News

ਫਰੀਦਕੋਟ,8 ਫਰਵਰੀ (ਰਜਿੰਦਰ ਕੋਟਲਾ):ਅੱਜ ਦੇ ਜਮਾਨੇ ’ਚ ਜਿੱਥੇ ਕਈ ਲੋਕ ਕੁੜੀਆਂ ਨੂੰ ਕੁੱਖ ’ਚ ਕਤਲ ਕਰਵਾਉਂਦੇ ਹਨ ਅਤੇ ਕੁੜੀ ਦੇ ਜਨਮ ਲੈਣ ’ਤੇ ਨਫਰਤ ਕਰਦੇ ਹਨ ਅਤੇ ਬਹੁਤੇ ਲੋਕ ਮੁੰਡਿਆਂ ਦੀ ਖਾਤਰ ਸਾਧਾਂ ਦੇ ਡੇਰਿਆ ’ਤੇ ਜਾ ਕੇ ਗੋਡੇ ਰਗੜਦੇ ਹਨ ਅਤੇ ਚੌਕੀਆਂ ਭਰਦੇ,ਟੂਣੇ-ਟਾਮਣ ਕਰਦੇ ਅਤੇ ਢਾਲੇ ਆਦਿ ਵੀ ਲਾਉਂਦੇ ਹਨ ਉੱਥੇ ਹੀ ਹੁਣ ਅਗਾਂਹਵਧੂ ਸੋਚ ਦੇ ਮਾਲਕ ਕਈ ਲੋਕ ਅਜਿਹੇ ਵੀ ਸਾਹਮਣੇ ਆ ਰਹੇ ਹਨ,ਜੋ ਮੁੰਡੇ-ਕੁੜੀਆ ’ਚ ਕੋਈ ਵੀ ਫਰਕ ਨਹੀਂ ਸਮਝਦੇ ਬਲਕਿ ਮੁੰਡਾ ਜਾਂ...
ਚੰਡੀਗੜ, 8 ਫਰਵਰੀ(INTERNATIONAL PUNJABI NEWS BUREAU):ਸੁਪਰੀਮ ਕੋਰਟ ਦੇ ਹੁਕਮਾਂ ਦੀ ਲੀਹ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜਾਂਚ ਬਿਊਰੋ (ਬਿਊਰੋ ਆਫ ਇਨਵੈਸਟੀਗੇਸ਼ਨ) ਲਈ 4251 ਨਵੀਆਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਦੀ ਪੁਲੀਸ ਫੋਰਸ ਦੇ ਪੁਨਰ ਢਾਂਚੇ ਦਾ ਉਦੇਸ਼ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਹੋਰ ਪ੍ਰਭਾਵੀ ਬਣਾਉਣਾ ਹੈ ਤਾਂ ਕਿ ਸਮੇਂ ਸਿਰ ਜਾਂਚ ਨਿਪਟਾ ਕੇ ਅਪਰਾਧੀ ਨੂੰ ਸਜ਼ਾ ਯਕੀਨੀ...
ਮੋਗਾ,7 ਫਰਵਰੀ (INTERNATIONAL PUNJABI NEWS BUREAU) : ਪੰਜਾਬ ਕਾਂਗਰਸ ਦੇ ਪਲੈਨਿੰਗ ਅਤੇ ਕੋਆਰਡੀਨੇਸ਼ਨ ਸੈੱਲ ਦੇ ਸੀਨੀਅਰ ਵਾਈਸ ਚੇਅਰਮੈਨ ਗੁਰਸੇਵਕ ਸਿੰਘ ਚੀਮਾ ਨੇ ਅੱਜ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰੀ ਪੇੇਸ਼ ਕਰ ਦਿੱਤੀ। ਚੰਡੀਗੜ ਵਿਖੇ ਕਾਂਗਰਸ ਭਵਨ ਵਿਚ ਉਹਨਾਂ ਕਾਂਗਰਸ ਦੇ ਦਫਤਰ ਇੰਚਾਰਜ ਜਗਨੇਸ਼ ਕੁਮਾਰ ਰਿੰਕੂ ਨੂੰ ਆਪਣੀ ਦਾਅਵੇਦਾਰੀ ਸਬੰਧੀ ਫਾਈਲ ਸੌਂਪੀ । ਇਸ ਮੌਕੇ ਉਹਨਾਂ ਨਾਲ ਪੰਜਾਬ ਕਾਂਗਰਸ ਦੇ ਬੁਲਾਰੇ ਰਾਜਪਾਲ...
ਮੋਗਾ,7 ਫਰਵਰੀ (ਜਸ਼ਨ): ਮੋਗਾ ਤੋਂ ਵਿਧਾਇਕ ਡਾ: ਹਰਜੋਤ ਕਮਲ ਸਿੰਘ ਅਤੇ ਹਲਕਾ ਬਾਘਾਪੁਰਾਣਾ ਤੋਂ ਵਿਧਾਇਕ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਨੂੰ ਲੋਕ ਸਭਾ ਚੋਣਾਂ ਲਈ ਪਬਲੀਸਿਟੀ ਕਮੇਟੀ ਵਿਚ ਸ਼ਾਮਲ ਕਰਨ ’ਤੇ ਖੁਸ਼ੀ ਤਾ ਪ੍ਰਗਟਾਵਾ ਕਰਦਿਆਂ ਮੋਗਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਆਲ ਇੰਡੀਆਂ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ,ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ,ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਕਾਂਗਰਸ...
ਚੰਡੀਗੜ੍ਹ,7 ਫਰਵਰੀ(INTERNATIONAL PUNJABI NEWS BUREAU):ਸ਼੍ਰੋਮਣੀ ਅਕਾਲੀ ਦਲ ਨੇ ਕੱਲ 40 ਮੈਂਬਰੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਭਾਈ ਮਨਜੀਤ ਸਿੰਘ ਅਤੇ ਜਗਜੀਤ ਸਿੰਘ ਲੋਪੋ ਨੂੰ ਕ੍ਰਮਵਾਰ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਬਚਨ ਸਿੰਘ ਬਚੀ ਨੂੰ ਪਾਰਟੀ ਦੇ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਸ ਸੂਚੀ ਦਾ ਐਲਾਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਨੂੰ...
ਮੋਗਾ 07 ਫਰਵਰੀ (ਜਸ਼ਨ): ਪੰਜਾਬ ਸਰਕਾਰ ਵੱਲੋਂ ਹਰ ਪੱਖੋਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਖਾਸ ਕਰਕੇ ਪੰਜਾਬ ਬਿਜਲੀ ਬੋਰਡ ਨੇ ਬਿਜਲੀ ਦੇ ਬਿੱਲਾਂ ਵਿੱਚ ਬੇਤਹਾਸ਼ਾ ਵਾਧਾ ਕਰਕੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ, ਜਿਥੇ ਪਰ ਯੂਨਿਟ ਬਿਜਲੀ ਦਾ ਵਾਧਾ ਅਤੇ ਹੋਰ ਅਨੇਕਾਂ ਤਰ੍ਹਾਂ ਦੇ ਖਰਚੇ ਪਾ ਕੇ ਬਿਜਲੀ ਦਾ ਬਿੱਲ ਇਤਨਾਂ ਭਾਰਾ ਕਰ ਦਿੱਤਾ ਹੈ ਜੋ ਹਰ ਇੱਕ ਵਿਅਕਤੀ ਦੀ ਪਹੁੰਚ ਤੋਂ ਬਾਹਰ ਹੈ, ਜਿਸ ਦਾ ਆਮ ਆਦਮੀ ਪਾਰਟੀ ਪੁਰਜੋਰ ਵਿਰੋਧ ਕਰਦੀ ਹੈ। ਆਮ ਆਦਮੀ ਪਾਰਟੀ ਦੇ...
ਚੰਡੀਗੜ੍ਹ, 7 ਫਰਵਰੀ (ਮਨਜੀਤ ਸਿੰਘ ਢੱਲਾ) : 1987 ਬੈਂਚ ਦੇ ਆਈ.ਪੀ.ਐਸ. ਅਧਿਕਾਰੀ ਦਿਨਕਰ ਗੁਪਤਾ ਨੂੰ ਅੱਜ ਪੰਜਾਬ ਪੁਲਿਸ ਦੇ ਨਵੇਂ ਡਾਇਰੈਕਟਰ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ। ਡੀ.ਜੀ.ਪੀ. ਸੁਰੇਸ਼ ਅਰੋੜਾ ਦਾ ਕਾਰਜ ਕਾਲ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵਧਾ ਦਿੱਤਾ ਗਿਆ ਸੀ ਪਰ ਅਰੋੜਾ ਵੱਲੋਂ ਆਪਣਾ ਸੇਵਾਕਾਲ ਅੱਗੇ ਨਾ ਵਧਾਏ ਜਾਣ ਦੀ ਗੁਜ਼ਾਰਿਸ਼ ਤੋਂ ਬਾਅਦ ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੀ.ਜੀ.ਪੀ. ਅਹੁਦੇ ਲਈ ਦਿਨਕਰ ਗੁਪਤਾ ਦੇ ਨਾਂਅ ਨੂੰ...
ਮੋਗਾ,7 ਫਰਵਰੀ : (ਜਸ਼ਨ): ਮੋਗਾ ਕਾਂਗਰਸ ਦੇ ਸਾਬਕਾ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਲੋਕ ਸਭਾ ਸੀਟ ਲਈ ਫਰੀਦਕੋਟ ਹਲਕੇ ਤੋਂ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਆਪਣੀ ਫਾਈਲ ਚੰਡੀਗੜ ਵਿਖੇ ਮੁੱਖ ਮੰਤਰੀ ਦੇ ਓ ਐੱਸ ਡੀ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਸੌਂਪੀ । ਜ਼ਿਕਰਯੋਗ ਹੈ ਕਿ ਕਰਨਲ ਬਾਬੂ ਸਿੰਘ ਲੰਬੇ ਸਮੇਂ ਤੋਂ ਸਿਆਸਤ ਨਾਲ ਜੁੜ ਕੇ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਉਂਦੇ ਆ ਰਹੇ ਹਨ। ਬਤੌਰ ਕਾਂਗਰਸ ਦੇ ਜ਼ਿਲਾ ਪ੍ਰਧਾਨ ਉਹਨਾਂ ਬੜੇ ਧੀਰਜ ਨਾਲ ਪਾਰਟੀ...
ਮੋਗਾ 7 ਫਰਵਰੀ: (ਜਸ਼ਨ):ਸਿੱਖਿਆ ਸਕੱਤਰ ਸ਼੍ਰੀ ਕਿ੍ਰਸ਼ਨ ਕੁਮਾਰ ਦੀ ਯੋਗ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਾਇਮਰੀ ਸਿੱਖਿਆ ਦੇ ਪੱਧਰ ਵਿੱਚ ਗੁਣਾਤਮਿਕ ਸੁਧਾਰ ਲਈ ਚਲਾਏ ਜਾ ਰਹੇ ਪ੍ਰਾਜੈਕਟ ’ਪੜੋ ਪੰਜਾਬ ਪੜਾਓ ਪੰਜਾਬ‘ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ। ਜ਼ਿਲਾ ਮੋਗਾ ਵਿਖੇ ਵੀ ’ਪੜੋ ਪੰਜਾਬ ‘ਪੜਾਓ ਪੰਜਾਬ‘ ਟੀਮ ਦੀ ਮੱਧਵਰਤੀ ਜਾਂਚ ਦੇ ਨਤੀਜਿਆਂ ਦੀ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਨਵੇਂ ਜ਼ਿਲਾ ਸਿੱਖਿਆ ਅਫਸਰ (ਐ.)...
ਮੋਗਾ 7 ਫਰਵਰੀ:(ਜਸ਼ਨ): ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਮੋਗਾ ਸ੍ਰੀ ਸੰਦੀਪ ਹੰਸ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅਤੇ ਸਹਾਇਕ ਕਮਿਸ਼ਨਰ (ਜਨਰਲ) ਲਾਲ ਵਿਸ਼ਵਾਸ਼ ਬੈਂਸ ਦੀ ਯੋਗ ਅਗਵਾਈ ਹੇਠ ਭਾਰਤੀ ਜਾਗ੍ਰਤੀ ਮੰਚ ਵੱਲੋਂ ਚਲਾਏ ਜਾ ਰਹੇ ਸਿਲਾਈ ਸੈਂਟਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਸੈਂਟਰ ਦੀਆਂ ਸਿਖਿਆਰਥਣਾਂ ਨੇ ਭਾਗ ਲਿਆ। ਇਸ ਮੌਕੇ ਜ਼ਿਲਾ ਸਵੀਪ ਕੋਆਰਡੀਨੇਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਿਨਾਂ ਵਿਅਕਤੀਆਂ ਦੀ ਉਮਰ 1 ਜਨਵਰੀ 2019 ਨੂੰ 18 ਸਾਲ...

Pages