ਕਿਰਤ ਅਤੇ ਕਿਰਤੀ ਦਾ ਸਤਿਕਾਰ ਲਾਜ਼ਮੀ : ਡਾ.ਸੁਖਵਿੰਦਰ ਕੌਰ

ਸੁਖਾਨੰਦ,2 ਮਈ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ  ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦੀ ਐਡਮ ਸੁਸਾਇਟੀ ਦੁਆਰਾ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮੁੱਖ ਰੱਖਦੇ ਹੋਏ, ਇਸ ਵਿਸ਼ੇਸ਼ ਦਿਵਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਵਿਦਿਆਰਥਣਾਂ ਨੇ ਮਜ਼ਦੂਰਾਂ ਦੇ ਜੀਵਨ, ਦਸ਼ਾ ਅਤੇ ਸੁਧਾਰਾਂ ਨੂੰ ਮੁੱਖ ਰੱਖ ਕੇ ਭਾਸ਼ਣ ਪ੍ਰਤੀਯੋਗਤਾ ਵਿੱਚ ਭਾਗ ਲਿਆ। ਮੈਡਮ ਮਨਪ੍ਰੀਤ ਕੌਰ ਮੁਖੀ ਇਕਨਾਮਿਕਸ ਵਿਭਾਗ ਨੇ ਅੰਤਰਰਾਸ਼ਟਰੀ ਪੱਧਰ ਤੇ ਮਜ਼ਦੂਰ ਵਰਗ ਨਾਲ ਸੰਬੰਧਿਤ ਸੰਸਥਾਵਾਂ ਬਾਰੇ ਦੱਸਿਆ। ਮੈਡਮ ਸਤਵਿੰਦਰ ਕੌਰ ਮੁਖੀ ਇਤਿਹਾਸ ਵਿਭਾਗ ਨੇ ਮਜ਼ਦੂਰ ਸ਼ਕਤੀ ਦੇ ਇਤਿਹਾਸ ਅਤੇ ਸਾਮਵਾਦੀ ਸਾਸ਼ਨ ਦੇ ਵੱਖ-ਵੱਖ ਸਰੂਪਾਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੀ ਸਮਾਪਤੀ ਤੇ ਭਾਸ਼ਣ ਪ੍ਰ੍ਰਤੀਯੋਗਤਾ ਦੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਹੋਂਸਲਾ ਅਫ਼ਜਾਈ ਕੀਤੀ ਗਈ। ਕਾਲਜ ਪਿ੍ਰੰਸੀਪਲ ਡਾ.ਸੁਖਵਿੰਦਰ ਕੌਰ ਨੇ ਵਿਦਿਆਰਥਣਾਂ ਦੀ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਰਤੀ ਦੀ ਮੁਸ਼ਕਤ ਹੀ ਸਾਡੇ ਜੀਵਨ ਨੂੰ ਸੌਖਾ ਬਣਾਉਂਦੀ ਹੈ, ਸੋ ਕਿਰਤ ਅਤੇ ਕਿਰਤੀ ਦੋਹਾਂ ਦਾ ਸਤਿਕਾਰ ਲਾਜ਼ਮੀ ਹੈ।