ਕਾਂਗਰਸ ਹਾਈ ਕਮਾਨ ਨੇ, ਨਵਦੀਪ ਸਿੰਘ "ਬੱਬੂ ਬਰਾੜ" ਨੂੰ ਜ਼ਿਲ੍ਹਾ ਫਰੀਦਕੋਟ ਦਾ ਪ੍ਰਧਾਨ ਜਦਕਿ "ਕੁੱਕੀ ਚੋਪੜਾ" ਨੂੰ ਕੀਤਾ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ

ਫ਼ਰੀਦਕੋਟ, 20 ਨਵੰਬਰ (ਮਨਜੀਤ ਸਿੰਘ ਢੱਲਾ)-ਕਾਂਗਰਸ ਪਾਰਟੀ ਨੇ ਸਾਬਕਾ ਸਿੱਖਿਆ ਮੰਤਰੀ ਸਵ : ਅਵਤਾਰ ਸਿੰਘ ਬਰਾੜ ਜੀ ਦੇ ਸਪੁੱਤਰ ਸੀਨੀਅਰ ਕਾਂਗਰਸੀ ਆਗੂ ਨਵਦੀਪ ਸਿੰਘ (ਬੱਬੂ ਬਰਾੜ) ਨੂੰ ਕਾਂਗਰਸ ਹਾਈਕਮਾਂਡ ਨੇ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਐਲਾਨਿਆ ਹੈ। ਇਸ ਸਬੰਧੀ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਦੀ ਇਕ ਲਿਸਟ ਜਾਰੀ ਕੀਤੀ ਤੇ ਜਿਸ ਵਿਚ ਫਰੀਦਕੋਟ ਕਾਂਗਰਸੀ ਆਗੂ ਨਵਦੀਪ ਸਿੰਘ ਬੱਬੂ ਬਰਾੜ ਦਾ ਨਾਂਅ ਵੀ ਸ਼ਾਮਿਲ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਰਹਿਣ ਵਾਲੇ ਕਾਂਗਰਸ ਪਾਰਟੀ ਦੇ ਸਰਗਰਮ ਆਗੂ ਪ੍ਰਦੀਪ ਕੁਮਾਰ (ਕੁੱਕੀ ਚੋਪੜਾ) ਜੀ ਦੀਆਂ ਕਾਂਗਰਸ ਪਾਰਟੀ ਵੱਲੋਂ ਬੇਹਤਰ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਤੋਂ ਸੀਨੀਅਰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵੇਂ ਬਣੇ ਪ੍ਰਧਾਨ ਨਵਦੀਪ ਸਿੰਘ (ਬੱਬੂ ਬਰਾੜ) ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਆਪਣੀ ਮਿਹਨਤ ਤੇ ਇਮਾਨਦਾਰੀ ਨਾਲ ਜ਼ਿੰਮੇਵਾਰੀ ਨੂੰ ਨਿਭਾਉਣਗੇ। ਨਵਦੀਪ ਸਿੰਘ ਬੱਬੂ ਬਰਾੜ ਵੱਲੋਂ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤ ਕਰਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਫਰੀਦਕੋਟ ਜ਼ਿਲ੍ਹੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਵਰਕਰ ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਹਲਕਾ ਇੰਚਾਰਜ ਕੋਟਕਪੂਰਾ ਅਜੇਪਾਲ ਸਿੰਘ ਸੰਧੂ, ਭੁਪਿੰਦਰ ਸਿੰਘ ਸੱਗੂ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ, ਸ੍ਰੀ ਪਵਨ ਗੋਇਲ ਸਾਬਕਾ ਕਾਰਜਕਾਰੀ ਮੈਂਬਰ ਫਰੀਦਕੋਟ, ਗੁਰਸੇਵਕ ਸਿੰਘ ਸਰਪੰਚ (ਨੀਲਾ) ਪਿੰਡ ਨਾਨਕਸਰ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਰੋਮਾਣਾ, ਦਰਸ਼ਨ ਸਿੰਘ ਢਿਲਵਾਂ ਹਲਕਾ ਇੰਚਾਰਜ ਜੈਤੋ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਰਸ਼ ਸੱਚਰ ਫਰੀਦਕੋਟ, ਜੈਤੋ ਨਗਰ ਕੌਂਸਲ ਦੇ ਮੀਤ ਪ੍ਰਧਾਨ (ਜੀਤੂ ਬਾਂਸਲ) ਜੈਤੋ ਕੌਂਸਲਰ ਤੁਲਸੀ ਬਾਂਸਲ, ਸੰਦੀਪ ਜਿੰਦਲ ਬੰਟੀ ਜੈਤੋ, ਨਗਰ ਸੁਧਾਰ ਕਮੇਟੀ ਦੇ ਪ੍ਰਧਾਨ ਹਰਸੰਗੀਤ ਸਿੰਘ ਹੈਪੀ ਜੈਤੋ, ਭਗਤ ਸਿੰਘ ਚਾਹਲ ਬਾਜਾਖਾਨਾ,ਚੇਚਲ ਕੁਮਾਰ ਐਮ ਸੀ ਕੋਟਕਪੂਰਾ, ਜਸਵਿੰਦਰ ਸਿੰਘ ਐਮ ਸੀ ਕੋਟਕਪੂਰਾ, ਮਨਿੰਦਰ ਸਿੰਘ ਐਮ ਸੀ ਕੋਟਕਪੂਰਾ, ਬਲਵੰਤ ਸਿੰਘ ਭਾਣਾ ਕਾਂਗਰਸੀ ਆਗੂ, ਮਨਦੀਪ ਕੁਮਾਰ ਅਰੋੜਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕੋਟਕਪੂਰਾ, ਸੁਖਬੀਰ ਸਿੰਘ ਸੁੱਖੋ ਆਦਿ ਨੇ ਨਵੇ ਬਣੇ ਪ੍ਰਧਾਨ ਬੱਬੂ ਬਰਾੜ ਤੇ ਕੁੱਕੀ ਚੋਪੜਾ ਨੂੰ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦੇਣ ਉਪਰੰਤ ਖੁਸ਼ੀ ਦਾ ਪ੍ਰਗਟਾਵਾ ਕੀਤਾ।


