ਵਿਕਟੋਰੀਆ ਇੰਟਰਨੈਸ਼ਨਲ ਕਾਨਵੈਂਟ ਸਕੂਲ ਕੋਟ ਈਸੇ ਖਾਂ ਵਿਖੇ ਸਾਲਾਨਾ ਇਨਾਮ ਵੰਡ ਕਰਵਾਇਆ ਗਿਆ

ਕੋਟ ਈਸੇ ਖਾਂ, 6 ਮਈ (ਜਸ਼ਨ)- ਵਿਕਟੋਰੀਆ ਇੰਟਰਨੈਸ਼ਨਲ ਕਾਨਵੈਂਟ ਸਕੂਲ ਕੋਟ ਈਸੇ ਖਾਂ ਵਿਖੇ ਸਾਲਾਨਾ ਸੱਭਿਆਚਾਰਕ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਕੁਲਜੀਤ ਜੇਤਲੀ ਅਤੇ ਪਿ੍ਰੰ: ਰੇਨੂੰ ਜੇਤਲੀ ਦੀ  ਅਗਵਾਈ ’ਚ ਕਰਵਾਏ ਇਸ ਸਮਾਗਮ ਦੌਰਾਨ ਮੋਗਾ ਤੋਂ ਵਿਧਾਇਕ ਡਾ: ਹਰਜੋਤ ਕਮਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦਾ ਰਸਮੀਂ ਉਦਘਾਟਨ ਕਰਨ ਉਪਰੰਤ ਸੰਬੋਧਨ ਕਰਦਿਆਂ ਡਾ: ਹਰਜੋਤ ਕਮਲ ਨੇ ਆਖਿਆ ਕਿ ਕੋਟ ਈਸੇ ਖਾਂ ਇਲਾਕੇ ਵਿਚ ਵਿਕਟੋਰੀਆ ਇੰਟਰਨੈਸ਼ਨਲ ਕਾਨਵੈਂਟ ਸਕੂਲ ਜਿੱਥੇ ਵਿਦਿਆਰਥਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ ਉੱਥੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਦੇ ਧਾਰਨੀ ਹੋਣ ਲਈ ਵੀ ਵਿਸ਼ੇਸ਼ ਧਿਆਨ ਦੇ ਰਿਹਾ ਹੈ ਤਾਂ ਕਿ ਭਵਿੱਖ ਵਿਚ ਇਹ ਬੱਚੇ ਦੇਸ਼ ਦੇ ਵਧੀਆ ਨਾਗਰਿਕ ਬਣ ਸਕਣ। ਇਸ ਮੌਕੇ ਰਾਮ ਸਰੂਪ ਅਜੀਤਵਾਲ,ਨਵਦੀਪ ਸਿੰਘ,ਡਾਇਰੈਕਰ ਮਾਸਟਰ ਕਪੂਰ ਸਿੰਘ ,ਹਰੀਸ਼ ਸ਼ਰਮਾ,ਪ੍ਰੇਮ ਨਾਥ ਜੀਰਾ, ਰਮਨ ਬੈਂਸ ਤੋਂ ਇਲਾਵਾ ਸਕੂਲ ਪ੍ਰਬੰਧਕ ਅਤੇ ਸਟਾਫ਼ ਹਾਜ਼ਰ ਸੀ। ਸੱਭਿਆਚਾਰਕ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ ,ਕੋਰੀਓਗ੍ਰਾਫੀਆਂ ,ਗਿੱਧਾ ਭੰਗੜਾ ਅਤੇ ਸਕਿੱਟਾਂ ਰਾਹੀ ਸਭ ਦਾ ਮਨ ਮੋਹਿਆ। ਸਮਾਗਮ ਦੀ ਸਮਾਪਤੀ ਮੌਕੇ ਹੋਏ ਇਨਾਮ ਵੰਡ ਸਮਾਗਮ ਦੌਰਾਨ ਆਏ ਹੋਏ ਮਹਿਮਾਨਾਂ ਵੱਲੋਂ ਸਿੱਖਿਆ,ਖੇਡਾਂ ਅਤੇ ਹੋਰਨਾਂ ਗਤੀਵਿਧੀਆਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਚੇਅਰਮੈਨ ਕੁਲਜੀਤ ਜੇਤਲੀ ਅਤੇ ਪਿ੍ਰੰ: ਰੇਨੂੰ ਜੇਤਲੀ ਨੇ ਆਏ ਹੋਏ ਮਹਿਮਾਨਾਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ।