ਮੋਗਾ,6 ਫਰਵਰੀ : (INTERNATIONAL PUNJABI NEWS BUREAU)ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਐਕਸੀਅਨ ਬੰਤ ਸਿੰਘ ਸੇਖੋਂ ਨੇ ਲੋਕ ਸਭਾ ਹਲਕਾ ਫਰੀਦਕੋਟ ਲਈ ਆਪਣੀ ਦਾਅਵੇਦਾਰੀ ਪੇਸ਼ ਕਰਨ ਅਤੇ ਆਪਣੀ ਫਾਈਲ ਚੰਡੀਗੜ ਵਿਖੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਣ ਲਈ ਅੱਜ ਸਵੇਰੇ ਕਾਫਲੇ ਦੇ ਰੂਪ ਵਿਚ ਰਵਾਨਾ ਹੋਏ। ਤੜਕਸਾਰ ਬੰਤ ਸਿੰਘ ਸੇਖੋਂ ਦੇ ਗ੍ਰਹਿ ਸੰਤ ਨਗਰ ਵਿਖੇ ਸੀਨੀਅਰ ਕਾਂਗਰਸੀ ਆਗੂ ਇੰਟਕ ਪ੍ਰਧਾਨ ਵਿਜੇ ਧੀਰ,ਕੌਂਸਲਰ...
News
ਮੋਗਾ,5 ਫਰਵਰੀ (ਹਰਵਿੰਦਰ ਸਿੰਘ ਬੱਬੂ / ਜਸ਼ਨ): ਮੋਗਾ ਦੀ ਗਰੀਨ ਵੈਲੀ ਕਲੋਨੀ ਵਿਖੇ ਸੁਖਪਾਲ ਸਿੰਘ ਖਹਿਰਾ ‘ਪੰਜਾਬੀ ਏਕਤਾ ਪਾਰਟੀ ’ਦੀ ਮੋਗਾ ਇਕਾਈ ਦੇ ਦਫਤਰ ਦਾ ਉਦਘਾਟਨ ਕਰਨ ਪਹੰੁਚੇ। ਗਰੀਨ ਵੈਲੀ ਕਲੋਨੀ ਵਿਖੇ ਹੋਈ ਵਿਸ਼ੇਸ਼ ਇਕੱਤਰਤਾ ਮੌਕੇ ਸੁਖਪਾਲ ਸਿੰਘ ਖਹਿਰਾ ਤੋਂ ਇਲਾਵਾ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਪੋਲਿਟੀਕਲ ਅਫੇਅਰਸ ਕਮੇਟੀ ਦੇ ਮੈਂਬਰ ਸ੍ਰ. ਦਲਜੀਤ ਸਿੰਘ ਸਦਰਪੁਰਾ ,ਜਗਦੀਪ ਸਿੰਘ ਬਰਾੜ ਜ਼ਿਲਾ ਪ੍ਰਧਾਨ ਪੀ ਈ ਪੀ ਵੀ ਹਾਜ਼ਰ ਸਨ। ਇਸ ਮੌਕੇ ਪਾਰਟੀ ਦੇ ਜ਼ਿਲਾ ਦਫਤਰ...
ਫਿਰੋਜਪੁਰ , ਫਾਜਿਲਕਾ 5 ਫਨਵਰੀ ( ਸੰਦੀਪ ਕੰਬੋਜ ਜਈਆ) : ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਦੇ ਸਪਸਟੀਕਰਨ ਬਾਅਦ ਕਾਂਗਰਸ ਵਲੋਂ ਉਸ ਨੂੰ ਬਹਾਲ ਕਰ ਦਿੱਤਾ ਗਿਆ ਹੈ, ਪਰ ਉਸਨੂੰ ਸਿਆਸੀ ਵਿਰੋਧੀਆਂ ਵੱਲੋਂ ਘੇਰਨ ਅਤੇ ਸ਼ਬਦੀ ਦੋਸ਼ ਲਗਾਉਣ ਜਿਹੇ ਤਾਬੜਤੋੜ ਹਮਲੇ ਅਜੇ ਵੀ ਜਾਰੀ ਹਨ। ਹੁਣ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਨੇ ਖੁਦ ਨੂੂੰ ਪੱਕਾ ਕਾਂਗਰਸੀ ਦੱਸਦਿਆਂ ਆਪਣੇ ਹੀ ਕਾਂਗਰਸ ਪਾਰਟੀ ਦੇ ਮੌਜੂਦਾ ਵਿਧਾਇਕ ਕੁਲਬੀਰ ਸਿੰਘ ਜੀਰਾ ਤੇ ਚਿੱਕੜ ਉਛਾਲਣ ਰੂਪੀ ਤਾਬੜਤੋੜ ਹਮਲੇ...
ਚੰਡੀਗੜ, 5 ਫਰਵਰੀ:(INTERNATIONAL PUNJABI NEWS BUREAU):ਵਿਸ਼ਵ ਭਰ ਦੇ ਪੰਜਾਬੀਆਂ ਅਤੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪਕਾਸ਼ ਪੁਰਬ ਦੇ ਅਵਸਰ ’ਤੇ ਗੁਰਮਤਿ ਸੰਗੀਤਾਚਾਰੀਆ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਮਤਿ ਸੰਗੀਤ ਵਿਭਾਗ ਦੇ ਮੁਖੀ ਅਤੇ ਗੁਰਮਤਿ ਸੰਗੀਤ ਚੇਅਰ ਦੇ ਮੁਖੀ ਡਾ. ਗੁਰਨਾਮ ਸਿੰਘ ਨੂੰ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵਲੋਂ ਗੁਰਮਿਤ ਸੰਗੀਤ ਦੇ ਖੇਤਰ ਵਿੱਚ ਪਾਏ ਵਡਮੁੱਲੇ ਤੇ ਇਤਿਹਾਸਕ...
ਕੋਟਕਪੂਰਾ,5 ਫਰਵਰੀ(ਟਿੰਕੂ ਕੁਮਾਰ) : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸੇਵਾ ਲਹਿਰ ਇਕਾਈ ਕੋਟਕਪੂਰਾ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਥਾਨਕ ਨਵੀਂ ਦਾਣਾ ਮੰਡੀ ਵਿਖੇ 21, 22 ਅਤੇ 23 ਫਰਵਰੀ ਨੂੰ ਰਾਤ 7:00 ਤੋਂ 10:00 ਵਜੇ ਤੱਕ ਕਰਵਾਏ ਜਾਣ ਵਾਲੇ ਸਲਾਨਾ ਗੁਰਮਤਿ ਸਮਾਗਮ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਜਥੇਬੰਦੀ ਦੇ ਸੇਵਾਦਾਰਾਂ ਵੈਦ ਬਗੀਚਾ ਸਿੰਘ ਅਤੇ ਸੁਖਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ 23 ਫਰਵਰੀ ਨੂੰ ਸਵੇਰੇ 10:00...
ਚੰਡੀਗੜ, 5 ਫਰਵਰੀ:(INTERNATIONAL PUNJABI NEWS BUREAU): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਡੇਅਰੀ ਸੈਕਟਰ ਨੂੰ ਹੁਲਾਰਾ ਦੇਣ ਲਈ ਵਿਆਪਕ ਯੋਜਨਾ ਉਲੀਕਣ ਵਾਸਤੇ ਉਚ ਤਾਕਤੀ ਕਮੇਟੀ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰਾਂ ਨਾਲ ਸਬੰਧਤ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਮੀਟਿੰਗ...
ਮੋਗਾ 5 ਫ਼ਰਵਰੀ:(ਜਸ਼ਨ) ਪੰਜਾਬ ਸਰਕਾਰ ਵੱਲੋਂ ਗਰੀਬ ਵਰਗ ਦੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਚਲਾਈ ਜਾ ਰਹੀ ‘ਭਗਤ ਪੂਰਨ ਸਿੰੰਘ ਸਿਹਤ ਬੀਮਾ ਯੋਜਨਾ‘ 31 ਜਨਵਰੀ, 2019 ਨੂੰ ਖਤਮ ਹੋ ਗਈ ਸੀ, ਪ੍ਰੰਤੂ ਹੁਣ ਪੰਜਾਬ ਸਰਕਾਰ ਵੱਲੋੋ ਇਸ ਸਕੀਮ ਦੀ ਮਿਆਦ 31 ਮਈ, 2019 ਤੱਕ ਵਧਾ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਮੋਗਾ ਦੇ ਡਿਪਟੀ ਮੈਡੀਕਲ ਕਮਿਸ਼ਨਰ ਸ੍ਰੀ ਐਸ.ਕੇ.ਸੇਤੀਆ ਨੇ ਦੱਸਿਆ ਕਿ ਇਸ ਯੋਜਨਾ ਵਿੱਚ ਲਾਭ ਲੈਣ ਲਈ ਪਹਿਲਾਂ ਤੋਂ ਜਾਰੀ ਕੀਤੇ ਕਾਰਡ ਹੀ...
ਮੋਗਾ 5 ਫਰਵਰੀ:(ਜਸ਼ਨ): ਜ਼ਿਲਾ ਮੈਜਿਸਟ੍ਰੇਟ, ਮੋਗਾ ਸ੍ਰੀ ਸੰਦੀਪ ਹੰਸ ਆਈ.ਏ.ਐਸ. ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਅੰਦਰ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਦੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਮਾਰਚ, 2019 ਤੱਕ ਲਾਗੂ ਰਹਿਣਗੇ। ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲੇ ਅੰਦਰ ਅਕਸਰ ਅਤੇ ਵਿਸੇਸ਼ ਕਰਕੇ ਬਸੰਤ...
ਮੋਗਾ, 4 ਫਰਵਰੀ (ਜਸ਼ਨ): -ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿੱਚ ਫਾਰਮ.ਡੀ. ਦੇ ਵਿਦਿਆਰਥੀਆਂ ਲਈ ਚੱਲ ਰਹੀ ਤਿੰਨ ਰੋਜ਼ਾ ਵਰਕਸ਼ਾਪ ਦਾ ਸਮਾਪਨ ਸਮਾਰੋਹ ਅੱਜ ਕੀਤਾ ਗਿਆ। ਅੰਤਿਮ ਦਿਨ ਡਾ. ਰਮੇਸ਼ ਏਦਪੂ ਨੇ ਫਾਰਮ.ਡੀ. ਦੇ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਟ੍ਰੇਨਿੰਗ ਅਤੇ ਕੇਸ ਪ੍ਰਜਨਟੈਂਸ਼ਨ ਤੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਦੁਆਰਾ ਕੇਸਾਂ ਨੂੰ ਪ੍ਰਜੇਨਟੈਂਸ਼ਨ ਕੀਤਾ ਗਿਆ ਅਤੇ ਤਕਨੀਕੀ ਤੌਰ ਤੇ ਸਹੀ ਬਣਾਉਣ ਲਈ ਜੋ ਸਾਫਟਵੇਅਰ ਦਾ ਇਸਤੇਮਾਲ ਵਿਦਿਆਰਥੀਆਂ ਨੇ ਕੀਤਾ, ਉਸ ਤੇ...
ਮੋਗਾ 5 ਫ਼ਰਵਰੀ:(ਜਸ਼ਨ): ਜ਼ਿਲਾ ਪ੍ਰਸ਼ਾਸਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਅੱਜ ਸਥਾਨਕ ਮੀਟਿੰਗ ਹਾਲ ਵਿਖੇ ਚੋਣਾਂ ਨਾਲ ਸਬੰਧਤ ਸਿਵਲ ਅਤੇ ਪੁਲੀਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਅਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਗੁਲਨੀਤ ਸਿੰਘ ਖੁਰਾਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ...

