News

*ਲੋਕ ਨੁਮਾਇੰਦਿਆਂ ਦੇ ਤਜ਼ਰਬੇ ਸਦਕਾ ਕਰੋਨਾ ਮਹਾਂਮਾਰੀ ਖਿਲਾਫ਼ ਵਿੱਢੀ ਜੰਗ ਵਿਚ ਫਤਿਹ ਹਾਸਲ ਕੀਤੀ ਜਾ ਸਕੇਗੀ: ਵਿਧਾਇਕ ਡਾ: ਹਰਜੋਤ ਕਮਲ ਮੋਗਾ,7 ਅਕਤੂਬਰ (): ਪੰਜਾਬ ਸਰਕਾਰ ਵੱਲੋਂ ਕੋਵਿਡ 19 ਖਿਲਾਫ਼ ਫਤਿਹ ਹਾਸਲ ਕਰਨ ਦੇ ਮਕਸਦ ਨਾਲ ਸਮੁੱਚੇ ਪੰਜਾਬ ਵਿਚ ਲੋਕ ਸਾਂਝੇਦਾਰੀ ਪ੍ਰੌਜੈਕਟ ਆਰੰਭਿਆ ਗਿਆ ਹੈ, ਜਿਸ ਤਹਿਤ ਸਮਾਜਿਕ ਭਾਗੀਦਾਰੀ ਯਕੀਨੀ ਬਣਾਉਣ ਲਈ, ਲੋਕ ਸਾਂਝੇਦਾਰੀ ਮਿਸ਼ਨ ਫਤਿਹ ਕਮੇਟੀਆਂ ਮਨੋਨੀਤ ਕੀਤੀਆਂ ਗਈਆਂ ਹਨ। ਮੋਗਾ ਜ਼ਿਲ੍ਹੇ ਲਈ ਐਲਾਨੀ ਲੋਕ ਸਾਂਝੇਦਾਰੀ ਮਿਸ਼ਨ...
Tags: COVID 19
ਚੰਡੀਗੜ, 7 ਅਕਤੂਬਰ: (ਜਸ਼ਨ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਹਿਸੀਲ ਖਡੂਰ ਸਾਹਿਬ, ਜ਼ਿਲਾ ਤਰਨ ਤਾਰਨ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਾਕੇਸ਼ ਕੁਮਾਰ ਅਤੇ ਐਸ.ਡੀ.ਐਮ ਦਫ਼ਤਰ ਖਡੂਰ ਸਾਹਿਬ ਦੀ ਜੂਨੀਅਰ ਸਹਾਇਕ ਕੁਲਵਿੰਦਰਜੀਤ ਕੌਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਹਾਂ ਦੋਸ਼ੀਆਂ ਨੂੰ ਪਿੰਡ ਸਰਹਾਲੀ ਕਲਾਂ, ਜ਼ਿਲਾ ਤਰਨ ਤਾਰਨ ਦੇ ਦਿਆ ਸਿੰਘ ਦੀ ਸ਼ਿਕਾਇਤ ‘...
Tags: VIGILANCE BUREAU PUNJAB
ਚੰਡੀਗੜ, 7 ਅਕਤੂਬਰ:(ਜਸ਼ਨ) : ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲਣ ਸਬੰਧੀ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲਣ ਸਬੰਧੀ ਗ੍ਰਹਿ ਵਿਭਾਗ ਤੋਂ ਪ੍ਰਾਪਤ ਪੱਤਰ ਦੇ ਜਵਾਬ ਵਿਚ ਆਪਣੇ ਸੁਝਾਅ ਦੇ ਦਿੱਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਖੋਲਣ ਸਬੰਧੀ ਆਖ਼ਰੀ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ...
Tags: GOVERNMENT OF PUNJAB
ਮੋਗਾ, 7 ਅਕਤੂਬਰ (ਜਸ਼ਨ) : ਮਿਸ਼ਨ ਫਤਿਹ ਅਧੀਨ ਅਤੇ ਕੋਵਿਡ19 ਦੇ ਵਿੱਚ ਲੋਕ ਹਿਤਾਂ ਦੇ ਲਈ ਅਤੇ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਬਦਲੇ ਡਾ. ਮਥਰਾ ਦਾਸ ਸਿਵਲ ਹਸਪਤਾਲ ਮੋਗਾ ਵਿਖੇ ਤਾਇਨਾਤ ਸੀਨੀਅਰ ਮੈਡੀਕਲ ਅਫਸਰ ਮੋਗਾ ਡਾ ਰਾਜੇਸ਼ ਅੱਤਰੀ ਦਾ ਸਨਮਾਨ ਅੱਜ ਸ਼ਹਿਰ ਦੀਆ ਉਘੀਆ ਸਮਾਜ ਸੇਵੀ ਸੰਸਥਾਵਾਂ ਵੱਲੋ ਕੀਤਾ ਗਿਆ। ਇਸ ਮੌਕੇ ਤੇ ਹਾਜ਼ਰ ਸਿਵਲ ਸਰਜਨ ਮੋਗਾ ਡਾ ਅਮਰਪ੍ਰੀਤ ਕੌਰ ਬਾਜਵਾ ਅਤੇ ਡਾ ਕਮਲਦੀਪ ਕੌਰ ਮਾਹਲ ਜਿਲਾ ਡੈਟਲ ਸਿਹਤ ਅਫਸਰ ਮੋਗਾ ਨੇ ਵੀ ਡਾ ਰਾਜੇਸ਼ ਅੱਤਰੀ...
Tags: NGO
ਮੋਗਾ,6 ਅਕਤੂਬਰ (ਨਵਦੀਪ ਮਹੇਸ਼ਰੀ): ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ. ਜਗਦੀਸ਼ ਸਿੰਘ ਰਾਹੀ ਵੱਲੋਂ ਤਮਾਮ ਉਮਰ ਤਨਦੇਹੀ ਨਾਲ ਫਰਜ਼ਾਂ ਦੀ ਪੂਰਤੀ ਕਰਬਨ ਬਦਲੇ ਅੱਜ ਵਿਸ਼ੇਸ਼ ਸਮਾਗਮ ਦੌਰਾਨ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਸਨਮਾਨਿਤ ਕੀਤਾ। ਇਸ ਮੌਕੇ ਜਗਦੀਸ਼ ਸਿੰਘ ਰਾਹੀ ਤੋਂ ਇਲਾਵਾ ਉਹਨਾਂ ਦੀ ਸਪਤਨੀ ਸ਼੍ਰੀਮਤੀ ਸੁਨੀਤਾ ਰਾਹੀ ਵੀ ਹਾਜ਼ਰ ਸਨ । ਮੋਗਾ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਬਲਵੰਤ ਸਿੰਘ ਜ਼ਿਲ੍ਹਾ ਖੇਡ ਅਫਸਰ,ਡਾ: ਐੱਸ ਕੇ ਸ਼ਰਮਾ ਪਿ੍ਰੰ: ਡੀ ਐਮ ਕਾਲਜ,...
Tags: NGO
*ਪੰਜਾਬ ਦੇ ਰਾਖੇ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ‘ਚ ਮੰਡੀਆਂ ‘ਚੋਂ ਝੋਨੇ ਦਾ ਇਕ ਇਕ ਦਾਣਾ ਖਰੀਦਿਆਂ ਜਾਵੇਗਾ: ਵਿਧਾਇਕ ਡਾ: ਹਰਜੋਤ ਕਮਲ ਮੋਗਾ,5 ਅਕਤੂਬਰ (): ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਮੋਗਾ ਮੰਡੀ ‘ਚ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕਰਵਾਇਆ ਅਤੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ ਵੀ ਹਾਜ਼ਰ ਸਨ। ਇਸ ਮੌਕੇ ਪ੍ਰਭਜੀਤ ਸਿੰਘ ਕਾਲਾ ਧੱਲੇਕੇ ਦੀ ਆੜ੍ਹਤ...
Tags: GOVERNMENT OF PUNJAB
ਮੋਗਾ,5 ਅਕਤੂਬਰ (ਜਸ਼ਨ) : (ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ ਕਰੋ ਜੀ) ਪਿਛਲੇ 3 ਮਹੀਨਿਆਂ ਦੇ ਬੰਦ ਪਈ ਅੰਬੈਸੀ ਨੇ ਦੁਬਾਰਾ ਕੰਮ ਕਰਨਾ ਸ਼ੁਰੂ ਕੀਤਾ ਅਤੇ ਇਸ ਕੜੀ ਤਹਿਤ ਰਾਈਟ ਵੇ ਏਅਰਲਿੰਕਸ ਨੇ ਪਿਛਲੇ ਤਿੰਨ ਦਿਨ ਵਿਚ 11 ਆਸਟਰੇਲੀਆ ਦੇ ਅਤੇ 3 ਵੀਜ਼ੇ ਕਨੇਡਾ ਦੇ ਲਗਵਾ ਕੇ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਈਟ ਵੇ ਏਅਰਲਿੰਕਸ ਦੇ ਮੈਨੇਜਿੰਗ ਡਾਇਰੈਕਟਰ ਦੇਵਪ੍ਰਿਆ ਤਿਆਗੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ...
Tags: RIGHTWAY AIRLINKS
ਮੋਗਾ, 4 ਅਕਤੂਬਰ (ਜਸ਼ਨ):ਪੰਜਾਬ ਵਿਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਵਿੱਢੇ ਸੰਘਰਸ਼ ਨੂੰ ਸਮਰਥਨ ਦੇਣ ਲਈ ਕਾਂਗਰਸ ਵੱਲੋਂ ਅੱਜ ‘ਕਿਸਾਨ ਬਚਾਓ ਪੰਜਾਬ ਬਚਾਓ , ਖੇਤੀ ਬਚਾਓ ’ਰੈਲੀ ਅਤੇ ਟਰੈਕਟਰ ਮਾਰਚ ਕੱਢ ਕੇ ਕਿਸਾਨ ਹਿਤਾਂ ਲਈ ਸੰਘਰਸ਼ ਦੀ ਆਰੰਭਤਾ ਕੀਤੀ ਗਈ। ਅੱਜ ਮੋਗਾ ਦੇ ਕਸਬਾ ਬੱਧਣੀ ਕਲਾਂ ‘ਚ ਆਲ ਇੰਡੀਆ ਕਾਂਗਰਸ ਦੇ ਮੀਤ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਈ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਅਤੇ ਮਜ਼ਦੂਰ...
ਬੱਧਨੀ ਕਲਾਂ, 2 ਅਕਤੂਬਰ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ਼੍ਰੀ ਸੁਨੀਲ ਜਾਖੜ ਨੇ ਕਿਹਾ ਹੈ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਨ ਲਈ ਆਪਣਾ ਸਭ ਕੁਝ ਲੁਟਾ ਦਿੱਤਾ। ਪਰ ਹੁਣ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਖਤਮ ਕਰਨ ਉਤੇ ਤੁਲੀ ਹੋਈ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਦੇਸ਼ ਦੇ ਕਿਸਾਨ ਇਸ ਕਾਲੇ ਕਾਨੂੰਨ ਨੂੰ ਖਤਮ ਕਰਵਾ ਕੇ ਹੀ ਦਮ ਲੈਣਗੇ। ਉਹ ਅੱਜ ਇਥੇ ਮਿਤੀ 4 ਅਕਤੂਬਰ ਨੂੰ ਹੋਣ ਵਾਲੀ...
ਮੋਗਾ,3 ਅਕਤੂਬਰ (ਜਸ਼ਨ): 4 ਅਕਤੂਬਰ ਨੂੰ ਬੱਧਣੀ ਕਲਾਂ ਵਿਖੇ ਰਾਹੁਲ ਗਾਂਧੀ ਦੀ ਅਗਵਾਈ ‘ਚ ਹੋਣ ਵਾਲੀ ਕਿਸਾਨ ਬਚਾਓ ਟਰੈਕਟਰ ਰੈਲੀ ਦੀ ਸਫ਼ਲਤਾ ਲਈ ਦਿਨ ਰਾਤ ਇਕ ਕਰ ਰਹੇ ਜ਼ੀਰਾ ਹਲਕੇ ਦੇ ਵਿਧਾਇਕ ਕੁਲਬੀਰ ਜ਼ੀਰਾ ਨੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ‘ਅੱਛੇ ਦਿਨ ਆਨੇ ਵਾਲੇ ਹੈ ’ ਹੁਣ ਦੇਸ਼ ਦੇ ਲੋਕਾਂ ਨੂੰ ਮੋਦੀ ਦਾ ਲਤੀਫ਼ਾ ਹੀ ਲੱਗ ਰਿਹਾ ਜਦੋਂ ਕੇਂਦਰ ਦੀ ਸੱਤਾ ਦੇ ਨਸ਼ੇ ਵਿਚ ਚੂਰ ਨਰਿੰਦਰ ਮੋਦੀ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ...

Pages