨੇ ਵੀ ਪੂਰੇ ਉਤਸ਼ਾਹ ਨਾਲ ਇਨਾਂ ਗਤੀਵਿਧੀਆਂ ਵਿੱਚ ਸ਼ਮੂਲੀਅਤ ਕੀਤੀ।ਜ਼ਿਲਾ ਸਿੱਖਿਆ ਅਫ਼ਸਰ ਗੁਰਦਰਸ਼ਨ ਸਿੰਘ ਬਰਾੜ ਵੱਲੋ ਅਧਿਆਪਕਾਂ ਨੂੰ ਸਕੂਲਾਂ ਵਿੱਚ ‘ਪੜੋ ਪੰਜਾਬ ਪੜਾਓ ਪੰਜਾਬ‘ ਪ੍ਰੋਜੈਕਟ ਅਤੇ ਪ੍ਰੀ-ਪ੍ਰਾਇਮਰੀ ਗਤੀਵਿਧੀਆਂ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ ਗਈ। ਉਪ ਜ਼ਿਲਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ ਵੱਲੋ ਅਧਿਆਪਕਾਂ ਨੂੰ ਪਹਿਲਾਂ ਦੀ ਤਰਾਂ ਹੋਰ ਮਿਹਨਤ ਕਰਕੇ ਜ਼ਿਲੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਡਾਈਟ ਪਿ੍ਰੰਸੀਪਲ ਸੁਖਚੈਨ ਸਿੰਘ ਹੀਰਾ ਵੱਲੋ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਮਨੋਵਿਗਿਆਨ ਨੂੰ ਸਮਝਦੇ ਹੋਏ ਸਿੱਖਿਆ ਦੇਣ ਲਈ ਪ੍ਰੇਰਨਾ ਦਿੱਤੀ ਗਈ। ਜ਼ਿਲਾ ਕੋ-ਆਰਡੀਨੇਟਰ ਸੁਖਦੇਵ ਸਿੰਘ ਅਰੋੜਾ ਵੱਲੋ ਅਧਿਆਪਕਾਂ ਨੂੰ ਤਿੰਨ ਰੋਜ਼ਾ ਟ੍ਰੇਨਿੰਗ ਦੌਰਾਨ ਹਰ ਗਤੀਵਿਧੀ ਵਿੱਚ ਸ਼ਮੂਲੀਅਤ ਕਰਕੇ ਸਕੂਲਾਂ ਵਿੱਚ ਇਸ ਨੂੰ ਇੰਨ-ਬਿੰਨ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਅਧਿਆਪਕਾਂ ਦੀ ਸਹੂਲਤ ਨੂੰ ਦੇਖਦੇ ਹੋਏ 4ਮਈ ਤੋ ਰਹਿੰਦੇ ਸਕੂਲ ਮੁਖੀਆਂ ਅਤੇ ਪ੍ਰੀ-ਪ੍ਰਾਇਮਰੀ ਇੰਚਾਰਜ ਅਧਿਆਪਕਾਂ ਦੀ ਬਲਾਕ ਵਾਈਜ਼ ਟ੍ਰਕਰਵਾਈ ਜਾਵੇਗੀ। ਇਸ ਟ੍ਰੇਨਿੰਗ ਦੌਰਾਨ ਸੀ.ਐਸ.ਟੀ. ਇਕਬਾਲ ਸਿੰਘ, ਕੁਲਵੰਤ ਸਿੰਘ, ਕੁਲਵਿੰਦਰ ਕੌਰ, ਰਿਆਜ਼ ਮੁਹਮੰਦ, ਗੁਰਮੀਤ ਸੋਢੀ, ਕਿਰਨ, ਦਰਸ਼ਨਪਾਲ ਕੌਰ, ਗੌਰਵ ਸ਼ਰਮਾ, ਕਰਮਜੀਤ ਕੌਰ, ਅਵਤਾਰ ਸਿੰਘ, ਅਮਰਜੀਤ ਸ਼ਰਮਾ, ਅਵਿਨਾਸ਼ ਕੌਰ ਪੱਤੋ, ਸੁਖਮੰਦਰ ਸਿੰਘ ਅਤੇ ਸਵੀਟੀ ਸੇਠੀ ਆਦਿ ਅਧਿਆਪਕਾਂ ਨੇ ਪ੍ਰੀ ਪ੍ਰਾਇਮਰੀ ਦੀਆਂ ਗਤੀਵਿਧੀਆਂ ‘ਚ ਸ਼ਮੂਲੀਅਤ ਕਰਦੇ ਹੋਏ ਬਾਲ ਗੀਤ, ਕਹਾਣੀ ਮੰਚਨ, ਖੇਡਾਂ ਅਤੇ ਸਿੱਖਿਆ ਸਮੱਗਰੀ ਦੀ ਤਿਆਰੀ ਵਿੱਚ ਅਹਿਮ ਭੂਮਿਕਾ ਨਿਭਾਈ।