News

*ਮੋਦੀ ਦੀਆਂ ਸੱਜੀਆਂ-ਖੱਬੀਆਂ ਬਾਂਹਾਂ ਬਣ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਯਤਨਸ਼ੀਲ ਹਨ ਬਾਦਲ ਅਤੇ ਅਮਰਿੰਦਰ- 'ਆਪ' ਚੰਡੀਗੜ੍ਹ, 9 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ-ਪ੍ਰਦਰਸ਼ਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਤੁਰੰਤ ਆਲ ਪਾਰਟੀ ਮੀਟਿੰਗ ਬੁਲਾ ਕੇ 31 ਕਿਸਾਨ ਜਥੇਬੰਦੀਆਂ ਦੇ ਪ੍ਰਧਾਨਾਂ ਨੂੰ ਮੀਟਿੰਗ...
ਨਿਹਾਲਸਿੰਘਵਾਲਾ 9 ਅਕਤੂਬਰ (ਜਸ਼ਨ) :ਅੱਜ ਇੱਥੋਂ ਥੋੜੀ ਦੂਰ ਮਾਛੀਕੇ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾਈ ਮੀਟਿੰਗ ਵਿੱਚ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਭਰ ਵਿੱਚ ਚੱਲ ਰਹੇ ਅਣਮਿਥੇ ਸਮੇਂ ਦੇ ਸਾਂਝੇ ਧਰਨਿਆਂ ਨੂੰ ਧੜੱਲੇ ਨਾਲ ਜਾਰੀ ਰੱਖਦਿਆਂ 25 ਅਕਤੂਬਰ ਨੂੰ ਦੁਸ਼ਹਿਰੇ ਮੌਕੇ ਜਥੇਬੰਦੀ ਦੀ ਪਹੁੰਚ ਵਾਲੇ ਹਰ ਸ਼ਹਿਰ ਤੇ ਕਸਬੇ ਅੰਦਰ ਮੋਦੀ ਭਾਜਪਾ ਸਰਕਾਰ ਅਤੇ ਕਾਰਪੋਰੇਟ ਗੱਠਜੋੜ ਦੇ ਪੁਤਲੇ ਅੱਜ...
*ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ 'ਤੇ ਵਾਇਟ ਪੇਪਰ ਜਾਰੀ ਕਰੇ ਕੈਪਟਨ ਸਰਕਾਰ : ਪਰਮਜੀਤ ਸਿੰਘ ਕੈਂਥ ਚੰਡੀਗੜ• , 8 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :--ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋਂ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਿਆਂ ਦੇ ਵਿਰੋਧ ਵਿੱਚ ਪੰਜਾਬ 'ਚ ਚੱਕਾ ਜਾਮ ਕਰਨ ਦੀ ਹਮਾਇਤ ਦਾ ਐਲਾਨ ਕਰਦਿਆਂ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਅੱਜ ਪ੍ਰੈੱਸ ਕਲੱਬ ਚੰਡੀਗੜ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ...
ਪਟਿਆਲਾ, 8 ਅਕਤੂਬਰ (ਜਸਵੰਤ ਗਿੱਲ)- ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਦੋਸ਼ ਲਾਇਆ ਹੈ ਕਿ ਮੋਦੀ ਸਰਕਾਰ ਰਾਸ਼ਟਰਵਾਦ ਦੇ ਨਾਂ 'ਤੇ ਦੇਸ਼ ਉਤੇ ਮੁੜ ਕੰਪਨੀ ਰਾਜ ਥੋਪ ਰਹੀ ਹੈ। ਇਸੇ ਲਈ ਉਹ ਜਿੱਥੇ ਤਿੰਨ ਨਵੇਂ ਖੇਤੀ ਕਾਨੂੰਨ ਪਾਸ ਕਰਕੇ ਖੇਤੀ ਖੇਤਰ ਨੂੰ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਨ ਦਾ ਰਾਹ ਪੱਧਰਾ ਕਰ ਰਹੀ ਹੈ, ਉਥੇ ਲੰਬੇ ਕੋਰੋਨਾ ਲਾਕਡਾਊਨ ਦੇ ਬਾਵਜੂਦ ਸਖ਼ਤ ਮੰਦਹਾਲੀ ਦਾ ਸਾਹਮਣਾ ਕਰ ਰਹੀਆਂ ਕਰੋੜਾਂ ਗਰੀਬ ਔਰਤਾਂ, ਮਜ਼ਦੂਰਾਂ ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਦੇ ਕਰਜ਼ੇ...
ਚੰਡੀਗੜ, 8 ਅਕਤੂਬਰ : ਜ਼ਿਲਾ ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਤਰੱਕੀ ਹਾਸਲ ਕਰਨ ਮਗਰੋਂ ਸਿਹਤ ਅਤੇ ਪਰਵਾਰ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਬਣ ਗਏ ਹਨ। ਉਨਾਂ ਦੀ ਨਵੀਂ ਨਿਯੁਕਤੀ ਸਬੰਧੀ ਹੁਕਮ ਅੱਜ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਆਈ.ਏ.ਐਸ. ਅਧਿਕਾਰੀ ਸ੍ਰੀ ਹੁਸਨ ਲਾਲ ਵਲੋਂ ਜਾਰੀ ਕੀਤੇ ਗਏ। ਉਨਾਂ ਨੇ ਚੰਡੀਗੜ ਵਿਚ ਸਿਹਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅੱਜ ਦੁਪਹਿਰ ਅਪਣਾ ਅਹੁਦਾ ਸੰਭਾਲ ਲਿਆ। ਕੁੱਝ ਸਾਲ ਪਹਿਲਾਂ ਬਲੱਡ ਕੈਂਸਰ ਦੀ ਨਾਮੁਰਾਦ ਬੀਮਾਰੀ ਤੋਂ...
*ਸੂਬਾ ਸਰਕਾਰ ਦੀ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਲੜਾਈ 'ਚ ਸਹਿਯੋਗ ਦੇਣ ਤੋਂ ਇਨਕਾਰ ਕਰਨ ਉਪਰੰਤ ਹੁਣ ਸੁਝਾਅ ਦੇਣ ਵਾਲਾ ਸੁਖਬੀਰ ਕੌਣ ਹੁੰਦਾ ਚੰਡੀਗੜ੍ਹ, 8 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 'ਫਿਕਸਡ ਮੈਚ' ਦੇ ਲਾਏ ਦੋਸ਼ਾਂ ਦੀ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਬੇਤੁਕਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ...
ਚੰਡੀਗੜ੍ਹ, 8 ਅਕਤੂਬਰ 2020 - (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੂਬੇ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਅਪੀਲ ਨੂੰ ਠੁਕਰਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਾਨੂੰਨ ਲਿਆਉਣ ਵਿਚ ਜਾਣ ਬੁੱਝ ਕੇ ਦੇਰੀ ਕਰਦਿਆਂ ਫਿਕਸ ਮੈਚ ਖੇਡਣਾ ਬੰਦ ਕਰਨ ਕਿਉਂਕਿ ਇਹ ਖੇਤੀ ਕਾਨੂੰਨ ਪੰਜਾਬ ਦੇ ਕਿਸਾਨਾਂ ਦੇ ਭਵਿੱਖ ਲਈ ਨੁਕਸਾਨਦੇਹ ਹਨ। ਇਥੇ ਜਾਰੀ ਕੀਤੇ ਇਕ...
Tags: SHROMANI AKALI DAL
ਮੋਗਾ,8 ਅਕਤੂਬਰ (ਜਸ਼ਨ): ਦੇਸ਼ ਦੇ ਉਘੇ ਸਿਆਸਤਦਾਨ ਰਾਮਵਿਲਾਸ ਪਾਸਵਾਨ ਦੀ ਅੱਜ ਮੌਤ ਹੋ ਗਈ । ਉਹ ਕਾਫੀ ਸਮੇਂ ਤੋਂ ਜ਼ੇਰੇ ਇਲਾਜ ਸਨ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਸਨ । ਉਹਨਾਂ ਦੇ ਪੁੱਤਰ ਚਿਰਾਗ ਪਾਸਵਾਨ ਨੇ ਅੱਜ ਟਵੀਟ ਕਰਦਿਆਂ ਆਖਿਆ ‘‘ਪਾਪਾ ,ਹੁਣ ਤੁਸੀਂ ਇਸ ਦੁਨੀਆਂ ਵਿਚ ਨਹੀਂ ਹੋ ਲੇਕਿਨ ਮੈਂ ਜਾਣਦਾ ਹਾਂ ਕਿ ਤੁਸੀਂ ਜਿੱਥੇ ਵੀ ਹੋ ਹਮੇਸ਼ਾ ਮੇਰੇ ਨਾਲ ਹੋ।’’ ਭਾਵਕ ਹੋਏ ਚਿਰਾਗ ਨੇ ਆਪਣੇ ਪਿਤਾ ਨਾਲ ਆਪਣੇ ਬੱਚਪਨ ਦੀ ਤਸਵੀਰ ਟਵਿੱਟਰ ਤੇ ਪਾਈ ਹੈ ।
Tags: ਭੋਗ ’ਤੇ ਵਿਸ਼ੇਸ਼- OBITUARY
ਮੋਗਾ,8 ਅਕਤੂਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ‘ਚ ਕੋਵਿਡ 19 ਦੇ ਚੱਲਦਿਆਂ ਆਨ ਲਾਈਨ ਛਿਮਾਹੀ ਪਰੀਖਿਆਵਾਂ ਸਫ਼ਲਤਾਪੁਰਵਕ ਖਤਮ ਹੋਈਆਂ। ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਦੀ ਅਗਲੀ ਪੜ੍ਹਾਈ ਮਾਈਕਰੋਸੋਫ਼ਟ ਟੀਮ ਐਪ ਰਾਹੀਂ ਕਰਵਾਉਣ ਦਾ ਫੈਸਲਾ ਲਿਆ ਗਿਆ। ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਅਤੇ ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ ਨੇ ਦੱਸਿਆ ਕਿ ਸਕੂਲ ਵੱਲੋਂ ਆਨ ਲਾਈਨ ਪੜ੍ਹਾਈ ਨੂੰ ਹੋਰ ਬਿਹਤਰ ਤਰੀਕੇ ਨਾਲ ਚਲਾਉਣ ਲਈ ਮਾਈਕਰੋਸੋਫ਼ਟ ਟੀਮ ਐਪ ਰਾਹੀਂ...
ਮੋਗਾ, 8 ਅਕਤੂਬਰ (ਜਸ਼ਨ) : (ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ ਕਰੋ ਜੀ) ਮੋਗਾ ਪੁਲਿਸ ਨੇ ਹਾਈਵੇਅ ਚੋਰੀ ਦੀਆਂ ਵਾਰਦਾਤਾਂ, ਫਿਰੌਤੀ ਦੇ ਲਈ ਕਤਲ ਦੀ ਕੋਸ਼ਿਸ਼, ਗੈਂਗ ਵਾਰ ਅਤੇ ਖੋਹ ਦੇ ਕਈ ਮਾਮਲਿਆਂ ਵਿੱਚ ਸ਼ਾਮਲ 2 ਬਹੁਤ ਹੀ ਬਦਨਾਮ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਜੀ ਅਤੇ ਅੰਤਰ ਜ਼ਿਲ੍ਹਾ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐਸਐਸਪੀ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ...
Tags: PUNJAB POLICE

Pages