ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇ-ਨਜ਼ਰ ਮਾਸਟਰ ਟਰੇਨਰਾਂ ਨੂੰ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੈਟ ਬਾਰੇ ਦਿੱਤੀ ਗਈ ਟ੍ਰੇਨਿੰਗ

ਮੋਗਾ 6 ਫ਼ਰਵਰੀ:(ਜਸ਼ਨ):ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਜੈ ਸੂਦ ਦੀ ਪ੍ਰਧਾਨਗੀ ਹੇਠ ਆਗਾਮੀ ਲੋਕ ਸਭਾ ਦੀਆਂ ਚੋਣਾਂ ਦੇ ਮੱਦੇ-ਨਜ਼ਰ ਮਾਸਟਰ ਟਰੇਨਰਾਂ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਜ਼ਿਲਾ ਪੱਧਰ ‘ਤੇ ਨਿਯੁਕਤ ਕੀਤੇ ਗਏ ਦੋ ਮਾਸਟਰ ਟਰੇਨਰਾਂ ਅਤੇ ਜ਼ਿਲੇ ਦੇ ਚਾਰ ਵਿਧਾਨ ਸਭਾ ਚੋਣ ਹਲਕਿਆਂ (ਪ੍ਰਤੀ ਵਿਧਾਨ ਸਭਾ ਹਲਕੇ ਦੇ 5) ਮਾਸਟਰ ਟਰੇਨਰਾਂ ਨੂੰ ਟਰੇਨਿੰਗ ਦਿੱਤੀ ਗਈ।ਇਸ ਟ੍ਰੇਨਿੰਗ ਵਿੱਚ ਹਾਜ਼ਰ ਅਧਿਕਾਰੀਆਂ/ਕ੍ਰਮਚਾਰੀਆਂ ਨੂੰ ਵੋਟਿੰਗ ਮਸ਼ੀਨਾਂ/ਵੀ.ਵੀ.ਪੈਟ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸ੍ਰੀ ਅਜੇ ਸੂਦ ਨੇ ਦੱਸਿਆ ਜ਼ਿਲਾ ਪੱਧਰ ਦੇ ਮਾਸਟਰ ਟ੍ਰੇਨਰ ਭਵਿੱਖ ਵਿੱਚ ਹੋਣ ਵਾਲੀਆਂ ਜ਼ਿਲਾ ਪੱਧਰੀ ਟ੍ਰੇਨਿੰਗਾਂ ਦੌਰਾਨ ਸਿਖਲਾਈ ਦੇਣਗੇ, ਜਦ ਕਿ ਵਿਧਾਨ ਸਭਾ ਚੋਣ ਹਲਕਿਆਂ ਦੇ ਮਾਸਟਰ ਟ੍ਰੇਨਰਾਂ ਵੱਲੋਂ ਪ੍ਰੀਜਾੲਡਿੰਗ ਅਫ਼ਸਰਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਮੌਕੇ ਚੋਣ ਕਮਿਸ਼ਨ ਵੱਲੋ ਦਿੱਤੀ ਗਈ ਪੀ.ਪੀ.ਟੀ ਅਤੇ ਵੀਡੀਓ ਵੀ ਦਿਖਾਈ ਗਈ।