ਪੰਜਾਬ ਵਿੱਚੋਂ ਕਰਜ਼ਾ ਮੁਆਫੀ ਮੁਹਿੰਮ ਦੇ ਸਭ ਤੋਂ ਵੱਧ ਕਿਸਾਨਾਂ ਦੇ ਫਾਰਮ ਡਾ. ਹਰਜੋਤ ਨੇ ਭਰੇ ਸਨ

ਕਰਜ਼ਾ ਮਾਫ਼ੀ ਸਕੀਮ ਦਾ ਵੱਧ ਤੋਂ ਵੱਧ ਕਿਸਾਨ ਲਾਭ ਲੈਣ: ਐਮ.ਐਲ.ਏ. ਡਾ. ਹਰਜੋਤ
ਮੋਗਾ, 5 ਜਨਵਰੀ (ਜਸ਼ਨ): ਪੰਜਾਬ ਦੀ ਕੈਪਟਨ ਸਰਕਾਰ ਦੇ ਉੱਦਮਾਂ ਸਦਕਾ ਜਲਦ ਹੀ 2.5 ਏਕੜ ਤੱਕ ਦੀ ਜਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮਾਫੀ ਆਪਣੇ ਪਹਿਲੇ ਚਰਣ ਵਿੱਚ ਪ੍ਰਵੇਸ਼ ਕਰ ਚੁੱਕਾ ਹੈ ਜਿਸਦੇ ਤਹਿਤ ਮਾਨਸਾ ਵਿਖੇ ਕੈਪਟਨ ਅਮਰਿੰਦਰ ਸਿੰਘ ਵਲੋਂ ਕਰਜਾ ਮਾਫੀ ਦੀ ਪਹਿਲੀ ਕਿਸ਼ਤ 7 ਜਨਵਰੀ ਨੂੰ ਜਾਰੀ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਸਾਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ ਉਨਾਂ ਨੂੰ ਹੂ-ਬ-ਹੂ ਲਾਗੂ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀ ਸੱਚੀ ਸਾਥੀ ਅਤੇ ਪੰਜਾਬ ਦੇ ਲੋਕਾਂ ਦੀ ਹਿਤੈਸ਼ੀ ਸਰਕਾਰ ਹੈ, ਜੋ ਲੋਕਾਂ ਨੂੰ ਹਰ ਤਰਾਂ ਦੀਆਂ ਸਹੂਲਤਾ ਉਪਲਬਧ ਕਰਵਾ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਸਕੀਮ ਲਈ ਸ਼ਰਤਾਂ ਪੂਰੀਆਂ ਕਰਦੇ ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਉਨਾਂ ਅਫ਼ਸਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਅਫ਼ਸਰ ਕਿਸਾਨਾਂ ਦੀ ਜਮੀਨ ਸਬੰਧੀ ਸਹੀ ਜਾਣਕਾਰੀ ਹੀ ਮੁਹੱਈਆ ਕਰਵਾਉਣ ਤਾਂ ਕਿ ਜ਼ਰੂਰਤਮੰਦ ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ ਅਤੇ ਕੋਈ ਵੀ ਕਿਸਾਨ ਆਪਣੇ ਹੱਕਾਂ ਤੋਂ ਵਾਂਝਾ ਨਾ ਰਹਿ ਜਾਵੇ। ਜ਼ਿਕਰਯੋਗ ਹੈ ਕਿ ਵੋਟਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਚਲਾਈ ਗਈ ਕਰਜ਼ਾ ਕੁਰਕੀ ਖ਼ਤਮ ਫ਼ਸਲ ਦੀ ਪੂਰੀ ਰਕਮ ਸਕੀਮ ਅਧੀਨ ਡਾ. ਹਰਜੋਤ ਕਮਲ ਵਲੋਂ ਕਿਸਾਨਾਂ ਦੇ ਕਰਜ਼ਿਆਂ ਦੇ ਫਾਰਮ ਭਰੇ ਗਏ ਸਨ, ਜਿਸ ਤਹਿਤ ਪੂਰੇ ਪੰਜਾਬ ਵਿੱਚੋਂ ਸਭ ਤੋਂ ਵੱਧ ਫਾਰਮ ਡਾ. ਹਰਜੋਤ ਕਮਲ ਨੇ ਭਰੇ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਫੇਸਬੁੱਕ ਰਾਹੀ ਉਨਾਂ ਨੂੰ ਸਟਾਰ ਦਾ ਦਰਜ਼ਾ ਵੀ ਦਿੱਤਾ ਗਿਆ ਸੀ। ਡਾ. ਹਰਜੋਤ ਨੇ ਕਿਸਾਨਾਂ ਦਾ ਧੰਨਵਾਦ ਕਰਦੇ ਹੋਏ ਉਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ ਤਾਂ ਕਿ ਪਿਛਲੇ ਲੰਬੇ ਸਮੇਂ ਤੋਂ ਨਿਰਾਸ਼ਾ ਦੇ ਆਲਮ ਵਿੱਚ ਡੁੱਬੀ ਕਿਸਾਨੀ ਨੂੰ ਖੁਸ਼ਹਾਲ ਬਣਾਇਆ ਜਾ ਸਕੇ ਅਤੇ ਕਿਸਾਨੀ ਨੂੰ ਇੱਕ ਲਾਹੇਵੰਦ ਧੰਦਾ ਬਣਾਇਆ ਜਾ ਸਕੇ।


