ਚੰਦ ਪੁਰਾਣਾ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ 17 ਮਾਰਚ ਨੂੰ, ਅੱਜ 8 ਮਾਰਚ ਤੋਂ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਹੋਈ ਆਰੰਭਤਾ ,ਸੰਗਤਾਂ ‘ਚ ਭਾਰੀ ਉਤਸ਼ਾਹ

ਬਾਘਾਪੁਰਾਣਾ,8 ਮਾਰਚ (ਜਸ਼ਨ): ਮਾਲਵੇ ਦਾ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸਹੀਦ ਬਾਬਾ ਤੇਗਾ ਸਿੰਘ ਜੀ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਮੋਗਾ ਵਿਖੇ ਹਰ ਸਾਲ ਦੀ ਤਰਾਂ ਸਮੂਹ ਪ੍ਰਬੰਧਕਾਂ, ਮੁੱਖ ਸੇਵਾਦਾਰ ਅਤੇ ਉੱਘੇ ਸਮਾਜ ਸੇਵੀ ਸੰਤ ਬਾਬਾ ਸੰਤ ਬਾਬਾ ਗੁਰਦੀਪ ਸਿੰਘ ਦੇ ਉਪਰਾਲੇ ਨਾਲ ਸਾਲਾਨਾ ਸ਼ਹੀਦੀ ਜੋੜ ਮੇਲਾ ਅਤੇ ਇਸ ਪਾਵਨ ਅਸਥਾਨ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਦੀ ਸਾਲਾਨਾ ਬਰਸੀ 17 ਮਾਰਚ ਐਤਵਾਰ ਚਾਰ ਚੇਤ ਨੂੰ ਬਹੁਤ ਹੀ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ । ਅੱਜ 8 ਮਾਰਚ ਨੂੰ ਸ੍ਰੀ ਅਖੰਡ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ। ਬਾਬਾ ਗੁਰਦੀਪ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋੜ ਮੇਲੇ ਦੀ ਤਿਆਰੀ ਲਈ ਵੱਡੇ ਪੱਧਰ ਤੇ ਤਿਆਰੀ ਲਈ ਸੇਵਾ ਕਰਨ ਵਾਲੀਆਂ ਸੰਗਤਾਂ ਗੁਰਦੁਆਰਾ ਸਾਹਿਬ ਪਹੁੰਚ ਚੁੱਕੀਆਂ ਹਨ । ਬਾਬਾ ਜੀ ਨੇ ਦੱਸਿਆ ਕਿ ਸਮਾਗਮ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨੂੰ ਰੰਗ ਰੋਗਨ ਅਤੇ ਲਾਈਟਾਂ ਨਾਲ ਸਜਾਇਆ ਗਿਆ ਹੈ। ਉਹਨਾਂ ਦੱਸਿਆ ਕਿ 17 ਮਾਰਚ ਨੂੰ ਸਵੇਰੇ ਅੱਠ ਵਜੇ ਤੋਂ ਸ਼ਾਮ ਚਾਰ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ ਸਮੇਤ ਹੋਰ ਮਹਾਂਪੁਰਖ ਅਤੇ ਪੰਥ ਦੇ ਪ੍ਰਸਿੱਧ ਕਥਾ ਵਾਚਕ ਸੰਗਤਾਂ ਨੂੰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ । ਉਹਨਾਂ ਸੰਗਤਾਂ ਨੂੰ ਸਮਾਗਮ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਏ। ਪਿੰਡਾਂ ਦੀਆਂ ਸੰਗਤਾਂ ਵੱਲੋਂ ਵੱਖ ਵੱਖ ਥਾਵਾਂ ਤੇ ਆਉਣ ਵਾਲੀਆਂ ਸੰਗਤਾਂ ਵਾਸਤੇ ਥਾਂ ਥਾਂ ’ਤੇ ਛਬੀਲਾਂ ਅਤੇ ਲੰਗਰਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ।


