ਸਵਰਨਕਾਰ ਭਾਈਚਾਰੇ ਦੀ ਅਪੀਲ,ਪਿਛੜੀਆਂ ਸ਼ੇ੍ਰਣੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕੀਤੇ ਜਾਣ ਯੋਗ ਉਪਰਾਲੇ

ਮੋਗਾ, 6 ਮਈ (ਜਸ਼ਨ)-ਸਵਰਨਕਾਰ ਸੰਘ ਜਿਲਾ ਮੋਗਾ ਦੇ ਸਮੂਹ ਭਾਈਚਾਰੇ ਦੀ ਇਕੱਤਰਤਾ ਸਵਰਨਕਾਰ ਸੰਘ ਦੇ ਪ੍ਰਧਾਨ ਬਲਬੀਰ ਸਿੰਘ ਰਾਮੂੰਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੁੁਖਚੈਨ ਸਿੰਘ ਰਾਮੂੰਵਾਲੀਆ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਬੀ.ਸੀ.ਵਿੰਗ ਦੀ ਨਵੀਂ ਚੁਣੀ ਗਈ ਬਾਡੀ ਦੇ ਆਗੂਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਚੁੁਣੇ ਗਏ ਅਹੁਦੇਦਾਰਾਂ ਵਿਚ ਕਮਲਜੀਤ ਸਿੰਘ ਮੋਗਾ ਨੂੰ ਪੰਜਾਬ ਦਾ ਮੀਤ ਪ੍ਰਧਾਨ, ਨਰਿੰਦਰਪਾਲ ਸਿੰਘ ਸਹਾਰਨ ਨੂੰ ਪੰਜਾਬ ਦਾ ਜਨਰਲ ਸਕੱਤਰ ਤੇ ਜ਼ੋਨ ਇੰਚਾਰਜ ਮੋਗਾ/ਫਰੀਦਕੋਟ ਅਤੇ ਚਰਨਜੀਤ ਸਿੰਘ ਝੰਡੇਆਣਾ ਨੂੰ ਦੂਸਰੀ ਵਾਰ ਮੋਗਾ ਦਾ ਸ਼ਹਿਰੀ ਜਿਲਾ ਪ੍ਰਧਾਨ ਨਿਯੁਕਤ ਹੋਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹੋਇਆ ਸਮੂਹ ਸਵਰਨਕਾਰ ਭਾਈਚਾਰੇ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਗਈ। ਭਾਈਚਾਰੇ ਦੇ ਆਗੂਆਂ ਨੇ ਚੁਣੇ ਹੋਏ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਪਿਛੜੀਆਂ ਸ਼ੇ੍ਰਣੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਪਾਰਟੀਬਾਜੀ ਤੋਂ ਉਪਰ ਉੱਠ ਕੇ ਠੋਸ ਉਪਰਾਲੇ ਕੀਤੇ ਜਾਣ ਤਾਂ ਜੋ ਹਰ ਵਰਗ ਨੂੰ ਬਣਦਾ ਮਾਣ ਸਨਮਾਨ ਮਿਲ ਸਕੇ। ਇਸ ਮੌਕੇ ਸੰਬੋਧਨ ਕਰਦਿਆਂ ਕਮਲਜੀਤ ਸਿੰਘ ਮੋਗਾ, ਨਰਿੰਦਰਪਾਲ ਸਿੰਘ ਸਹਾਰਨ ਅਤੇ ਜਿਲਾ ਪ੍ਰਧਾਨ ਚਰਨਜੀਤ ਝੰਡੇਆਣਾ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਗੁੁਰਸੇਵਕ ਸਿੰਘ ਸੰਨਿਆਸੀ, ਜਸਪਾਲ ਸਿੰਘ ਧੁੰਨਾ, ਅਮਰਜੀਤ ਸਿੰਘ ਕਲਕੱਤਾ, ਕੁਲਵੰਤ ਸਿੰਘ ਰਾਜਪੂਤ, ਭੁਪਿੰਦਰ ਸਿੰਘ ਧੁੰਨਾ, ਰਾਜੂ ਸਦਿਓੜਾ, ਵਿਜੈ ਕੰਡਾ, ਹਨੀ ਮੋਗਾ, ਲਖਵਿੰਦਰ ਸਿੰਘ ਮੱਟੂ, ਜੋਗਿੰਦਰ ਸਿੰਘ, ਜਤਿੰਦਰਪਾਲ ਸਿੰਘ, ਮਨਪ੍ਰੀਤ ਸਿੰਘ ਫਤਹਿਗੜ ਵਾਲੇ, ਲਖਵੀਰ ਸਿੰਘ ਧੁੰਨਾ, ਤੇਜਿੰਦਰ ਸਿੰਘ, ਰੇਸ਼ਮ ਕੰਡਾ ਤੋਂ ਇਲਾਵਾ ਸਮੂਹ ਭਾਈਚਾਰਾ ਹਾਜ਼ਰ ਸੀ।