ਸਿਹਤ ਵਿਭਾਗ ਮੋਗਾ ਵੱਲੋ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ

ਮੋਗਾ 4 ਫਰਵਰੀ:(ਜਸ਼ਨ): ਮੰਤਰੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਬ੍ਰਹਮ ਮਹਿੰਦਰਾ ਦੇ ਹੁਕਮਾਂ ਅਨੁਸਾਰ ਅਤੇ ਕਾਰਜਕਾਰੀ ਸਿਵਲ ਸਰਜਨ ਮੋਗਾ ਡਾ. ਅਰਵਿੰਦਰ ਪਾਲ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਮੋਗਾ ਦੇ ਅੰਦਰ ਅੱਜ ਵਿਸ਼ਵ ਕੈਸਰ ਦਿਵਸ ਮਨਾਇਆ ਗਿਆ, ਜਿਸ ਵਿੱਚ ਸਿਹਤ ਵਿਭਾਗ ਮੀਡੀਆ ਵਿੰਗ ਵੱਲੋਂ ਓ.ਪੀ.ਡੀ. ਦੇ ਬਾਹਰ ਕੈਸਰ ਨਾਲ ਸਬੰਧਤ ਇੱਕ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਕੈਸਰ ਦੇ ਰੋਗਾਂ ਦੀਆਂ ਨਿਸ਼ਾਨੀਆਂ ਅਤੇ ਧਿਆਨ ਰੱਖਣ ਯੋਗ ਗੱਲਾਂ ਬਾਰੇ ਵਿਸਥਾਰ ਪੂਰਵਕ ਦਰਸਾਇਆ ਗਿਆ। ਇਸ ਮੌਕੇ ਦੰਦਾਂ ਦੇ ਵਿਭਾਗ ਵੱਲੋ ਵਿਸ਼ੇਸ ਤੌਰ ਤੇ ਮੂੰਹ ਦੇ ਕੈਸਰ ਬਾਰੇ ਜਾਗਰੂਕ ਕਰਨ ਦੇ ਲਈ ਡਾ ਕਮਲਦੀਪ ਕੌਰ ਮਾਹਲ ਜਿਲਾ ਡੈਟਲ ਸਿਹਤ ਅਫ਼ਸਰ ਨੇ ਵਿਸ਼ੇਸ ਤੌਰ ਤੇ ਆਮ ਲੋਕਾਂ ਅਤੇ ਨਰਿਸੰਗ ਸਕੂਲ ਦੀਆਂ ਵਿਦਿਆਰਥਣਾਂ ਨੂੰ ਦੰਦਾਂ ਦੇ ਪੰਦਰਵਾੜੇ ਬਾਰੇ ਅਤੇ ਮੂੰਹ ਦੇ ਕੈਸਰ ਬਾਰੇ ਵਿਸ਼ੇਸ ਤੌਰ ਤੇ ਜਾਗਰੂਕ ਕੀਤਾ। ਇਸ ਮੌਕੇ ਡਾ ਗੌਤਮਬੀਰ ਸੋਢੀ ਅਤੇ ਦੰਦਾਂ ਦੇ ਮਾਹਰ ਡਾ. ਸਮਰਪ੍ਰੀਤ ਕੌਰ ਨੇ ਕਿਹਾ ਕਿ ਦੰਦਾਂ ਦੀਆਂ ਬਿਮਾਰੀਆਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਆਮ ਤੌਰ ਤੇ ਲੋਕ ਦੰਦਾਂ ਦੀਆਂ ਬਿਮਾਰੀਆਂ ਅਤੇ ਮੁਸ਼ਕਿਲਾਂ ਨੂੰ ਨਜ਼ਰ ਅੰਦਾਜ਼ ਕਰ ਦਿੰਦੇ ਹਨ ਅਤੇ ਦੰਦਾਂ ਦੇ ਮਾਹਰ ਡਾਕਟਰ ਕੋਲੋ ਹੀ ਇਸ ਦਾ ਇਲਾਜ ਕਰਵਾਉਣ ਦੀ ਲੋੜ ਹੁੰਦੀ ਹੈ ਕਿਉਕਿ ਕਈ ਵਾਰ ਇਹ ਕਿਸੇ ਵੱਡੀ ਬਿਮਾਰੀ ਦਾ ਰੂਪ ਧਾਰ ਸਕਦੇ ਹਨ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਰਾਜੇਸ ਅੱਤਰੀ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਤੇ ਹਾਜਰ ਕਿ੍ਰਸ਼ਨਾ ਸ਼ਰਮਾ ਜਿਲਾ ਸਿੱਖਿਆ ਅਫ਼ਸਰ ਮੋਗਾ ਨੇ ਕਿਹਾ ਕਿ ਜਿਲੇ ਅੰਦਰ ਵਿਸ਼ਵ ਕੈਸਰ ਦਿਵਸ ਤੇ ਬਲਾਕ ਪੱਧਰ ਤੇ ਜਾਗਰੂਕਤਾ ਕਰਨ ਦੇ ਵਿਸੇਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਮੇਂ ਅੰਮਿ੍ਰਤ ਸ਼ਰਮਾ ਵੀ ਹਾਜ਼ਰ ਸਨ।