ਖੇਤੀ ਵਿਰੋਧੀ ਕਾਨੂੰਨਾਂ ਖਿਲਾਫ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਜੈਤੋ ਰੇਲਵੇ ਟਰੈਕ ਤੇ ਧਰਨਾ ਲਗਾ ਕੇ ਮੋਦੀ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

ਜੈਤੋ,1 ਅਕਤੂਬਰ (ਮਨਜੀਤ ਢੱਲਾ)- ਅੱਜ ਇਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ)ਭਾਰਤੀ ਕਿਸਾਨ ਯੂਨੀਅਨ ਏਕਤਾ (ਕ੍ਰਾਂਤੀਕਾਰੀ) ਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ ਲਗਾਤਾਰ ਚਲਾਏ ਸੰਘਰਸ਼ ਵਜੋਂ ਅੱਜ ਜੈਤੋ ਵਿਖੇ ਰੇਲਵੇ ਟਰੈਕ ਤੇ ਧਰਨਾ ਦੇ ਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਕਿਸਾਨ ਆਗੂਆਂ ਤੇ ਬੁਲਾਰਿਆਂ ਨੇ ਕੇਂਦਰ ਸਰਕਾਰ ਦੀ ਕਿਸਾਨ ਮਜ਼ਦੂਰ ਲੋਕ ਵਿਰੋਧੀ ਨੀਤੀਆਂ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਜਥੇਬੰਦੀ ਦੇ ਵਰਕਰਾਂ ਵੱਲੋਂ ਜੈਤੋ ’ਚ ਅਣਮਿੱਥੇ ਸਮੇਂ ਰੇਲ ਰੋਕੋ ਧਰਨਾ ਲਗਾ ਕੇ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਕੀਤੇ ਬਿੱਲ ਪਾਸ ਦਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਧਰ 31 ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਰੇਲ ਰੋਕੋ ਪ੍ਰੋਗਰਾਮ ’ਚ ਸ਼ਮੂਲੀਅਤ ਕੀਤੀ ਤੇ ਧਰਨਿਆਂ ਨੂੰ ਸਫਲ ਬਣਾਇਆ ਗਿਆ । ਕਿਸਾਨ ਜਥੇਬੰਦੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿਸਾਨ ਮਜ਼ਦੂਰ ਕੇਂਦਰੀ ਸਰਕਾਰ ਅਤੇ ਮੋਦੀ ਦੇ ਸਰਮਾਏਦਾਰ ਕਾਰਖਾਨੇਦਾਰਾਂ / ਅਦਾਰਿਆਂ ਅਤੇ ਭਾਜਪਾ ਦੇ ਮੰਤਰੀਆਂ/ ਵਿਧਾਇਕਾਂ/ ਆਗੂਆਂ ਖਿਲਾਫ਼ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ ਲਗਾਤਾਰ ਮਰਦੇ ਦਮ ਤੱਕ ਸੰਘਰਸ਼ ਜਾਰੀ ਰੱਖਣਾ ਚਾਹੀਦਾ ਹੈ । ਇਸ ਧਰਨੇ ਵਿੱਚ ਕਿਸਾਨ ਆਗੂਆਂ ਦਾ ਭਾਰੀ ਗਿਣਤੀ ਵਿੱਚ ਇਕੱਠ ਦਿਖਾਈ ਦਿੱਤਾ । ਤੇ ਪਾਸ ਕੀਤੇ ਖੇਤੀ ਆਰਡੀਨੈਂਸਾਂ ਦਾ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ ।


