ਲਿਟਲ ਮਿਲੇਨੀਅਮ ਸਕੂਲ ਵਿਚ ਮਨਾਇਆ ਯੈਲੋ ਦਿਵਸ

ਮੋਗਾ,3 ਮਈ (ਜਸ਼ਨ): -ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਯੈਲੋ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆ ਨੇ ਪੀਲੇ ਰੰਗ ਦੇ ਕਪੜੇ ਪਾ ਕੇ ਆਏ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਪ੍ਰਾਥਨਾ ਸਭਾ ਦੌਰਾਨ ਪੀਲੇ ਰੰਗ ਦੇ ਵਿਸ਼ੇਸ਼ ਮਹੱਤਾ ਬਾਰੇ ਬੱਚਿਆ ਨੂੰ ਜਾਣੂ ਕਰਵਾ ਕੇ ਕੀਤੀ। ਉਹਨਾਂ ਇਸ ਮੌਕੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਬੱਚਿਆ ਨੂੰ ਰੰਗਾਂ ਦੀ ਪਹਚਾਣ ਕਰਵਾਉਣਾ ਹੈ। ਸਾਰੇ ਬੱਚਿਆ ਨੇ ਪੀਲੇ ਰੰਗ ਦੇ ਕਪੜੇ ਪਾਏ ਹੋਏ ਸਨ, ਜੋ ਆਕਰਸ਼ਣ ਦਾ ਕੇਂਦਰ ਲੱਗ ਰਹੇ ਸਨ। ਅੱਜ ਦੇ ਦਿਨ ਦਾ ਮੁੱਖ ਆਕਰਸ਼ਣ ਬਣੇ ਹੋਏ ਬੱਚਿਆ ਨੇ ਸੁੰਦਰ ਕਵਿਤਾ ਦਾ ਗਾਇਨ ਕਰਕੇ ਸਾਰਿਆ ਨੂੰ ਲੋਟਪੋਟ ਕੀਤਾ। ਉਹਨਾਂ ਕਿਹਾ ਕਿ ਸਕੂਲ ਵੱਲੋਂ ਅਜਿਹੇ ਸਮਾਗਮ ਦਾ ਆਯੋਜਨ ਅੱਗੇ ਵੀ ਜਾਰੀ ਰਹੇਗਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ