ਚੋਣਾਂ ਦੌਰਾਨ ਸੰਬੰਧਿਤ ਅਧਿਕਾਰੀ ਆਪਣੀ ਡਿਊਟੀ ਪੂਰੀ ਮਿਹਨਤ, ਇਮਾਨਦਾਰੀ ਨਾਲ ਨਿਭਾਉਣ : ਡਿਪਟੀ ਕਮਿਸ਼ਨਰ ਚੰਦਰ ਗੈਂਦ

ਫ਼ਿਰੋਜ਼ਪੁਰ, ਫਾਜਿਲਕਾ 6 ਮਾਰਚ (ਸੰਦੀਪ ਕੰਬੋਜ ਜਈਆ, ਮਨੀਸ਼ ਪਿੰਡੀ) : ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਰਿਟਰਨਿੰਗ ਅਫ਼ਸਰ ਚੰਦਰ ਗੈਂਦ ਆਈ.ਏ.ਐੱਸ. ਵੱਲੋਂ ਲੋਕਾਂ ਸਭਾ ਚੋਣਾਂ ਦੇ ਸਮੁੱਚੇ ਪ੍ਰਬੰਧਾਂ ਸਬੰਧੀ ਹਲਕੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਮਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ.) ਰਵਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ. ਮੁਕਤਸਰ ਸਾਹਿਬ ਹਰਿੰਦਰ ਸਿੰਘ ਵੀ ਹਾਜ਼ਰ ਸਨ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵੋਟਿੰਗ ਮਸ਼ੀਨਾਂ, ਪੋਲਿੰਗ ਪਾਰਟੀਆਂ ਦੇ ਡਿਸਪੈਚ/ਰਸੀਟ ਸੈਂਟਰ, ਰੂਟ ਪਲਾਨ, ਕਮਿਊਨੀਕੇਸ਼ਨ ਪਲਾਨ, ਕਾਂਊਟਿੰਗ ਸੈਂਟਰ ਬਣਾਉਣ, ਐਕਸਪੈਂਡੀਚਰ ਮੋਨਟਰਿੰਗ, ਬੈਲਟ ਪੇਪਰਾਂ ਸਬੰਧੀ ਅਤੇ ਲਾਅ ਐਂਡ ਆਰਡਰ ਨੂੰ ਲਾਗੂ ਕਰਨ ਸਬੰਧੀ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖ਼ਰਚਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਸਮੂਹ ਆਰ.ਓਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਪੋਲਿੰਗ ਸਟੇਸ਼ਨਾਂ, ਸੈਂਸਟਿਵ ਹਾਈ ਸੈਂਸਟਿਵ, ਕਰੀਟੀਕਲ ਪੋਲਿੰਗ ਸਟੇਸ਼ਨ, ਵਨਰੇਬਲ ਪੋਲਿੰਗ ਸਟੇਸ਼ਨਾਂ ਦੀ ਪਹਿਚਾਣ ਕਰਕੇ ਉਨ੍ਹਾਂ ਤੇ ਨਿਯਮਾਂ ਅਨੁਸਾਰ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਚੋਣਾਂ ਦੌਰਾਨ ਆਪਣੀ ਡਿਊਟੀ ਪੂਰੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਤਾਂ ਜੋ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।ਇਸ ਮੌਕੇ ਸਹਾਇਕ ਕਮਿਸ਼ਨਰ (ਜ.) ਰਣਜੀਤ ਸਿੰਘ, ਐੱਸ.ਡੀ.ਐੱਮ. ਫ਼ਿਰੋਜ਼ਪੁਰ ਅਮਿਤ ਗੁਪਤਾ, ਐੱਸ.ਡੀ.ਐੱਮ. ਗੁਰੂਹਰਸਹਾਏ ਕੁਲਦੀਪ ਬਾਵਾ, ਐੱਸ.ਡੀ. ਐੱਮ. ਅਬੋਹਰ ਪੂਨਮ ਸਿੰਘ, ਐੱਸ.ਡੀ.ਐੱਮ. ਜਲਾਲਾਬਾਦ ਕੇਸ਼ਵ ਗੋਇਲ, ਐੱਸ.ਡੀ.ਐੱਮ ਮੁਕਤਸਰ ਸਾਹਿਬ ਰਣਦੀਪ ਸਿੰਘ, ਐੱਸ.ਡੀ.ਐੱਮ. ਫਾਜ਼ਿਲਕਾ ਸੁਭਾਸ਼ ਚੰਦਰ, ਐੱਸ.ਡੀ.ਐੱਮ. ਮਲੋਟ ਗੋਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼ ਸਮੇਤ ਪੁਲਿਸ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।