ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਪਬਲਿਕ ਪਰਾਈਵੇਟ ਪਾਰਟਨਰਸ਼ਿਪ ਸਿਸਟਮ ਦੇ ਵਿਰੋਧ ਵਿੱਚ ਲਗਾਇਆ ਧਰਨਾ

ਮੋਗਾ 5 ਫਰਵਰੀ(INTERNATIONAL PUNJABI NEWS BUREAU) :  ਪੰਜਾਬ ਸਰਕਾਰ ਵੱਲੋਂ ਪੇਂਡੂ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਪਬਲਿਕ ਹੈਲਥ ਸੈਂਟਰਾਂ ਨੂੰ ਪਬਲਿਕ ਪਰਾਈਵੇਟ  ਪਾਰਟਨਰਸ਼ਿਪ ਅਧੀਨ ਨਿੱਜੀ ਹਸਪਤਾਲਾਂ ਅਤੇ ਡਾਕਟਰਾਂ ਨੂੰ ਸੌਂਪੇ ਜਾਣ ਦੇ ਵਿਰੁੱਧ ਅੱਜ ਸਿਹਤ ਵਿਭਾਗ ਮੋਗਾ ਦੇ ਸਮੁੱਚੇ ਮੁਲਾਜ਼ਮਾਂ ਨੇ ਸਿਵਲ ਸਰਜਨ ਮੋਗਾ ਦੇ ਦਫਤਰ ਅੱਗੇ ਰੋਸ ਪ੍ਦਰਸ਼ਨ ਕਰਨ ਉਪਰੰਤ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਗਿਆ ਅਤੇ ਸਿਵਲ ਸਰਜਨ ਮੋਗਾ ਰਾਹੀਂ ਸਿਹਤ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜ ਕੇ ਇਸ ਨੀਤੀ ਨੂੰ ਤੁਰੰਤ ਰੱਦ ਕਰਨ, ਠੇਕੇ ਅਤੇ ਆਊਟਸੋਰਸਿੰਗ ਅਧੀਨ ਪੋਸਟਾਂ ਨੂੰ ਤੁਰੰਤ ਰੈਗੂਲਰ ਕਰਨ, ਸਿਹਤ ਸੇਵਾਵਾਂ ਦਾ ਬੱਜ਼ਟ 3.1 ਦੀ ਬਕਾਏ 11.1 ਪ੍ਤੀਸ਼ਤ ਕਰਨ ਅਤੇ ਖਾਲੀ ਪਈਆਂ ਪੈਰਾਮੈਡੀਕਲ ਅਤੇ ਡਾਕਟਰਾਂ ਦੀਆਂ ਪੋਸਟਾਂ ਤੁਰੰਤ ਰੈਗੂਲਰ ਤੌਰ ਤੇ ਭਰਨ ਦੀ ਮੰਗ ਕੀਤੀ । ਇਸ ਮੌਕੇ ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਚੇਅਰਮੈਨ ਕੁਲਬੀਰ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਦੌਰਾਨ ਸਰਕਾਰ ਤੇ ਸਿਹਤ ਸੇਵਾਵਾਂ ਦੇ ਨਾਮ ਤੇ ਵੱਡਾ ਧੋਖਾ ਕਰਨ ਦਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਰਕਾਰ ਪੰਚਾਇਤਾਂ ਨਾਲ ਧੋਖਾ ਕਰਕੇ ਉਹਨਾਂ ਵੱਲੋਂ ਸਿਹਤ ਸੇਵਾਵਾਂ ਲਈ ਦਾਨ ਕੀਤੀਆਂ ਕੀਮਤੀ ਜਮੀਨਾਂ ਪਰਾਈਵੇਟ ਡਾਕਟਰਾਂ ਅਤੇ ਹਸਪਤਾਲਾਂ ਨੂੰ ਸੌਂਪਣ ਜਾ ਰਹੀ ਹੈ, ਜੋ ਸਰਕਾਰੀ ਹਸਪਤਾਲਾਂ ਵਿੱਚ ਬੈਠ ਕੇ ਮਰੀਜਾਂ ਨੂੰ ਆਪਣੇ ਪਰਾਈਵੇਟ  ਹਸਪਤਾਲਾਂ ਵੱਲ ਖਿੱਚਣਗੇ, ਜਿਸ ਨਾਲ ਪਹਿਲਾਂ ਤੋਂ ਹੀ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਹਨ ਤੇ ਆਪਣੀ ਮਿਹਨਤ ਦੀ ਕਮਾਈ ਦਾ ਵੱਡਾ ਹਿੱਸਾ ਸਿਹਤ ਤੇ ਖਰਚ ਕਰਨ ਲਈ ਮਜਬੂਰ ਹਨ। ਸਰਕਾਰ ਨੂੰ ਚਾਹੀਦਾ ਸੀ ਕਿ ਇਹਨਾਂ ਲੋਕਾਂ ਨੂੰ ਰਾਹਤ ਦੇਣ ਲਈ ਖਾਲੀ ਪੋਸਟਾਂ ਭਰਦੀ ਅਤੇ ਸਿਹਤ ਕੇਂਦਰਾਂ ਵਿੱਚ ਉਚਿਤ ਮਾਤਰਾ ਵਿੱਚ ਦਵਾਈਆਂ ਅਤੇ ਹੋਰ ਸਾਜੋ ਸਮਾਨ ਦਾ ਪ੍ਬੰਧ ਕਰਦੀ ਪਰ ਇਸ ਦੇ ਉਲਟ ਸਰਕਾਰੀ ਹਸਪਤਾਲਾਂ ਨੂੰ ਵੇਚਣ ਦੇ ਰਾਹ ਤੁਰ ਪਈ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਇਹ ਨੋਟੀਫਿਕੇਸ਼ਨ ਵਾਪਿਸ ਨਾ ਲਿਆ ਤਾਂ 8 ਫਰਵਰੀ ਨੂੰ ਚੰਡੀਗੜ ਵਿਖੇ ਸਿਹਤ ਸੇਵਾਵਾਂ ਬਚਾਓ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਤੇ ਆਮ ਲੋਕਾਂ ਨੂੰ ਨਾਲ ਲੈ ਕੇ ਵੱਡੀ ਲਾਮਬੰਦੀ ਕੀਤੀ ਜਾਵੇਗੀ । ਇਸ ਮੌਕੇ ਜਿਲਾ ਚੇਅਰਮੈਨ ਗੁਰਜੰਟ ਸਿੰਘ ਮਾਹਲਾ, ਰਾਜੇਸ਼ ਕੁਮਾਰ ਭਾਰਦਵਾਜ, ਮਹਿੰਦਰ ਪਾਲ ਲੂੰਬਾ, ਰਾਜ ਕੁਮਾਰ ਢੁੱਡੀਕੇ, ਜੋਗਿੰਦਰ ਸਿੰਘ ਮਾਹਲਾ, ਅਨਮੋਲ ਸਿੰਘ ਭੱਟੀ, ਜਸਵਿੰਦਰ ਕੌਰ ਪੱਤੋ, ਨਾਇਬ ਸਿੰਘ, ਮਨਵਿੰਦਰ ਕਟਾਰੀਆ, ਚਮਕੌਰ ਸਿੰਘ, ਦਵਿੰਦਰ ਤੂਰ, ਪਰਮਿੰਦਰ ਸੱਭਰਵਾਲ, ਗੁਰਬਚਨ ਸਿੰਘ ਕੰਗ, ਚਮਨ ਲਾਲ ਸੰਗੇਲੀਆ, ਮਨਜੀਤ ਕੌਰ ਅਤੇ ਚਰਨਜੀਤ ਕੌਰ ਆਦਿ ਨੇ ਵੀ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕੈਪਟਨ ਸਰਕਾਰ ਜਦੋਂ ਤੋਂ ਹੋਂਦ ਵਿੱਚ ਆਈ ਹੈ, ਲੋਕ ਵਿਰੋਧੀ ਫੈਸਲੇ ਲੈ ਰਹੀ ਹੈ, ਜਿਸ ਕਾਰਨ ਹਰ ਵਰਗ ਸਰਕਾਰ ਤੋਂ ਦੁਖੀ ਹੈ ਤੇ ਇਸ ਸਰਕਾਰ ਤੋਂ ਛੁਟਕਾਰਾ ਚਾਹੁੰਦਾ ਹੈ । ਉਹਨਾਂ ਕਿਹਾ ਕਿ ਸਰਕਾਰ ਲੋਕਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਤੇ ਲੋਕ ਵਿਰੋਧੀ ਫੈਸਲਿਆਂ ਨੂੰ ਤੁਰੰਤ ਰੱਦ ਕਰੇ । ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਵਿੱਚ ਗ੍ਾਮ ਸਭਾਵਾਂ ਦੀਆਂ ਮੀਟਿੰਗਾਂ ਵਿੱਚ ਸਰਕਾਰ ਦੀ ਇਸ ਨੀਤੀ ਦੇ ਵਿਰੋਧ ਵਿੱਚ ਮਤੇ ਪਾਸ ਕਰਵਾ ਕੇ ਕਨੂੰਨੀ ਤਰੀਕੇ ਅਤੇ ਸੰਘਰਸ਼ਾਂ ਰਾਹੀਂ ਸਰਕਾਰ ਨੂੰ ਘੇਰਿਆ ਜਾਵੇਗਾ ਅਤੇ ਸਿਹਤ ਵਿਭਾਗ ਵਿੱਚ ਕੰਮ ਕਰ ਰਹੀਆਂ ਹੋਰ ਵੀ ਜੱਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤੇਜ ਅਤੇ ਤਿੱਖਾ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਸਰਕਾਰ ਲੋਕਾਂ ਦੇ ਬੁਨਿਆਦੀ ਹੱਕਾਂ ਤੇ ਡਾਕਾ ਮਾਰਨਾ ਬੰਦ ਕਰੇ ਕਿਉਂਕਿ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਤੇ ਉਹ ਸਰਕਾਰ ਦੀਆਂ ਕੋਝੀਆਂ ਨੀਤੀਆਂ ਬਾਰੇ ਸਭ ਕੁੱਝ ਜਾਣ ਚੁੱਕੇ ਹਨ ਤੇ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਨਤੀਜਾ ਭੁਗਤਣਾ ਪਵੇਗਾ । ਧਰਨੇ ਉਪਰੰਤ ਜੱਥੇਬੰਦੀ ਵੱਲੋਂ ਸਿਵਲ ਹਸਪਤਾਲ ਮੋਗਾ ਦੇ ਗੇਟ ਅੱਗੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਗਿਆ । ਇਸ ਮੌਕੇ ਅਮਰ ਸਿੰਘ, ਰਮਨਜੀਤ ਸਿੰਘ ਭੁੱਲਰ, ਬਲਵਿੰਦਰ ਸ਼ਰਮਾ, ਕੁਲਦੀਪ ਕੌਰ, ਪ੍ਸ਼ਾਂਤ ਕੁਮਾਰ, ਰਣਜੀਤ ਸਿੰਘ ਸਿੱਧੂ, ਮਨਜੀਤ ਸਿੰਘ, ਕਮਲਜੀਤ ਕੌਰ, ਕੁਲਵੰਤ ਸਿੰਘ ਦਰਜਾ ਚਾਰ, ਕਰਮਜੀਤ ਸਿੰਘ ਘੋਲੀਆ, ਸਟੀਫਨ ਸਿੱਧੂ, ਰੁਪੇਸ਼ ਕੁਮਾਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜਰ ਸਨ ।