ਪਟਿਆਲਾ 28 ਅਪ੍ਰੈਲ ( JASHAN) ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਵਫ਼ਦ ਨੇ ਅੱਜ ਪੀਐਸਪੀਸੀਐਲ ਦੇ ਚੇਅਰਮੈਨ ਸ਼੍ਰੀ ਬਸੰਤ ਗਰਗ (ਆਈ ਏ ਐਸ) ਅਤੇ ਡਾਇਰੈਕਟਰ ਵੰਡ ਇੰਜ. ਇੰਦਰਵੀਰ ਸਿੰਘ ਨੂੰ ਮਿਲ ਕੇ ਪੰਜਾਬ ਵਿੱਚ ਅੱਤ ਦੀ ਗਰਮੀ ਵਿੱਚ ਬਿਜਲੀ ਦੇ ਲੱਗ ਰਹੇ ਲੰਮੇ ਪਾਵਰ ਕੱਟਾਂ ਤੋਂ ਲੋਕਾਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ ਤੋਂ ਨਿਜਾਤ ਦਵਾਉਣ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ। ਵਫ਼ਦ ਨੇ ਖੇਤੀ ਖੇਤਰ ਨੂੰ ਬੱਝਵੇਂ ਰੂਪ ਵਿੱਚ ਅੱਠ ਘੰਟੇ ਅਤੇ ਨਿਰਵਿਘਨ 24 ਘੰਟੇ ਘਰੇਲੂ...
News
ਧਰਮਕੋਟ, 27 ਅਪ੍ਰੈਲ (JASHAN) — ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ ਕਿਉਂਕਿ ਲੋਕਾਂ ਨੇ ਪਹਿਲਾਂ ਰਹੀਆਂ ਸਾਰੀਆਂ ਸਰਕਾਰਾਂ ਦੇ ਰਾਜਭਾਗ ਨੂੰ ਧਿਆਨ ਨਾਲ ਪਰਖ ਲਿਆ ਹੈ ਅਤੇ ਹੁਣ ਉਹ ਬਦਲਾਅ ਦੇ ਮੂਡ ਵਿੱਚ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਨੇ ਆਪਣੇ ਤਜਰਬੇ ਨਾਲ ਵੇਖ ਲਿਆ ਹੈ ਕਿ ਕਿਹੜੀ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ...
MOGA ,26 ਅਪ੍ਰੈਲ ( JASHAN ) ਅੱਜ ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਸੁਤੰਤਰਤਾ ਸੈਨਾਨੀ ਹਾਲ ਮੋਗਾ ਵਿਖੇ ਹੋਈ|ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦਿਗਵਿਜੇਪਾਲ ਸ਼ਰਮਾ, ਹਰਜਿੰਦਰ ਸਿੰਘ, ਯੁੱਧਜੀਤ ਸਿੰਘ, ਗੁਰਮੇਲ ਸਿੰਘ ਕੁਲਰੀਆਂ,ਸੁਖਚੈਨ ਸਿੰਘ, ਅਜੇ ਸ਼ਰਮਾ, ਬਰਿੰਦਰ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਅਤੇ 17-07-20 ਤੋ ਬਾਅਦ ਭਰਤੀ 3704, 2392, 6635, 4161 ਜਥੇਬੰਦੀਆਂ...
ਮੋਗਾ ,25ਅਪ੍ਰੈਲ ( ਜਸ਼ਨ )ਨਵੇਂ ਸੈਸ਼ਨ ਦੇ ਇੱਕ ਮਹੀਨਾ ਲੰਘ ਜਾਣ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਅਜੇ ਤੱਕ ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਕੋਈ ਦਿਸ਼ਾ ਨਿਰਦੇਸ਼ ਨਹੀਂ ਦਿੱਤੇ ਗਏ|ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਅਤੇ ਜਿਲ੍ਹਾ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਅਧਿਆਪਕਾਂ ਦੀਆਂ...
ਧਰਮਕੋਟ, 27 ਅਪ੍ਰੈਲ (ਦਵਿੰਦਰ ਸਿੰਘ ਬਿੱਟੂ ) ਨਗਰ ਕੌਂਸਲ ਧਰਮਕੋਟ ਵੱਲੋਂ ਕੁਝ ਦਿਨ ਪਹਿਲਾਂ ਦੁਕਾਨਾਂ ਦੇ ਅੱਗੇ ਤਕਰੀਬਨ ਪੰਜ ਛੇ ਫੁੱਟ ਛੱਡ ਕੇ ਪੱਟੀ ਬਣਾਈ ਗਈ ਕਿ ਇਸ ਪੱਟੀ ਦੇ ਪਿੱਛੇ ਹੀ ਦੁਕਾਨਦਾਰ ਆਪਣਾ ਸਮਾਨ ਰੱਖਣ ਤਾਂ ਜੋ ਟਰੈਫਿਕ ਦੇ ਵਿੱਚ ਵਿਘਨ ਨਾ ਪਵੇ ।ਦੁਕਾਨਦਾਰਾਂ ਨੇ ਇਹਨਾਂ ਕਾਨੂੰਨਾਂ ਦੀ ਪਾਲਣਾ ਕੀਤੀ। ਪਰ ਇਥੇ ਇਹ ਦੱਸਣਾ ਬਣਦਾ ਹੈ ਕਿ ਕੁਝ ਦੁਕਾਨਦਾਰਾਂ ਦੇ ਅੱਗੇ ਰੇੜੀਆਂ ਲੱਗਦੀਆਂ ਹਨ ਅਤੇ ਉਹਨਾਂ ਰੇੜੀਆਂ ਤੋਂ ਦੁਕਾਨਦਾਰ ਵੀ ਪੈਸੇ ਲੈਂਦੇ ਹਨ ਤੇ ਨਗਰ...
****ਸਿੱਖਿਆ ਦੇ ਨਾਲ-ਨਾਲ ਵਿਦਿਆਰਥੀ ਅੰਦਰ ਛੁਪੀ ਕਲਾ ਨੂੰ ਉਤਸ਼ਾਹਿਤ ਕਰਨਾ ਵੀ ਬਹੁਤ ਜ਼ਰੂਰੀ : ਕਮਲ ਸੈਣੀ ਮੋਗਾ, 26 ਅਪ੍ਰੈਲ(JASHAN): ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਫ਼#39;ਟੈਲੇਂਟ ਹੰਟ-2026ਫ਼#39; ਦਾ ਅਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਆਪਣੇ ਅੰਦਰ ਛੁਪੀ ਪ੍ਰਤਿਭਾ ਦਾ ਦਿਲ ਖਿੱਚਵਾਂ...
ਮੋਗਾ, 26 ਅਪ੍ਰੈਲ(JASHAN): ਅਨਮੋਲ ਵੈਲਫੇਅਰ ਕਲੱਬ ਵੱਲੋਂ ਮਾਤਾ ਚਿੰਤਪੂਰਨੀ ਜੀ ਦੇ ਜਨਮ ਦਿਵਸ ਦੇ ਸਨਮਾਨ ਵਿੱਚ 30 ਅਪ੍ਰੈਲ ਨੂੰ ਮੋਗਾ ਦੇ ਲਾਲਚੰਦ ਧਰਮਸ਼ਾਲਾ (9 ਟਾਊਨ) ਵਿਖੇ ਰਾਤ 8:00 ਵਜੇ ਤੋਂ 11:00 ਵਜੇ ਤੱਕ 'ਚੌਕੀ' ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਮਾਗਮ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਨੇ ਦੱਸਿਆ ਕਿ ਚੌਂਕੀ ਸਮਾਰੋਹ ਦੌਰਾਨ ਪ੍ਰਸਿੱਧ ਭਗਤ ਗਾਇਕ ਆਕਾਸ਼ ਵਰਮਾ (ਮੁੰਬਈ ਤੋਂ) ਵੱਲੋਂ ਮਾਂ ਭਗਵਤੀ ਦੀ ਉਸਤਤ ਗਾਇਨ ਕੀਤੀ...
*****ਕਰਮਚਾਰੀਆਂ ਨੂੰ ਸਮਾਜਿਕ ਸੁਰੱਖਿਆ ਯੋਜਨਾਵਾਂ ਬਾਰੇ ਜਾਣਕਾਰੀ ਮੋਗਾ ,27 ਅਪ੍ਰੈਲ (ਜਸ਼ਨ) ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗੁਰੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਯੋਗ ਅਗੁਵਾਈ ਹੇਠ ਮਜ਼ਦੂਰ ਅਤੇ ਰੋਜ਼ਗਾਰ ਮੰਤਰਾਲੇ ਦੇ ਦਿਸ਼ਾ ਨਿਰਦੇਸ਼ ਤਹਿਤ “ਨਿਧਿ ਆਪਕੇ ਨਿਕਟ” ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ...
ਮੋਗਾ , 28 ਅਪਰੈਲ(ਜਸ਼ਨ ) ਕਾਂਗਰਸ ਪਾਰਟੀ 'ਚ ਵਫਾਦਾਰੀ ਨਿਭਾਉਣ ਵਾਲੇ ਕੇ.ਕੇ.ਤਿਵਾੜੀ ਕਿਸੇ ਵੀ ਜਾਣ ਪਹਿਚਾਣ ਦੇ ਮੁਹਤਾਜ ਨਹੀਂ ਜਿਨਾਂ ਨੇ ਹਮੇਸ਼ਾ ਪਾਰਟੀ ਪ੍ਰਤੀ ਵਫਾਦਾਰੀ ਨਿਭਾਈ l ਮਿਠ ਬੋਲੜੇ ਸੁਭਾਅ ਦੇ ਮਾਲਕ ਕੇ.ਕੇ.ਤਿਵਾੜੀ ਅੱਜ ਤੱਕ ਕਾਂਗਰਸ ਪਾਰਟੀ ਤੋਂ ਬਗੈਰ ਕਦੇ ਵੀ ਇਧਰ ਉਧਰ ਨਹੀਂ ਹੋਏ ਅਤੇ ਇਹਨਾਂ ਦੀਆਂ ਜਿੰਮੇਵਾਰੀਆਂ ਨੂੰ ਪ੍ਰਤੀ ਵਰਕਰ ਅਹੁਦੇਦਾਰ ਦੇ ਤੌਰ ਤੇ ਪਾਰਟੀ ਨੇ ਉਹਨਾਂ ਨੂੰ ਅਨੁਸ਼ਾਸਨ ਕਮੇਟੀ ਦੇ ਮੈਂਬਰ ਵਜੋਂ ਨਿਯੁਕਤੀ ਕੀਤਾ l ਕਾਂਗਰਸ ਦੇ ਸਰਗਰਮ...
ਅਜੋਕੇ ਸਮੇਂ ਵਿਚ ਮਨੁੱਖੀ ਸੱਭਿਅਤਾ ਸਾਹਮਣੇ ਸਭ ਤੋਂ ਵੱਡੀਆਂ ਸਮੱਸਿਆਵਾਂ 'ਚੋਂ ਇਕ ਸਮੱਸਿਆ ਹੈ ਦਿਨੋ-ਦਿਨ ਵਧ ਰਹੀ ਆਲਮੀ ਤਪਸ਼। ਪਿਛਲੇ ਕੁਝ ਦਹਾਕਿਆਂ ਤੋਂ ਧਰਤੀ ਦੇ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨਾਲ ਆਲਮੀ ਤਪਸ਼ ਵੀ ਨਿਰੰਤਰ ਵਧਦੀ ਜਾ ਰਹੀ ਹੈ। ਇਸ ਕਾਰਨ ਮੌਸਮ ਦਾ ਵਰਤਾਰਾ ਹੌਲੀ-ਹੌਲੀ ਪਰ ਲਗਾਤਾਰ ਬਦਲ ਰਿਹਾ ਹੈ ਅਤੇ ਕੁਦਰਤੀ ਸੰਤੁਲਨ ਵਿਗੜ ਰਿਹਾ ਹੈ, ਜਿਸ ਨਾਲ ਮਨੁੱਖੀ ਅਤੇ ਬਾਕੀ ਜੀਵਾਂ ਦੇ ਨਾਲ-ਨਾਲ ਖੇਤੀਬਾੜੀ ਲਈ ਵੀ ਕਈ ਖ਼ਤਰੇ ਪੈਦਾ ਹੋ ਰਹੇ...

