ਗੋਲਡਨ ਐਜੂਕੇਸ਼ਨਜ਼ ਦੇ ਐੱਮ ਡੀ ਸੁਭਾਸ਼ ਪਲਤਾ ਨੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਵਿਰਾਸਤੀ ਪੌਦੇ ਲਗਾਉਣ ਦੀ ਮੁਹਿੰਮ ਦੀ ਕੀਤੀ ਆਰਭੰਤਾ

ਮੋਗਾ, 7 ਅਕਤੂਬਰ (ਜਸ਼ਨ) : ਵਿਦਿਆਰਥੀਆਂ ਦੇ ਵਿਦੇਸ਼ ਜਾ ਕੇ ਸਿੱਖਿਆ ਹਾਸਲ ਕਰਨ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਮਾਲਵੇ ਦੀ ਵਕਾਰੀ ਸੰਸਥਾ ਗੋਲਡਨ ਐਜੂਕੇਸ਼ਨਜ਼ ਵੱਲੋਂ ਜਿੱਥੇ ਵਿਦੇਸ਼ ਜਾਣ ਲਈ ਵਿਦਿਆਰਥੀਆਂ ਦੀ ਅਗਵਾਈ ਕੀਤੀ ਜਾ ਰਹੀ ਹੈ ਉੱਥੇ ਲੋਕ ਭਲਾਈ ਦੇ ਕਾਰਜਾਂ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਨੇ। ਇਸੇ ਕੜੀ ਤਹਿਤ ਗੋਲਡਨ ਐਜੂਕੇਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਸੁਭਾਸ਼ ਪਲਤਾ ਵੱਲੋਂ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਵਿਰਾਸਤੀ ਪੌਦੇ ਲਗਾਉਣ ਦੀ ਮੁਹਿੰਮ ਆਰੰਭੀ ਗਈ ਹੈ । ਉਹਨਾਂ ਫਰਮਾਂਹ ਦੇ ਪੌਦੇ ਲਗਾਉਂਦਿਆਂ ਆਖਿਆ ਕਿ ਬੇਸ਼ੱਕ ਸਰਕਾਰ ਲੋਕਾਂ ਲਈ ਹਰ ਤਰਾਂ ਦੀ ਸੁੱਖ ਸੁਵਿਧਾ ਮੁਹੱਈਆ ਕਰਵਾ ਰਹੀ ਹੈ ਪਰ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਸਰਕਾਰ ਵੱਲੋਂ ਨਿਰਮਾਣ ਕੀਤੇ ਕਿਸੇ ਵੀ ਪ੍ਰੌਜੈਕਟ ਦੀ ਸਾਂਭ ਸੰਭਾਲ ਲਈ ਆਪਣੇ ਫਰਜ਼ਾਂ ਦੀ ਪੂਰਤੀ ਕਰਦੇ ਰਹਿਣ । ਉਹਨਾਂ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਇੰਪਰੂਵਮੈਂਟ ਟਰੱਸਟ ਮੋਗਾ ਵੱਲੋਂ ਸ਼ਹੀਦ ਭਗਤ ਸਿੰਘ ਮਾਰਕੀਟ ਵਿਚ ਬਹੁਤ ਸੁੰਦਰ ਪਾਰਕ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਉਹ ਨਿੱਜੀ ਤੌਰ ’ਤੇ ਗੋਲਡਨ ਐਜੂਕੇਸ਼ਨਜ਼ ਦੇ ਨੁਮਾਇੰਦੇ ਹੋਣ ਦੇ ਨਾਤੇ ਪਾਰਕ ਦੀ ਸਾਂਭ ਸੰਭਾਲ ਲਈ ਅਕਸਰ ਯਤਨ ਕਰਦੇ ਰਹਿੰਦੇ ਨੇ । ਉਹਨਾਂ ਆਖਿਆ ਕਿ ਹੁਣ ਉਹਨਾਂ ਦੀ ਕੋਸ਼ਿਸ ਹੈ ਕਿ ਪਾਰਕ ਵਿਚ ਅਜਿਹੇ ਪੌਦੇ ਲਗਾਏ ਜਾਣ ਜੋ ਛਾਂ ਵੀ ਦੇਣ ਅਤੇ ਵਾਤਵਰਨ ਸ਼ੁੱਧਤਾ ਲਈ ਵੱਧ ਤੋਂ ਵੱਧ ਆਕਸੀਜ਼ਨ ਮੁਹੱਈਆ ਕਰਵਾਉਣ ਪਰ ਇਸ ਦੇ ਨਾਲ ਨਾਲ ਸਾਨੂੰ ਰਵਾਇਤੀ ਪੌਦਿਆਂ ਦੀ ਯਾਦ ਵੀ ਦਿਵਾਉਂਦੇ ਰਹਿਣ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


