ਸਰਪੰਚ ਕੁਲਬੀਰ ਸਿੰਘ ਲੌਂਗੀਵਿੰਡ ਨਾਲ ਹਮਦਰਦੀ ਦਾ ਪ੍ਰਗਟਾਵਾ, ਮਾਤਾ ਕਸ਼ਮੀਰ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ 6 ਮਈ ਨੂੰ

ਕੋਟ ਈਸੇ ਖਾਂ,4 ਮਈ (ਜਸ਼ਨ)- ਪਿਛਲੇ ਦਿਨੀਂ ਸਰਪੰਚ ਕੁਲਬੀਰ ਸਿੰਘ ਲੌਂਗੀਵਿੰਡ ਦੇ ਮਾਤਾ ਕਸ਼ਮੀਰ ਕੌਰ ਦੀ ਹੋਈ ਮੌਤ ’ਤੇ ਵੱਖ ਵੱਖ ਸਮਾਜਿਕ ,ਸਿਆਸੀ ਅਤੇ ਧਾਰਮਿਕ ਸ਼ਖਸੀਅਤਾਂ ਵੱਲੋਂ ਲੌਂਗੀਵਿੰਡ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ । ਹਲਕਾ ਧਰਮਕੋਟ ਤੋਂ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ, ਕਾਂਗਰਸ ਦੇ ਸੂਬਾ ਸਕੱਤਰ ਇੰਦਰਜੀਤ ਸਿੰਘ ਤਲਵੰਡੀ ਭਗੇਰੀਆਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ , ਸੋਹਣਾ ਖੇਲਾ ਪੀ ਏ, ਗੋਪੀ ਕਿਸ਼ਨਪੁਰਾ, ਹਰਪ੍ਰੀਤ ਸਿੰਘ ਸ਼ੇਰੇਵਾਲਾ ,ਗੁਰਬੀਰ ਸਿੰਘ ਗੋਗਾ ਸੰਗਲਾ, ਸ਼ਿਵਾਜ਼ ਸਿੰਘ ਭੋਲਾ ਮਸਤੇਵਾਲਾ,ਜਸਵਿੰਦਰ ਸਿੰਘ ਬਲਖੰਡੀ ਬਲਾਕ ਪ੍ਰਧਾਨ ,ਬਲਾਕ ਪ੍ਰਧਾਨ ਜਰਨੈਲ ਖੰਭੇ ਆਦਿ ਨੇ ਲੋਗੀਵਿੰਡ ਦੇ ਸਰਪੰਚ ਕੁਲਬੀਰ ਸਿੰਘ ਸੰਧੂ  ਅਤੇ ਸਮੁੱਚੇ ਪਰਿਵਾਰ ਨਾਲ ਮਾਤਾ ਕਸ਼ਮੀਰ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਮਾਤਾ ਕਸ਼ਮੀਰ ਕੌਰ ਧਾਰਮਿਕ ਵਿਚਾਰਾਂ ਦੇ ਹੋਣ ਕਰਕੇ ਉਹਨਾਂ ਹਮੇਸ਼ਾ ਸਮਾਜ ਸੇਵਾ ਨੂੰੂ ਪਹਿਲ ਦਿੱਤੀ ਇਸ ਕਰਕੇ ਉਹਨਾਂ ਦੇ ਇਸ ਦੁਨੀਆਂ ਤੋਂ ਰੁਖਸਤ ਹੋਣ ਨਾਲ ਸਮਾਜ ਨੂੰ ਵੱਡਾ ਘਾਟਾ ਪਿਆ ਹੈ। ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਕਸ਼ਮੀਰ ਕੌਰ ਨਮਿੱਤ ਭੋਗ ਅਤੇ ਸ਼ਰਧਾਂਜਲੀ ਸਮਾਗਮ 6 ਮਈ ਦਿਨ ਐਤਵਾਰ ਨੂੰ ਧਰਮਕੋਟ ਹਲਕੇ ਦੇ ਪਿੰਡ ਲੌਂਗੀਵਿੰਡ ਵਿਖੇ ਹੋਵੇਗਾ।  
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ