ਕਾਂਗਰਸ ਦਾ ਬੀ.ਸੀ ਵਿੰਗ ਕਾਂਗਰਸ ਦੀਆਂ ਲੋਕ ਭਲਾਈ ਨੀਤੀਆਂ ਪ੍ਰਤੀ ਲੋਕਾਂ ਨੂੰ ਕਰ ਰਿਹੈ ਜਾਗਰੂਕ-ਚੇਅਰਮੈਨ ਹਿੰਮਤ ਸਿੰਘ

ਮੋਗਾ, 7 ਅਕਤੂਬਰ (ਜਸ਼ਨ)-ਕਾਂਗਰਸ ਪਾਰਟੀ ਦੇ ਬੀ.ਸੀ ਵਿੰਗ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਕੇਂਦਰ ਵਿਚ ਕਾਂਗਰਸ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਅਹਿਦ ਲਿਆ ਗਿਆ। ਇਸ ਸਬੰਧੀ ਇਕ ਵਿਸ਼ੇਸ਼ ਮੀਟਿੰਗ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹੋਈ। ਮੀਟਿੰਗ ਦੀ ਪ੍ਰਧਾਨਗੀ ਸ਼ਹਿਰੀ ਚੇਅਰਮੈਨ ਹਿੰਮਤ ਸਿੰਘ ਨੇ ਕੀਤੀ ਅਤੇ ਉਨਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਨਾਉਣ ਵਿਚ ਬੀ.ਸੀ ਭਾਈਚਾਰੇ ਦਾ ਅਹਿਮ ਰੋਲ ਰਿਹਾ ਹੈ ਅਤੇ ਲੋਕ ਸਭਾ ਚੋਣਾਂ ਵਿਚ ਵੀ ਬੀ.ਸੀ ਵਿੰਗ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਨਾਉਣ ਵਿਚ ਅਹਿਮ ਯੋਗਦਾਨ ਪਾਵੇਗਾ। ਉਨਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਇੰਨਾਂ ਦਾ ਵੱਧ ਤੋਂ ਵੱਧ ਫਾਇਦਾ ਉਠਾ ਸਕਣ। ਉਨਾਂ ਕਿਹਾ ਕਿ ਬੀ.ਸੀ ਭਾਈਚਾਰੇ ਨੂੰ ਚੋਣਾਂ ਦੌਰਾਨ ਬਣਦੀ ਯੋਗ ਰਿਜਰਵੇਸ਼ਨ ਮਿਲਣੀ ਚਾਹੀਦੀ ਹੈ ਅਤੇ ਬੀ.ਸੀ ਭਾਈਚਾਰੇ ਦੇ ਨੌਜਵਾਨਾਂ ਨੂੰ ਚੋਣਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਬੀ.ਸੀ ਵਿੰਗ ਦੇ ਸੂਬਾ ਵਾਇਸ ਚੇਅਰਮੈਨ ਸੋਹਣ ਸਿੰਘ ਸੱਗੂ, ਜ਼ਿਲਾ ਚੇਅਰਮੈਨ ਕਰਨੈਲ ਸਿੰਘ ਦੌਧਰੀਆ, ਜਿਲਾ ਵਾਇਸ ਚੇਅਰਮੈਨ ਤਰਸੇਮ ਸਿੰਘ ਦੌਧਰੀਆ, ਐਡਵੋਕੇਟ ਅਜੀਤ ਵਰਮਾ, ਪਰਮਜੀਤ ਸਿੰਘ, ਭੁੱਲਰ ਠੇਕੇਦਾਰ, ਆਤਮਾ ਸਿੰਘ, ਗੁਰਮੀਤ ਸਿੰਘ, ਪਾਲ ਸਿੰਘ, ਸੁਖਮੰਦਰ ਸਿੰਘ, ਬਲਦੇਵ ਸਿੰਘ, ਕੇਵਲ ਸਿੰਘ ਆਦਿ ਹਾਜ਼ਰ ਸਨ।


