ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇੇ ਬੁਲਾਰਾ ਨਿਯੁਕਤ ਕਰਨ ਦਾ ਜ਼ੋਰਦਾਰ ਸਵਾਗਤ

4 ਫਰਵਰੀ (INTERNATIONAL PUNJABI NEWS BUREAU) ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਦਾ ਜਨਰਲ ਸਕੱਤਰ ਅਤੇੇ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸੀਨੀਅਰ ਆਗੂਆਂ ਸ੍ ਗੁਰਮੁੱਖ ਸਿੰਘ ਸੰਧੂ ਡਾਕਟਰ ਕਾਰਜ ਸਿੰਘ ਧਰਮ ਸਿੰਘ ਵਾਲਾ,  ਗਗਨਦੀਪ ਸਿੰਘ ਰਿਆੜ, ਸੁਖਵਿੰਦਰ ਸਿੰਘ ਦੀਨਾਨਗਰ, ਪਰਮਜੀਤ ਸਿੰਘ ਤਨੇਲ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕਨਵੀਨਰ ਜਗਰੂਪ ਸਿੰਘ ਚੀਮਾ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਮਨਦੀਪ ਕੌਰ ਸੰਧੂ ਅਤੇ ਗਰਲਜ਼ ਵਿੰਗ ਦੀ ਕਨਵੀਨਰ ਬੀਬੀ ਰਮਨਦੀਪ ਕੌਰ ਨੌਰੰਗ ਨੇ ਪਾਰਟੀ ਪ੍ਰਧਾਨ  ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਜਥੇਦਾਰ ਸੇਵਾ ਸਿੰਘ ਸੇਖਵਾ ਦਾ ਧੰਨਵਾਦ ਕੀਤਾ ਹੈ ਤੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਥਕ ਸਫਾ ਵਿੱਚ ਹਮੇਸ਼ਾ ਅੱਗੇ ਹੋ ਕੇ ਸੇਵਾ ਕੀਤੀ  । ਉਨ੍ਹਾਂ ਕਿਹਾ ਕਿ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਜੋ ਇਹ ਨਿਯੁਕਤੀ ਕੀਤੀ ਗਈ ਹੈ ਇਸ ਨਾਲ  ਸ੍ਰੌਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਮਿਲੇਗੀ ਉਹਨਾ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਤੇ ਤਰੱਕੀ ਲਈ ਕੰਮ ਕਰਨ ਲਈ  ਮੀਡੀਆ ਚੈਨਲਾਂ ਵਿੱਚ ਪਾਰਟੀ ਦੇ ਵਿਚਾਰਾਂ ਦੀ ਪ੍ਰਤੀਨਿਧਤਾ ਵਧੇਰੇ ਚੰਗੇ ਢੰਗ ਨਾਲ ਕਰਨਗੇ । ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਸਿੱਖ ਰਾਜਨੀਤੀ ਵਿੱਚ 1985 'ਚ ਸ਼ਾਮਿਲ ਹੋਏ ਸਨ ਅਤੇ ਉਨ੍ਹਾਂ ਨੂੰ  19 ਜਨਵਰੀ 1995 ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਪ੍ਰਧਾਨ ਚੁਣਿਆ ਗਿਆ ਸੀ। ਉਹਨਾ ਨਵੰਬਰ 1984 ਸਿੱਖ ਨਸਲਕੁਸ਼ੀ ਵਿਰੁੱਧ ਜਬਰਦਸਤ ਅਵਾਜ ਬੁਲੰਦ ਕੀਤੀ ।