ਕਰਨੈਲ ਸਿੰਘ ਪੀਰ ਮੁਹੰਮਦ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇੇ ਬੁਲਾਰੇ ਨਿਯੁਕਤ

ਚੰਡੀਗੜ੍ਹ,3 ਫਰਵਰੀ : (INTERNATIONAL PUNJABI NEWS BUREAU)  ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਦਾ ਜਨਰਲ ਸਕੱਤਰ ਅਤੇੇ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਅੱਜ ਇੱਥੇ ਪਾਰਟੀ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਅੱਜ ਇਹ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਉਹ ਪਾਰਟੀ ਦੀ ਮਜਬੂਤੀ ਤੇ ਤਰੱਕੀ ਲਈ ਕੰਮ ਕਰਨ ਅਤੇ ਮੀਡੀਆ ਚੈਨਲਾਂ ਵਿੱਚ ਪਾਰਟੀ ਦੇ ਵਿਚਾਰਾਂ ਦੀ ਪ੍ਰਤੀਨਿਧਤਾ ਵਧੇਰੇ ਚੰਗੇ ਢੰਗ ਨਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਾਰਟੀ ਦੇ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਵੀ ਜਲਦੀ ਕੀਤੀ ਜਾਵੇਗੀ। ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਸਿੱਖ ਰਾਜਨੀਤੀ ਵਿੱਚ 1995 ‘ਚ ਸਾਮਿਲ ਹੋਏ ਸਨ ਅਤੇ ਉਨ੍ਹਾਂ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸਨ ਦੇ ਪ੍ਰਧਾਨ ਚੁਣਿਆ ਗਿਆ ਸੀ।