ਵਿਜੀਲੈਂਸ ਵੱਲੋਂ ਥਾਣੇਦਾਰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ, 6 ਮਾਰਚ:((ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਐਸ.ਐਸ.ਓ.ਸੀ, ਫਾਜਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਰਜਵੰਤ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ ਇੰਸਪੈਕਟਰ ਰਜਵੰਤ ਸਿੰਘ ਨੂੰ ਸ਼ਿਕਾਇਕਕਰਤਾ ਗੁਰਲਾਲ ਸਿੰਘ ਵਾਸੀ ਦੋਧਰੀਆਂ ਵਾਲੀ ਗਲੀ ਜਿਲਾ ਮੋਗਾ ਦੀ ਸ਼ਿਕਾਇਤ ’ਤੇ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੂੰ ਅਦਾਲਤ ਵਿਚੋ ਐਨ.ਡੀ.ਪੀ.ਐਸ ਕੇਸ ਵਿਚ ਜਮਾਨਤ ਮਿਲਣ ਉਪਰੰਤ ਉਕਤ ਸਬ ਇੰਸਪੈਕਟਰ ਵਲੋਂ ਉਸ ਦਾ ਲਾਇਸੰਸੀ ਪਿਸਤੋਲ ਵਾਪਸ ਕਰਨ ਬਦਲੇ 3 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 2 ਲੱਖ ਵਿਚ ਤੈਅ ਹੋੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਸ਼ੀ ਵਿਰੁੱਧ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


