ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖੁਸ਼ੀ ਵਿੱਚ ਜ਼ਿਲ੍ਹਾ ਮੋਗਾ 'ਚ ਸ਼੍ਰੋਮਣੀ ਅਕਾਲੀ ਦਲ ਨੇ ਵੰਡੇ ਲੱਡੂ

ਮੋਗਾ ,3 ਫਰਵਰੀ ( JASHAN ) ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖੁਸ਼ੀ ਵਿੱਚ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿੱਚ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਹਲਕੇ ਦੇ ਚਾਰੇ ਸਰਕਲ ਪ੍ਰਧਾਨ ਰਵਦੀਪ ਸਿੰਘ ਦਾਰਾਪੁਰ ਸਰਕਲ ਪ੍ਰਧਾਨ ਦੌਲਤਪੁਰਾ, ਸਰਕਲ ਪ੍ਰਧਾਨ ਮਾਸਟਰ ਗੁਰਦੀਪ ਸਿੰਘ ਮਹੇਸਰੀ ਸਰਕਲ ਡਰੋਲੀ ਭਾਈ, ਬਿਪਨਪਾਲ ਸਿੰਘ ਖੋਸਾ ਸਰਕਲ ਖੋਸਾ, ਨਰਿੰਦਰ ਸਿੰਘ ਬੁੱਕਣ ਵਾਲਾ ਸਰਕਲ ਘੱਲ ਕਲਾਂ, ਗੁਰਬਿੰਦ ਸਿੰਘ ਸਿੰਘਾ ਵਾਲਾ ਸਰਕਲ ਪ੍ਰਧਾਨ ਚੜਿੱਕ ਤੇ ਦਰਜਾ ਬ ਦਰਜਾ ਆਗੂ ਹਾਜ਼ਰ ਸਨ। ਇਸ ਮੌਕੇ ਤੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਦੇਸ ਦੀ ਸਰਬ ਉੱਚ ਅਦਾਲਤ ਮਾਣਯੋਗ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਹੀ ਨਹੀਂ ਦਿੱਤੀ ਸਗੋਂ ਵਿਰੋਧੀਆਂ ਵੱਲੋਂ ਅਤੇ ਆਪ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਜੋ ਗ਼ਲਤ ਕੂੜ ਪ੍ਰਚਾਰ ਕੀਤਾ ਗਿਆ ਉਸ ਦਾ ਸੱਚ ਵੀ ਲੋਕਾਂ ਦੇ ਸਾਹਮਣੇ ਆ ਗਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਦੇ ਨਸ਼ਾ ਤਸਕਰਾਂ ਨਾਲ ਸਬੰਧ ਬਣਾਕੇ ਪੇਸ਼ ਕਰਦੇ ਰਹੇ ਜਦਕਿ ਉਨ੍ਹਾਂ ਖਿਲਾਫ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਸੀ ਜਿਸ ਤੋਂ ਸਾਬਤ ਹੋ ਗਿਆ ਸੀ ਕਿ ਆਪ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਿਆਸੀ ਕਿੜ ਕੱਢਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਹੀ ਅਜਿਹਾ ਕੀਤਾ ਜਾ ਰਿਹਾ ਸੀ ਪਰ ਮਾਣਯੋਗ ਅਦਾਲਤ ਨੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰਕੇ ਪੰਜਾਬ ਸਰਕਾਰ ਨੂੰ ਝਾੜ ਵੀ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣਾ ਸਾਰਾ ਜ਼ੋਰ ਬਿਕਰਮ ਸਿੰਘ ਮਜੀਠੀਆ ਤੇ ਲਗਾ ਦਿੱਤਾ ਜਦਕਿ ਸੂਬੇ ਦੇ ਲੋਕ ਤਰਾਹ ਤਰਾਹ ਕਰ ਰਹੇ ਹਨ ਅਤੇ ਗੈਂਗਸਟਰਵਾਦ ਐਨਾ ਵਧ ਗਿਆ ਹੈ ਕਿ ਆਮ ਆਦਮੀਆਂ ਨੂੰ ਵੀ ਧਮਕੀਆਂ ਆਉਣ ਲੱਗੀਆਂ ਹਨ। ਸੰਨੀ ਗਿੱਲ ਨੇ ਕਿਹਾ ਕਿ ਸਰਕਾਰ ਚਾਹੁੰਦੀ ਸੀ ਕਿ ਬਿਕਰਮ ਸਿੰਘ ਮਜੀਠੀਆ ਦੀ ਬੜਕ ਬੰਦ ਕਰਵਾਈ ਜਾਵੇ ਪਰ ਐਨਾ ਕੁੱਝ ਕਰਨ ਦੇ ਬਾਵਜੂਦ ਵੀ ਉਸਦੀ ਭੜਕ ਬੰਦ ਨਹੀਂ ਕਰ ਸਕੇ । ਸੰਨੀ ਗਿੱਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਲਈ ਦਿਨ ਰਾਤ ਇੱਕ ਕਰ ਰਹੇ ਹਨ ਅਤੇ ਅੱਜ ਪੰਜਾਬ ਦਾ ਸਾਰਾ ਅਵਾਮ ਸੁਖਬੀਰ ਸਿੰਘ ਬਾਦਲ ਨਾਲ ਹੈ ਅਤੇ ਕੰਧ ਤੇ ਲਿਖਿਆ ਹੈ ਕਿ ਸਾਲ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਏਗੀ ਜਿਸਨੂੰ ਕੋਈ ਵੀ ਰੋਕ ਨਹੀਂ ਸਕੇਗਾ ਅਤੇ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀਆਂ ਸਰਕਾਰਾਂ ਦਾ ਅੰਤ ਹੋ ਜਾਵੇਗਾ। ਇਸ ਮੌਕੇ ਹੋਰ ਸੀਨੀਅਰ ਆਗੂਆਂ ਵਿੱਚ ਸਾਬਕਾ ਚੇਅਰਮੈਨ ਜਗਦੀਸ਼ ਛਾਬੜਾ, ਕੌਂਸਲਰ ਮਨਜੀਤ ਸਿੰਘ ਧੰਮੂ, ਸਾਬਕਾ ਕੌਂਸਲਰ ਚਰਨਜੀਤ ਸਿੰਘ ਝੰਡੇਆਣਾ, ਰਣਜੀਤ ਸਿੰਘ ਭਾਊ, ਨਸੀਬ ਸਿੰਘ ਰੱਤੂ, ਸੁਖਬੀਰ ਸਿੰਘ ਗਿੱਲ, ਪਰਮਜੀਤ ਸਿੰਘ ਨੈਸਲੇ, ਸੁਖਚੈਨ ਸਿੰਘ ਰਾਮੂਵਾਲਾ, ਮਹਿੰਦਰ ਸਿੰਘ, ਜਗਤਾਰ ਸਿੰਘ ਸਾਬਕਾ ਕੌਂਸਲਰ, ਪਰਮਿੰਦਰ ਸਿੰਘ ਸਫਰੀ ਸਾਬਕਾ ਕੌਂਸਲਰ, ਪ੍ਰੇਮ ਸਿੰਘ ਚੱਕੀ ਵਾਲੇ, ਜਤਿੰਦਰ ਸਿੰਘ, ਸੁਰਜੀਤ ਸਿੰਘ ਸੰਧੂਆਂ ਵਾਲਾ ਸਾਬਕਾ ਸਰਪੰਚ, ਹਰਪ੍ਰੀਤ ਸਿੰਘ ਖੀਵਾ, ਬਿੱਟੂ ਗਿੱਲ ਸਾਬਕਾ ਕੌਂਸਲਰ, ਕਾਲਾ ਸਿੰਘ ਸਫਰੀ, ਦਿਲਪ੍ਰੀਤ ਸਿੰਘ ਖੋਸਾ ਪਾਂਡੋ, ਦਿਲਬਾਗ ਸਿੰਘ ਰੰਧਾਵਾ, ਅਨੂਪ ਸਿੰਘ ਸੰਧੂ, ਦਿਲਬਾਗ ਸਿੰਘ ਬਿੱਟੂ, ਜਸਨੂਰ ਸਿੰਘ ਗਿੱਲ, ਉਂਕਾਰ ਸਿੰਘ ਬਾਠ, ਅਨਮੋਲਜੀਤ ਸਿੰਘ, ਗੁਰਜੰਟ ਸਿੰਘ ਸਰਪੰਚ, ਗੁਰਤੇਜ ਸਿੰਘ ਸਰਪੰਚ, ਹਰਮਨਦੀਪ ਸਿੰਘ ਦੌਲਤਪੁਰਾ, ਏਕਮ ਬੈਂਸ, ਪ੍ਰੀਤ ਜੰਮੂ, ਮਨਜੀਤ ਸਿੰਘ ਮਿੰਟੂ, ਅਨਿੱਤਰ ਸਿੰਘ ਬਲਾਕ ਸੰਮਤੀ ਮੈਂਬਰ ਆਦਿ ਹਾਜ਼ਰ ਸਨ।


