‘ਤੰਦਰੁਸਤ ਪੰਜਾਬ‘ ਮਿਸ਼ਨ ਤਹਿਤ ਪਿੰਡ ਨਾਥੇਵਾਲਾ ਵਿਖੇ ਸਾਫ-ਸੁਥਰਾ ਦੁੱਧ ਪੈਦਾ ਕਰਨ ਲਈ ਲੋਕਾਂ ਨੂੰ ਕੀਤਾ ਗਿਆ ਜਾਗਰੂਕ- ਡਾ. ਗੁਰਮੀਤ ਸਿੰਘ

ਮੋਗਾ 4 ਜੁਲਾਈ(ਜਸ਼ਨ)-‘ਤੰਦਰੁਸਤ ਪੰਜਾਬ‘ ਮਿਸ਼ਨ ਤਹਿਤ ਲੋਕਾਂ ਨੂੰ ਖਾਣ-ਪੀਣ ਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ ਅਤੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਪਵਿਭਾਗ ਮੋਗਾ ਵੱਲੋ ਪਿੰਡ ਨਾਥੇਵਾਲਾ ਵਿਖੇ ਜਾਗਰੂਕਤਾ ਕੈਪ ਲਗਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਗੁਰਮੀਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਨੇ ਦੱਸਿਆ ਕਿ ਇਸ ਕੈਪ ਦੌਰਾਨ ਵੈਟਨਰੀ ਅਫ਼ਸਰ ਡਾ. ਵਿਨੈ ਅਰੋੜਾ ਵੱਲੋ ਕਿਸਾਨਾਂ ਤੇ ਦੁੱਧ ਉਤਪਾਦਕਾਂ ਨੂੰ ਸਿਹਤਮੰਦ ਮਨੁੱਖੀ ਜੀਵਨ ਜਾਂਚ ਦੇ ਮੱਦੇਨਜ਼ਰ ਸਾਫ-ਸੁਥਰਾ ਦੁੱਧ ਪੈਦਾ ਕਰਨ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਹਾਜ਼ਰ ਵਿਅਕਤੀਆਂ ਨੂੰ ਪਸ਼ੂਆਂ ਤੋ ਇਨਸਾਨਾਂ ਨੂੰ ਲੱਗਣ ਵਾਲੀਆਂ ਰੈਬੀਜ਼, ਬਰੂਸੀਲੋਨ, ਟੀਬੀ ਅਤੇ ਹਲਕਾਅ ਆਦਿ ਵਰਗੀਆਂ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਅਰੋੜਾ ਨੇ ਦੱਸਿਆ ਕਿ ਇਹ ਬਿਮਾਰੀਆਂ ਮਨੁੱਖੀ ਸਿਹਤ ‘ਤੇ ਬਹੁਤ ਮਾਰੂ ਅਸਰ ਪਾਉਦੀਆਂ ਹਨ, ਇਸ ਲਈ ਸਾਨੂੰ ਇਨਾਂ ਬਿਮਾਰੀਆਂ ਤੋ ਸਾਵਧਾਨ ਰਹਿਣਾ ਚਾਹੀਦਾ ਹੈ। ਇਸ ਮੌਕੇ ਪਿੰਡ ਮੋਹਤਬਰ ਵਿਅਕਤੀ ਆਦਿ ਹਾਜ਼ਰ ਸਨ।


