ਕਮਲਜੀਤ ਕੌਰ ਧੱਲੇਕੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਸਕੱਤਰ ਬਣੇ

ਚੰਡੀਗੜ ,8 ਮਈ (ਜਸ਼ਨ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਮਮਤਾ ਦੱਤਾ ਵੱਲੋਂ ਜਾਰੀ ਪੱਤਰ ਮੁਤਾਬਕ ਕਮਲਜੀਤ ਕੌਰ ਧੱਲੇਕੇ ਨੂੰ ਸਕੱਤਰ ਪੰਜਾਬ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਪੱਤਰ ਦੇਣ ਉਪਰੰਤ ਮਮਤਾ ਦੱਤਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਮਲਜੀਤ ਕੌਰ ਨੂੰ ਕਾਂਗਰਸ ਦੇ ਮਹਿਲਾ ਵਿੰਗ ਵਿਚ ਮਹਿਲਾਵਾਂ ਨੂੰ ਸਰਗਰਮ ਕਰਦਿਆਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੰੁਚਾਉਣ ਲਈ ਕੀਤੇ ਸੁਚੇਤ ਯਤਨਾਂ ਦੀ ਬਦੌਲਤ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ । ਉਹਨਾਂ ਆਖਿਆ ਕਿ ਸੂਬਾਈ ਕਾਂਗਰਸ ਨੂੰ ਪੂਰਨ ਯਕੀਨ ਹੈ ਕਿ ਕਮਲਜੀਤ ਕੌਰ ਧੱਲੇਕੇ ਕਾਂਗਰਸ ਦੇ ਸਰਪ੍ਰਸਤ ਸ਼੍ਰੀਮਤੀ ਸੋਨੀਆ ਗਾਂਧੀ ,ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਮਹਿਲਾ ਪ੍ਰਧਾਨ ਸੁਸ਼ਮਿਤਾ ਦੇਵ ਦੀ ਗਤੀਸ਼ੀਲ ਅਗਵਾਈ ਹੇਠ । ਕਾਂਗਰਸ ਪਾਰਟੀ ਦੀ ਮਜਬੂਤੀ ਲਈ ਦਿ੍ਰੜ ਸੰਕਲਪ ਹੋ ਕੇ ਕੰਮ ਕਰਨਗੇ।

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ