ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਸਮਾਰੋਹ

ਮੋਗਾ 9 ਮਾਰਚ:(ਜਸ਼ਨ): ਔਰਤਾਂ ਕਿਸੇ ਵੀ ਖੇਤਰ ਵਿੱਚ ਮਰਦਾਂ ਨਾਲੋਂ ਪਿੱਛੇ ਨਹੀਂ ਹਨ ਅਤੇ ਸਿੱਖਿਆ, ਖੇਡਾਂ ਤੇ ਹੋਰ ਖੇਤਰਾਂ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀ ਸੁਖਦੇਵ ਸਿੰਘ ਵਿਰਕ ਐਸ.ਪੀ (ਡੀ) ਨੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਮਨਾਏ ਗਏ ਰਾਸ਼ਟਰੀ ਯੁਵਾ ਦਿਵਸ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਸਮਾਗਮ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮੋਗਾ ਜਗਦੀਸ਼ ਸਿੰਘ ਰਾਹੀ ਦੀ ਅਗਵਾਈ ਹੇਠ  ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸੁਖਦੇਵ ਸਿੰਘ ਵਿਰਕ ਐਸ.ਪੀ (ਡੀ) ਨੇ ਸ਼ਿਰਕਤ ਕੀਤੀ ਅਤੇ ਤਹਿਸੀਲਦਾਰ ਬਾਘਾਪੁਰਾਣਾ ਲੁਕੇਸ਼ ਕੁਮਾਰ ਗੁਪਤਾ ਵੀ ਹਾਜ਼ਰ ਹੋਏ। ਇਸ ਮੌਕੇ ਸ. ਸੁਖਦੇਵ ਸਿੰਘ ਵਿਰਕ ਨੇ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਉਨਾਂ ਯੁਵਾ ਪੀੜੀ ਨੂੰ ਸਵਾਮੀ ਵਿਵੇਕਾਨੰਦ ਜੀ ਦੇ ਆਦਰਸ਼ਾਂ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ।ਉਨਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅਸੀਂ ਆਪਣੇ ਬੱਚਿਆਂ ਨੂੰ ਕਮਾਉਣਾ ਤਾਂ ਸਿਖਾਉਂਦੇ ਹਾਂ, ਪ੍ਰੰਤੂ ਜਿੰਜਿਊਣ ਦੇ ਉਚ ਆਦਰਸ਼ਾਂ ਬਾਰੇ ਸਹੀ ਜਾਣਕਾਰੀ ਨਹੀਂ ਦਿੰਂਦੇ। ਉਨਾਂ ਕਿਹਾ ਕਿ ਅੱਜ ਅਗਿਆਨਤਾ ਅਤੇ ਕੱਟੜਤਾ ਸਮਾਜ ਨੂੰ ਘੁਣ ਵਾਂਗ ਖਾ ਰਹੀ ਹੈ। ਉਨਾਂ ਨੇ ਨਿੱਘਰਦੇ ਰਿਸ਼ਤਿਆਂ, ਗੁਮਰਾਹ ਹੋ ਰਹੀ ਯੁਵਾ ਪੀੜੀ ਅਤੇ ਸਿੱਖਿਆ ਦੇ ਡਿੱਗਦੇ ਮਿਆਰ ਉੱਤੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨਾਂ ਨੇ ਇਹ ਵੀ ਕਿਹਾ ਕਿ ਔਰਤ ਹੀ ਵੱਖ-ਵੱਖ ਰੂਪਾਂ ਵਿੱਚ ਆਪਣੀ ਜਿੰਨਿਭਾਅ ਕੇ ਸਮਾਜ ਨੂੰ ਸਹੀ ਸੇਧ ਦੇ ਸਕਦੀ ਹੈ। ਤਹਿਸੀਲਦਾਰ ਬਾਘਾਪੁਰਾਣਾ ਲੁਕੇਸ਼ ਕੁਮਾਰ ਗੁਪਤਾ ਨੇ ਕਾਲਜ ਦੇ ਅਨੁਸ਼ਾਸਨ ਦੀ ਪ੍ਰਸੰਸਾ ਕਰਦਿਆਂ ਵਿਦਿਆਰਥਣਾਂ ਨੂੰ ਲਗਨ, ਹਿੰਮਤ ਅਤੇ ਸੰਜਮ ਨਾਲ ਤਰੱਕੀ ਦੀਆਂ ਪੁਲਾਂਘਾਂ ਪੁੱਟਣ ਲਈ ਪ੍ਰੇਰਿਆ। ਸਮਾਗਮ ਦਾ ਆਗਾਜ਼ ਸ਼ਬਦ ਗਾਇਨ ਨਾਲ ਕੀਤਾ ਗਿਆ ਅਤੇ ਮੁੱਖ ਮਹਿਮਾਨ ਵੱਲੋਂ ਸਮਾਂ ਰੋਸ਼ਨ ਕੀਤੀ ਗਈ। ਕਾਲਜ ਦੇ ਪਿ੍ਰੰਸੀਪਲ ਡਾ. ਸੁਖਵਿੰਦਰ ਕੌਰ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਪਤਵੰਤਿਆਂ ਨੂੰ ਜੀ ਆਇਆਂ ਕਿਹਾ। ਸਾਇੰਸ ਵਿਭਾਗ ਤੋਂ ਡਾ. ਹਰਲੀਨ ਕੌਰ ਨੇ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਅਤੇ ਪ੍ਰਾਪਤੀਆਂ/ਸਿੱਖਿਆਵਾਂ ਉੱਤੇ ਚਾਨਣਾ ਪਾਇਆ। ਪ੍ਰੋ. ਬਲਵਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ’ਵੋਟਰ ਹੈਲਪ ਲਾਈਨ ਐਪ‘ ਬਾਰੇ ਜਾਣਕਾਰੀ ਦਿੱਤੀ ਅਤੇ ਵੋਟ ਦੇ ਸੰਵਿਧਾਨਕ ਹੱਕ ਦੀ ਲਾਜ਼ਮੀ ਅਤੇ ਸਹੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ। ਸ. ਜਗਦੀਸ਼ ਸਿੰਘ ਰਾਹੀ ਨੇ ਮਹਿਲਾ ਸਸ਼ਕੀਤਕਰਣ ਬਾਰੇ ਵਿਸਥਾਰ ਪੂਰਵਿਕ ਚਾਨਣਾ ਪਾਉਂਦਿਆਂ ਧਰਤੀ, ਹਵਾ ਅਤੇ ਪਾਣੀ  ਵਿੱਚ ਵੱਧ ਰਹੇ ਪ੍ਰਦੂਸ਼ਣ ਬਾਰੇ ਜਾਣਕਾਰੀ ਦਿੱਤੀ ਅਤੇ ਵਾਤਾਵਰਣ ਨੂੰ ਬਚਾਉਣ ‘ਤੇ ਜ਼ੋਰ ਦਿੱਤਾ। ਇਸ ਮੌਕੇ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਭਾਸ਼ਣ ਪ੍ਰਤੀਯੋਗਤਾ ਅਤੇ ਏਡਜ਼ ਜਾਗਰੂਕਤਾ ‘ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏੇ। ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਕਵਿਤਾ, ਕਵੀਸ਼ਰੀ, ਭੰਡਾਂ ਦੀ ਨਕਲ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਮੈਡਮ ਮਨਦੀਪ ਕੌਰ ਨੇ ਮਹਿਲਾ ਦਿਵਸ ਸਸ਼ਕਤੀਕਰਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।
ਇਸ ਸਮਾਗਮ ਵਿੱਚ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਉਪ ਚੇਅਰਮੈਨ ਸ. ਮੱਖਣ ਸਿੰਘ, ਉਪ ਪਿ੍ਰੰਸੀਪਲ ਗੁਰਜੀਤ ਕੌਰ, ਲਛਮਣ ਸਿੰਘ ਐਸ.ਐਚ.ਓ ਸਮਾਲਸਰ, ਲਖਵੀਰ ਸਿੰਘ ਸਰਪੰਚ ਸੁਖਾਨੰਦ, ਐਡਵੋਕੇਟ ਗੁਰਪ੍ਰੀਤ ਸਿੰਘ ਪਵਾਰ, ਸਮੂਹ ਨਗਰ ਪੰਚਾਇਤ ਸੁਖਾਨੰਦ, ਲਖਵਿੰਦਰ ਕੁਮਾਰ, ਧਰਮਪਾਲ ਸਿੰਘ, ਹਰਜਿੰਦਰ ਸਿੰਘ, ਕੇਵਲ ਸਿੰਘ, ਸੰਧੂਰਾ ਸਿੰਘ, ਸੁਖਾਨੰਦ ਦੀ ਸਤਿਕਾਰ ਕਮੇਟੀ ਦੇ ਸਮਾਜ ਸੇਵੀ ਸਤਨਾਮ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਅਮਰਪਾਲ ਸਿੰਘ, ਸਕੂਲ ਪਿ੍ਰੰਸੀਪਲ ਗੁਰਜੀਤ ਕੌਰ, ਸਤਨਾਮ ਕੌਰ, ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾ. ਨਵਦੀਪ ਕੌਰ, ਡਾ. ਕਵਿਤਾ, ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਮੈਡਮ ਜਸਮੇਲ ਕੌਰ, ਨਿਰਮਲ ਕੌਰ, ਗੁਰਜੀਤ ਕੌਰ, ਤਰਨਜੀਤ ਕੌਰ ਆਦਿ ਹਾਜ਼ਰ ਸਨ। ਮੰਚ ਸੰਚਾਲਨ ਮੈਡਮ ਗੁਰਜੀਤ ਕੌਰ ਅਤੇ ਮੈਡਮ ਗੁਰਮੀਤ ਕੌਰ ਨੇ ਬਾਖੂਬੀ ਨਾਲ ਨਿਭਾਈ।