ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ

ਮੋਗਾ 2 ਦਸੰਬਰ(ਜਸ਼ਨ)-ਭਾਰਤ ਚੋਣ ਕਮਿਸਨ ਦੇ ਨਿਰਦੇਸਾਂ ਅਤੇ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਸ. ਦਿਲਰਾਜ ਸਿੰਘ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਜਿਲੇ ‘ਚ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਸੋਸਲ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਜਿਲਾ ਸਵੀਪ ਕੋ-ਆਰਡੀਨੇਟਰ ਬਲਵਿੰਦਰ ਸਿੰਘ ਨੇ 1 ਜਨਵਰੀ, 2018 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਆਪਣਾ ਨਾਂ ਵੋਟਰ ਸੂਚੀ ਵਿੱਚ ਸਾਮਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨਾਂ ਕਿਹਾ ਕਿ ਵੋਟ ਬਣਾਉਣਾ ਅਤੇ ਉਸ ਦਾ ਸਹੀ ਇਸਤੇਮਾਲ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ। ਉਨਾਂ ਦੱਸਿਆ ਕਿ ਵੋਟ ਬਣਾਉਣ ਲਈ ਉਹ ਆਪਣੇ ਇਲਾਕੇ ਦੇ ਬੂਥ ਲੈਵਲ ਅਫਸਰ (ਬੀ.ਐਲ.ਓ) ਜਾਂ ਸਬੰਧਤ ਐਸ.ਡੀ.ਐਮ ਨਾਲ ਸੰਪਰਕ ਕਰ ਸਕਦੇ ਹਨ। ਉਨਾਂ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਲਈ ਆਨਲਾਈਨ ਪੋਰਟਲ ਅਡਤਬ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਪਿੰ੍ਰਸੀਪਲ ਸ੍ਰੀਮਤੀ ਵਿਪਨ ਸਰਮਾ, ਕਲੱਬ ਦੇ ਪ੍ਰਧਾਨ ਓਮ ਪ੍ਰਕਾਸ, ਓ.ਪੀ.ਰਾਏ, ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।